ਗੁਰੂਹਰਸਹਾਏ : ਸ਼ਹਿਰ ਦੇ ਮੁੱਖ ਬਾਜ਼ਾਰ ਸ਼ਹੀਦ ਊਧਮ ਸਿੰਘ ਚੌਕ ਨੇੜੇ ਇੱਕ ਢਾਬੇ ’ਤੇ ਰੋਟੀ ਖਾਣ ਲਈ ਨਿਕਲੇ ਭਾਜਪਾ ਵਰਕਰਾਂ ’ਤੇ ਕਈ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ‘ਚ ਤਿੰਨ ਭਾਜਪਾ ਵਰਕਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਗੁਰੂਹਰਸਹਾਏ ਦੇ ਸੀ.ਐੱਚ.ਸੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਜ਼ਖਮੀ ਨੌਜਵਾਨ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਨ੍ਹਾਂ ਨੂੰ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿੱਤਾ। ਇਹ ਘਟਨਾ ਸ਼ਹਿਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ ਵਿੱਚ ਵਾਪਰੀ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਗੁਰੂਹਰਸਹਾਏ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਕੋਈ ਸੁਰਾਗ ਹਾਸਲ ਕਰਨ ਲਈ ਬਾਜ਼ਾਰ ਵਿੱਚ ਦੁਕਾਨਾਂ ’ਤੇ ਲੱਗੇ ਸੀਸੀਟੀਵੀ ਕੈਮਰੇ ਚੈੱਕ ਕੀਤੇ ਜਾ ਰਹੇ ਹਨ।
ਦੱਸ ਦਈਏ ਕਿ ਭਾਜਪਾ ਫਿਰੋਜ਼ਪੁਰ ਯੁਵਾ ਮੋਰਚਾ ਦੇ ਜਨਰਲ ਸਕੱਤਰ ਅਵੀਸ਼ ਕੁਮਾਰ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਇਸ ਜਾਨਲੇਵਾ ਹਮਲੇ ਵਿੱਚ ਕੁਲਦੀਪ ਕੁਮਾਰ (ਟੋਨੀ ਬਾਬਾ) ਸੁਨੀਲ ਕੁਮਾਰ ਵੀ ਜ਼ਖਮੀ ਹੋ ਗਿਆ ਹੈ। ਇਸੇ ਦੌਰਾਨ ਪਿਛਲੇ ਕਈ ਦਿਨਾਂ ਤੋਂ ਬੀਐਸਐਫ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਚੋਣਾਂ ਨੂੰ ਮੁੱਖ ਰੱਖਦਿਆਂ ਸ਼ਹਿਰ ਵਿੱਚ ਸਮੇਂ-ਸਮੇਂ ’ਤੇ ਫਲੈਗ ਮਾਰਚ ਵੀ ਕੱਢੇ ਜਾ ਰਹੇ ਹਨ। ਪਰ ਇਸ ਦੇ ਬਾਵਜੂਦ ਪਿਛਲੇ ਦਿਨੀਂ ਸ਼ਹਿਰ ਵਿੱਚ ਵਾਪਰੀ ਗੁੰਡਾਗਰਦੀ ਕਾਰਨ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਪੁਲਿਸ ਵੱਲੋਂ ਇਸ ਘਟਨਾ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਸ਼ਰਾਰਤੀ ਅਨਸਰਾਂ ਨੂੰ ਜਲਦੀ ਹੀ ਫੜ ਲਿਆ ਜਾਵੇਗਾ ਅਤੇ ਉਨ੍ਹਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।
ਚੋਣਾਂ ਦੇ ਭਖੇ ਮਾਹੌਲ ਵਿਚ ਭਾਜਪਾ ਵਰਕਰਾਂ ਉਤੇ ਹਮਲਾ, ਹਥਿਆਰਾਂ ਨਾਲ ਲੈਸ ਹੋ ਕੇ ਆਏ ਅਣਪਛਾਤੇ
ਗੁਰੂਹਰਸਹਾਏ : ਸ਼ਹਿਰ ਦੇ ਮੁੱਖ ਬਾਜ਼ਾਰ ਸ਼ਹੀਦ ਊਧਮ ਸਿੰਘ ਚੌਕ ਨੇੜੇ ਇੱਕ ਢਾਬੇ ’ਤੇ ਰੋਟੀ ਖਾਣ ਲਈ ਨਿਕਲੇ ਭਾਜਪਾ ਵਰਕਰਾਂ ’ਤੇ ਕਈ ਅਣਪਛਾਤੇ ਵਿਅਕਤੀਆਂ ਨੇ…
