ਵਡਾਲਾ ਭਿੱਟੇਵਡ ਬਿਜਲੀ ਘਰ ‘ਤੇ ਹਮਲਾ, ਗੇਟ ਤੋੜ ਕੇ ਜ਼ਬਰਦਸਤੀ ਸਪਲਾਈ ਕੀਤੀ ਚਾਲੂ

ਅੰਮ੍ਰਿਤਸਰ: ਜ਼ਿਲ੍ਹੇ ਦੇ ਪਿੰਡ ਵਡਾਲਾ ਭਿੱਟੇਵਡ ਸਥਿਤ ਬਿਜਲੀ ਗਰਿੱਡ ਵਿੱਚ ਉਸ ਸਮੇਂ ਹਫੜਾ-ਦਫੜੀ ਮੱਚ ਗਈ ਜਦੋਂ ਕੁਝ ਗੁੱਸੇ ਵਿੱਚ ਆਏ ਲੋਕਾਂ ਨੇ ਬਿਜਲੀ ਘਰ ਦੇ…

ਜ਼ਿਲ੍ਹੇ ਦੇ ਪਿੰਡ ਵਡਾਲਾ ਭਿੱਟੇਵਡ ਸਥਿਤ ਬਿਜਲੀ ਗਰਿੱਡ ਵਿੱਚ ਉਸ ਸਮੇਂ ਹਫੜਾ-ਦਫੜੀ ਮੱਚ ਗਈ ਜਦੋਂ ਕੁਝ ਗੁੱਸੇ ਵਿੱਚ ਆਏ ਲੋਕਾਂ ਨੇ ਬਿਜਲੀ ਘਰ ਦੇ ਗੇਟ ਤੋੜ

ਅੰਮ੍ਰਿਤਸਰ: ਜ਼ਿਲ੍ਹੇ ਦੇ ਪਿੰਡ ਵਡਾਲਾ ਭਿੱਟੇਵਡ ਸਥਿਤ ਬਿਜਲੀ ਗਰਿੱਡ ਵਿੱਚ ਉਸ ਸਮੇਂ ਹਫੜਾ-ਦਫੜੀ ਮੱਚ ਗਈ ਜਦੋਂ ਕੁਝ ਗੁੱਸੇ ਵਿੱਚ ਆਏ ਲੋਕਾਂ ਨੇ ਬਿਜਲੀ ਘਰ ਦੇ ਗੇਟ ਤੋੜ ਕੇ ਅੰਦਰ ਦਾਖ਼ਲ ਹੋ ਕੇ ਹੰਗਾਮਾ ਕੀਤਾ। ਭੀੜ ਵੱਲੋਂ ਬਿਜਲੀ ਵਿਭਾਗ ਦੇ ਕਰਮਚਾਰੀਆਂ ਨਾਲ ਧੱਕਾ-ਮੁੱਕੀ ਕੀਤੀ ਗਈ ਅਤੇ ਨਿਯਮਾਂ ਨੂੰ ਛਿੱਕੇ ਟੰਗ ਕੇ ਬੰਦ ਕੀਤੀ ਗਈ ਬਿਜਲੀ ਸਪਲਾਈ ਜ਼ਬਰਦਸਤੀ ਚਾਲੂ ਕਰ ਦਿੱਤੀ ਗਈ।

20-25 ਲੋਕਾਂ ਨੇ ਮਚਾਇਆ ਹੰਗਾਮਾ

ਘਟਨਾ ਦੀ ਜਾਣਕਾਰੀ ਦਿੰਦਿਆਂ ਡਿਊਟੀ ‘ਤੇ ਤਾਇਨਾਤ ਕਰਮਚਾਰੀ ਸੁਰਿੰਦਰ ਸਿੰਘ ਨੇ ਦੱਸਿਆ ਕਿ ਸੋਮਵਾਰ ਦੇਰ ਰਾਤ ਕਰੀਬ 20 ਤੋਂ 25 ਵਿਅਕਤੀਆਂ ਦੀ ਭੀੜ ਬਿਜਲੀ ਘਰ ਵਿੱਚ ਵੜ ਆਈ। ਉਨ੍ਹਾਂ ਦੋਸ਼ ਲਾਇਆ ਕਿ ਇਨ੍ਹਾਂ ਵਿੱਚੋਂ ਕੁਝ ਵਿਅਕਤੀ ਨਸ਼ੇ ਦੀ ਹਾਲਤ ਵਿੱਚ ਸਨ। ਭੀੜ ਨੇ ਕਰਮਚਾਰੀਆਂ ਨਾਲ ਨਾ ਸਿਰਫ਼ ਗਾਲੀ-ਗਲੌਚ ਕੀਤੀ, ਸਗੋਂ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਵਿਭਾਗੀ ਹੁਕਮਾਂ ਅਨੁਸਾਰ ਬਿਜਲੀ ਸਪਲਾਈ ਬੰਦ ਕਰਨ ਤੋਂ ਨਾਰਾਜ਼ ਲੋਕਾਂ ਨੇ ਫੀਡਰ ਨਾਲ ਛੇੜਛਾੜ ਕਰਕੇ ਖੁਦ ਹੀ ਬਿਜਲੀ ਬਹਾਲ ਕਰ ਲਈ।

ਕਰਮਚਾਰੀਆਂ ਵਿੱਚ ਸਹਿਮ ਦਾ ਮਾਹੌਲ

ਇਸ ਘਟਨਾ ਤੋਂ ਬਾਅਦ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਵਿੱਚ ਭਾਰੀ ਦਹਿਸ਼ਤ ਦਾ ਮਾਹੌਲ ਹੈ। ਮੁਲਾਜ਼ਮਾਂ ਨੇ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਡਿਊਟੀ ਦੌਰਾਨ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ, ਖਾਸ ਕਰਕੇ ਰਾਤ ਦੇ ਸਮੇਂ ਕੰਮ ਕਰਨ ਵਾਲੇ ਕਰਮਚਾਰੀਆਂ ਲਈ ਸਖ਼ਤ ਸੁਰੱਖਿਆ ਪ੍ਰਬੰਧ ਹੋਣੇ ਚਾਹੀਦੇ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਨਾ ਹੋਈ ਤਾਂ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਹੋਰ ਵਧ ਸਕਦੀਆਂ ਹਨ।

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ

ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਕੰਬੋ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਐੱਸ.ਐੱਚ.ਓ. ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਬਿਜਲੀ ਵਿਭਾਗ ਵੱਲੋਂ ਮਿਲੀ ਸ਼ਿਕਾਇਤ ਦੇ ਆਧਾਰ ‘ਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸੀਸੀਟੀਵੀ ਫੁਟੇਜ ਅਤੇ ਹੋਰ ਸਬੂਤਾਂ ਰਾਹੀਂ ਦੋਸ਼ੀਆਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਖ਼ਿਲਾਫ਼ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਕਿਸੇ ਨੂੰ ਵੀ ਸਰਕਾਰੀ ਡਿਊਟੀ ਵਿੱਚ ਵਿਘਨ ਪਾਉਣ ਅਤੇ ਕਰਮਚਾਰੀਆਂ ਨਾਲ ਬਦਸਲੂਕੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਸਰਕੂਲਰ ਰੋਡ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਬਾਈਕ ਸਵਾਰ ਨੌਜਵਾਨ ਦੀ ਮੌਕੇ ‘ਤੇ ਮੌਤ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *