ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਗਰਾਓ ਤੋਂ ਆਮ ਆਦਮੀ ਪਾਰਟੀ ਦੀ MLA ਬੀਬੀ ਸਰਬਜੀਤ ਕੌਰ ਮਾਣੁੰਕੇ ਤੇ ਬੀਤੀ ਰਾਤ ਚੌਕੀਮਾਨ ਟੋਲ ਪਲਾਜਾ ’ਤੇ ਹਮਲਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਦੱਸਿਆ ਜਾ ਰਿਹਾ ਹੈ ਕਿ ਕਿਸੇ ਅਣਪਛਾਤੇ ਵਿਅਕਤੀਆਂ ਵੱਲੋਂ ਇਹ ਹਮਲਾ ਕੀਤਾ ਗਿਆ ਸੀ। ਗਣੀਮਤ ਇਹ ਰਹੀ ਕਿ ਇਸ ਹਾਦਸੇ ਚ ਵਿਧਾਇਕਾ ਨੂੰ ਕਿਸੇ ਵੀ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ। ਉੱਥੇ ਹੀ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

