ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਜਲੰਧਰ-ਅੰਮ੍ਰਿਤਸਰ ਹਾਈਵੇ ਤੇ ਲੋਕਾਂ ਦੀਆਂ ਗੱਡੀਆਂ ਤੇ ਹਮਲੇ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਕੁਝ ਲੋਕਾਂ ਨੇ ਹਾਈਵੇ ਤੇ ਖੜੀਆਂ ਗੱਡੀਆਂ ਤੇ ਹਮਲਾ ਕੀਤਾ। ਜਿਸ ਤੋਂ ਬਾਅਦ ਲੋਕਾਂ ਨੇ ਪੁਲਿਸ ਨੂੰ ਇਸਦੀ ਜਾਣਕਾਰੀ ਦਰਜ ਕਰਵਾਈ।
ਉੱਥੇ ਹੀ ਦੂਜੇ ਪਾਸੇ ਪਤਾ ਚਲਿਆ ਹੈ ਕਿ ਗੱਡੀਆਂ ਤੇ ਹਮਲਾ ਕਰਨ ਵਾਲੇ ਜੰਮੂ ਕਸ਼ਮੀਰ ਦੇ ਲੋਕ ਸੀ। ਇਸ ਮਾਮਲੇ ਤੇ ਸਖਤ ਕਾਰਵਾਈ ਕਰਦੇ ਹੋਏ ਪੁਲਿਸ ਨੇ ਦੋਂ ਲੋਕਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

