ਪੁਲਿਸ ‘ਤੇ ਹੋਏ ਹਮਲੇ ਦੀ SGPC ਪ੍ਰਧਾਨ ਗੋਬਿੰਦ ਸਿੰਘ ਲੌਗੋਵਾਲ ਸਮੇਤ ਕਈਂ ਰਾਜਨੀਤਿਕ ਆਗੂਆਂ ਨੇ ਕੀਤੀ ਨਿਖੇਧੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਅੱਜ ਸ਼ਾਹੀ ਸ਼ਹਿਰ ਪਟਿਆਲਾ ਦੀ ਸਬਜ਼ੀ ਮੰਡੀ ਵਿਚ ਕੁੱਝ ਨਿਹੰਗ ਸਿੰਘਾਂ ਦੁਆਰਾ ਪੁਲਿਸ ਉੱਤੇ ਤਲਵਾਰਾਂ ਨਾਲ ਕੀਤੇ ਗਏ ਹਮਲੇ ਦੀ ਚਾਰੇ ਪਾਸਿਓ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਅੱਜ ਸ਼ਾਹੀ ਸ਼ਹਿਰ ਪਟਿਆਲਾ ਦੀ ਸਬਜ਼ੀ ਮੰਡੀ ਵਿਚ ਕੁੱਝ ਨਿਹੰਗ ਸਿੰਘਾਂ ਦੁਆਰਾ ਪੁਲਿਸ ਉੱਤੇ ਤਲਵਾਰਾਂ ਨਾਲ ਕੀਤੇ ਗਏ ਹਮਲੇ ਦੀ ਚਾਰੇ ਪਾਸਿਓ ਨਿਖੇਧੀ ਕੀਤੀ ਜਾ ਰਹੀ ਹੈ। ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਗੋਵਾਲ ਸਮੇਤ ਕਈ ਰਾਜਨੀਤਿਕ ਆਗੂਆਂ ਨੇ ਇਸ ਹਮਲੇ ਦੀ ਨਿੰਦੀਆਂ ਕੀਤੀ ਹੈ। ਦੱਸ ਦਈਏ ਕਿ ਇਸ ਪੂਰੀ ਘਟਨਾ ਵਿਚ ਇਕ ਪੁਲਿਸ ਮੁਲਾਜ਼ਮ ਦਾ ਹੱਥ ਕੱਟਿਆ ਗਿਆ ਹੈ।

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਗੋਵਾਲ ਨੇ ਕਿਹਾ ਕਿ ”ਮੈ ਪੁਲਿਸ ਉੱਤੇ ਹੋਏ ਹਮਲੇ ਦੀ ਨਿੰਦਿਆ ਕਰਦਾ ਹਾਂ ਸਾਨੂੰ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਦੇਣਾ ਚਾਹੀਦਾ ਹੈ ਅਤੇ ਇਸ ਘਟਨਾ ਦੀ ਨਿਹੰਗ ਸਿੰਘ ਜੱਥੇਬੰਦੀਆਂ ਨੂੰ ਵੀ ਨਿਖੇਧੀ ਕਰਨੀ ਚਾਹੀਦੀ ਹੈ”। ਇਸ ਇਲਾਵਾ ਸੰਗਰੂਰ ਤੋਂ ਐਮਪੀ ਭਗਵੰਤ ਮਾਨ ਅਤੇ ਕਾਂਗਰਸੀ ਆਗੂ ਰਾਜਕੁਮਾਰ ਵੇਰਕਾ ਨੇ ਵੀ ਇਸ ਘਟਨਾ ਦੀ ਸਖਤ ਸ਼ਬਦਾਂ ਵਿਚ ਨਿੰਦਿਆ ਕਰਦਿਆਂ ਮੁਲਜ਼ਮਾਂ ਵਿਰੁੱਧ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਦੱਸ ਦਈਏ ਕਿ ਪੁਲਿਸ ਉੱਤੇ ਹਮਲਾ ਕਰਨ ਵਾਲੇ ਸਾਰੇ ਸੱਤ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ ਹੈ ਜੋ ਕਿ ਘਟਨਾ ਤੋਂ ਬਾਅਦ ਬਲਬੇੜੇ ਸਥਿਤ ਗੁਰਦੁਆਰਾ ਸਾਹਿਬ ਜਾ ਕੇ ਲੁੱਕ ਗਏ ਸਨ ਨਾਲ ਹੀ ਉਨ੍ਹਾਂ ‘ਤੇ ਕਤਲ ਦੀ ਕੋਸ਼ਿਸ਼ ਕਰਨ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਉੱਥੇ ਹੀ ਇਸ ਪੂਰੀ ਘਟਨਾ ਵਿਚ ਜਿਸ ਪੁਲਿਸ ਮੁਲਾਜ਼ਮ ਦਾ ਹੱਥ ਵੱਢ ਗਿਆ ਸੀ ਉਸ ਨੂੰ ਪੀਜੀਆਈ ਚੰਡੀਗੜ੍ਹ ਰੈਫ਼ਰ ਕੀਤਾ ਗਿਆ ਹੈ ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਆਪਰੇਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ।

ਕੀ ਸੀ ਪੂਰਾ ਮਾਮਲਾ

ਦਰਅਸਲ ਅੱਜ ਸਵੇਰੇ ਜਦੋਂ ਇਕ ਕਾਰ ਵਿਚ ਕੁੱਝ ਨਿਹੰਗ ਸਿੰਘ ਗੱਡੀ ਵਿਚ ਬੈਠ ਕੇ ਪਟਿਆਲਾ ਦੀ ਸਬਜ਼ੀ ਮੰਡੀ ਵਿਚ ਦਾਖਲ ਹੋ ਰਹੇ ਸਨ ਤਾਂ ਉੱਥੇ ਮੌਜੂਦ ਪੁਲਿਸ ਨੇ ਉਨ੍ਹਾਂ ਨੂੰ ਪਾਸ ਵਿਖਾਉਣ ਲਈ ਕਿਹਾ ਪਰ ਉਸ ਸਮੇਂ ਉਨ੍ਹਾਂ ਦੀ ਪੁਲਿਸ ਨਾਲ ਬਹਿਸਬਾਜ਼ੀ ਹੋ ਗਈ ਅਤੇ ਪਹਿਲਾਂ ਉਨ੍ਹਾਂ ਨੇ ਆਪਣੀ ਗੱਡੀ ਬੈਰੀਕੇਡ ਵਿਚ ਮਾਰੀ ਅਤੇ ਫਿਰ ਤਲਵਾਰਾਂ ਨਾਲ ਪੁਲਿਸ ਮੁਲਾਜ਼ਮਾਂ ਉੱਤੇ ਹਮਲਾ ਕਰ ਦਿੱਤਾ ਜਿਸ ਦੌਰਾਨ ਇਕ ਪੁਲਿਸ ਮੁਲਾਜ਼ਮ ਦਾ ਹੱਥ ਕੱਟਿਆ ਗਿਆ,ਨਾਲ ਹੀ ਇੱਕ ਐਸਐਚਓ ਅਤੇ ਇਕ ਮੰਡੀ ਅਧਿਕਾਰੀ ਜਖਮੀ ਹੋ ਗਿਆ।

Leave a Reply

Your email address will not be published. Required fields are marked *