ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਠਾਨਕੋਟ ਦੇ ਅਬਰੋਲ ਨਗਰ ਰੋਡ ‘ਤੇ ਇਕ ਆਟੋ ਤੇ ਮੋਟਰਸਾਈਕਲ ਵਿਚਾਲੇ ਭਿਆਨਕ ਟੱਕਰ ਹੋ ਜਾਣ ਕਾਰਨ ਹਾਦਸਾ ਵਾਪਰਿਆ।
ਮਿਲੀ ਜਾਣਕਾਰੀ ਦੇ ਅਨੁਸਾਰ ਆਟੋ ਤੇ ਮੋਟਰਸਾਈਕਲ ਸਵਾਰ ਨੌਜਵਾਨ ਦੀ ਆਪਤ ਟੱਕਰ ਹੋ ਗਈ ਜਿਸ ਦੋਵੇਂ ਹੀ ਗੰਭੀਰ ਰੂਪ ਦੇ ਨਾਲ ਜਖਮੀ ਹੋ ਗਏ।
ਉੱਥੇ ਹੀ ਕਿਹਾ ਜਾ ਰਿਹਾ ਹੈ ਕਿ ਮੋਟਰਸਾਈਕਲ ਨੌਜਵਾਨ ਪੜ੍ਹ ਕੇ ਘਰ ਨੂੰ ਵਾਪਸ ਜਾ ਰਿਹਾ ਹੋਣਾ ਹੈ। ਫਿਲਹਾਲ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ ਕਿ ਇਹ ਭਿਆਨਕ ਹਾਦਸਾ ਕਿਸ ਤਰ੍ਹਾ ਵਾਪਰਿਆ। ਫਿਲਹਾਲ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

