ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਟਿਆਲਾ ਚ ਬੀਤੇ ਦਿਨ ਪੰਜਾਬੀ ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ਬਣੇ ATM ਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਗਈ ਸੀ। ਇਸ ਮਾਮਲੇ ਚ ਪੁਲਿਸ ਨੇ ਗੰਭੀਰਤਾ ਨਾਲ ਜਾਂਚ ਕਰਦੇ ਹੋਏ ਪੁਲਿਸ ਨੇ ਇਕ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਹੈ।
ਨਾਲ ਹੀ ਪੁਲਿਸ ਦਾ ਇਹ ਵੀ ਕਹਿਣਾ ਹੈ ਕਿ ਕੁਲਦੀਪ ਸਿੰਘ ਨਾਂਅ ਦੇ ਨੌਜਵਾਨ ਬਹਾਦਰਗੜ੍ਹ ਦਾ ਰਹਿਣ ਵਾਲਾ ਹੈ ਤੇ ਉਸਨੇ ਵਿਦਸ਼ ਜਾਣ ਦੀ ਚਾਹਤ ਦੇ ਕਾਰਨ ਇਸ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਸੀ
ਫਿਲਹਾਲ ਪੁਲਿਸ ਨੇ ਆਰੋਪੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

