ਚਡੀਗੜ੍ਹ- ਅੱਜ ਪੰਜਾਬ ਵਿਧਾਨ ਸਭਾ ਵਿਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਇਹ ਵਿਸ਼ੇਸ਼ ਇਜਲਾਸ ਸੱਦਿਆ ਗਿਆ ਹੈ। ਵਿਸ਼ੇਸ਼ ਇਜਲਾਸ ਦੀ ਸ਼ੁਰੂਆਤ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕਰ ਕੇ ਕੀਤੀ ਗਈ। ਇਸ ਇਜਲਾਸ ਨੂੰ ਕੈਪਟਨ ਅਮਰਿੰਦਰ ਸਿੰਘ ਦੇ ਸੰਬੋਧਨ ਤੋਂ ਬਾਅਦ ਦੁਪਹਿਰੇ ਇਕ ਵਜੇ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ ਹੈ।
ਪੜੋ ਹੋਰ ਖਬਰਾਂ: ਟੋਕੀਓ ਪੈਰਾਲੰਪਿਕਸ: ਪ੍ਰਵੀਨ ਕੁਮਾਰ ਨੇ ਹਾਈ ਜੰਪ ‘ਚ ਜਿੱਤਿਆ ਚਾਂਦੀ ਦਾ ਤਗਮਾ
ਜ਼ਿਕਰਯੋਗ ਹੈ ਕਿ ਵਿਧਾਨ ਸਭਾ ਦੇ ਬਾਹਰ ਅਕਾਲੀ ਦਲ ਅਤੇ ਆਪ ਵਲੋਂ ਇਜਲਾਸ ਦਾ ਸਮਾਂ ਵਧਾਉਣ ਨੂੰ ਲੈ ਕੇ ਪ੍ਰਦਰਸ਼ਨ ਵੀ ਕੀਤਾ ਜਾ ਰਿਹਾ ਹੈ ਪਰ ਸਰਕਾਰ ਨੇ ਇਸ ਨੂੰ ਸਵੀਕਾਰ ਨਹੀਂ ਕੀਤਾ ਹੈ। ਮੁਲਤਵੀ ਹੋਣ ਤੋਂ ਬਾਅਦ ਦੁਬਾਰਾ ਸ਼ੁਰੂ ਹੋਈ ਵਿਧਾਨ ਸਭਾ ਦੀ ਕਾਰਵਾਈ। ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ‘ਚ ਸ਼ਾਮਿਲ ਹੋਣ ਤੋਂ ਪਹਿਲਾਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਪੀਕਰ ਰਾਣਾ ਕੇ. ਪੀ.ਸਿੰਘ ਵਲੋਂ ਸਵਾਗਤ ਕੀਤਾ ਗਿਆ।


