ਤਰਨ ਤਾਰਨ ਵਿੱਚ ਨਾਬਾਲਗ ਲੜਕੀ ਨਾਲ ਜਬਰ ਜਨਾਹ ਦੀ ਕੋਸ਼ਿਸ਼, ਫੋਨ ਦੇ ਬਹਾਨੇ ਘਰ ਬੁਲਾ ਕੇ ਕੀਤਾ ਗੰਭੀਰ ਕਾਂਡ

ਤਰਨ ਤਾਰਨ:  ਜ਼ਿਲ੍ਹੇ ਦੇ ਥਾਣਾ ਛਬਾਲ ਅਧੀਨ ਪੈਂਦੇ ਪਿੰਡ ਠੱਠੀ ਸੋਹਲ ਵਿਖੇ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਨਾਬਾਲਗ ਲੜਕੀ ਨਾਲ…

ਜ਼ਿਲ੍ਹੇ ਦੇ ਥਾਣਾ ਛਬਾਲ ਅਧੀਨ ਪੈਂਦੇ ਪਿੰਡ ਠੱਠੀ ਸੋਹਲ ਵਿਖੇ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਨਾਬਾਲਗ ਲੜਕੀ ਨਾਲ

ਤਰਨ ਤਾਰਨ:  ਜ਼ਿਲ੍ਹੇ ਦੇ ਥਾਣਾ ਛਬਾਲ ਅਧੀਨ ਪੈਂਦੇ ਪਿੰਡ ਠੱਠੀ ਸੋਹਲ ਵਿਖੇ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਨਾਬਾਲਗ ਲੜਕੀ ਨਾਲ ਕਥਿਤ ਤੌਰ ’ਤੇ ਜਬਰ ਜਨਾਹ ਦੀ ਕੋਸ਼ਿਸ਼ ਅਤੇ ਛੇੜਛਾੜ ਕੀਤੀ ਗਈ। ਇਸ ਘਟਨਾ ਨੇ ਇਲਾਕੇ ਵਿੱਚ ਸਨਸਨੀ ਫੈਲਾ ਦਿੱਤੀ ਹੈ ਅਤੇ ਪੀੜਤ ਪਰਿਵਾਰ ਵਿੱਚ ਭਾਰੀ ਰੋਹ ਪਾਇਆ ਜਾ ਰਿਹਾ ਹੈ।

ਫੋਨ ਦੇ ਬਹਾਨੇ ਬੁਲਾ ਕੇ ਕੀਤਾ ਘਿਣਾਉਣਾ ਕਾਰਰਾ

ਪੀੜਤਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਮੁਤਾਬਕ ਪਿੰਡ ਵਿੱਚ ਹੀ ਹੇਅਰ ਕਟਿੰਗ ਦੀ ਦੁਕਾਨ ਚਲਾਉਣ ਵਾਲੇ ਇੱਕ ਨੌਜਵਾਨ ਨੇ ਉਸ ਨੂੰ ਫੋਨ ਦੇਣ ਦਾ ਬਹਾਨਾ ਬਣਾ ਕੇ ਆਪਣੀ ਦੁਕਾਨ ’ਤੇ ਬੁਲਾਇਆ ਸੀ। ਇਸ ਤੋਂ ਬਾਅਦ ਮੁਲਜ਼ਮ ਨੇ ਉਸ ਨੂੰ ਆਪਣੇ ਘਰ ਜਾ ਕੇ ਫੋਨ ਲੈਣ ਲਈ ਆਖਿਆ। ਪੀੜਤਾ ਜਦੋਂ ਉਸ ਦੇ ਘਰ ਪਹੁੰਚੀ ਤਾਂ ਦੋਸ਼ੀ ਨੇ ਉਸ ਨੂੰ ਜ਼ਬਰਦਸਤੀ ਕਮਰੇ ਵਿੱਚ ਬੰਦ ਕਰਕੇ ਛੇੜਛਾੜ ਕੀਤੀ ਅਤੇ ਜਬਰ ਜਨਾਹ ਕਰਨ ਦੀ ਕੋਸ਼ਿਸ਼ ਨੂੰ ਅੰਜਾਮ ਦਿੱਤਾ। ਘਟਨਾ ਤੋਂ ਬਾਅਦ ਡਹਿਲਾਈ ਪੀੜਤਾ ਨੇ ਪਰਿਵਾਰ ਨੂੰ ਸਾਰੀ ਹੱਡਬੀਤੀ ਦੱਸੀ।

ਪੁਲਿਸ ਪ੍ਰਸ਼ਾਸਨ ਦੀ ਕਾਰਵਾਈ ਅਤੇ ਛਾਪੇਮਾਰੀ

ਘਟਨਾ ਦੀ ਸੂਚਨਾ ਮਿਲਦਿਆਂ ਹੀ ਪੀੜਤ ਲੜਕੀ ਅਤੇ ਉਸ ਦੀ ਮਾਂ ਨੇ ਥਾਣਾ ਛਬਾਲ ਵਿਖੇ ਲਿਖਤੀ ਸ਼ਿਕਾਇਤ ਦਰਜ ਕਰਵਾਈ। ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਥਾਣਾ ਮੁਖੀ (SHO) ਜੁਗਰਾਜ ਸਿੰਘ ਨੇ ਦੱਸਿਆ ਕਿ ਪੀੜਤਾ ਦੇ ਬਿਆਨਾਂ ਨੂੰ ਆਧਾਰ ਬਣਾ ਕੇ ਸਬੰਧਤ ਧਾਰਾਵਾਂ ਤਹਿਤ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਵਿੱਚ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅੱਗੇ ਦੀ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

 ਜਲੰਧਰ-ਅੰਮ੍ਰਿਤਸਰ ਹਾਈਵੇਅ ‘ਤੇ ਭਿਆਨਕ ਸੜਕ ਹਾਦਸਾ: ਮੋਟਰਸਾਈਕਲ ਸਵਾਰ ਦੋ ਔਰਤਾਂ ਸਮੇਤ ਤਿੰਨ ਦੀ ਮੌਕੇ ‘ਤੇ ਮੌਤ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *