ਗੈਂਗਸਟਰਾਂ ’ਤੇ ਵਾਰ ਦਾ 40ਵਾਂ ਦਿਨ: ਪੰਜਾਬ ਪੁਲਿਸ ਵੱਲੋਂ 499 ਥਾਈਂ ਛਾਪੇਮਾਰੀ ; 179 ਕਾਬੂ, ਯੁੱਧ ਨਸ਼ਿਆਂ ਵਿਰੁੱਧ 86 ਨਸ਼ਾ ਤਸਕਰ ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ:  ਚੰਡੀਗੜ੍ਹ, 1 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 40ਵੇਂ ਦਿਨ ਪੰਜਾਬ…

DAY 115 OF GANGSTRAN TE VAAR: PUNJAB POLICE CONDUCTS 552 RAIDS; 276 HELD, YUDH NASHIAN VIRUDH

ਗੈਂਗਸਟਰਾਂ ’ਤੇ ਵਾਰ: 

ਚੰਡੀਗੜ੍ਹ, 1 ਮਾਰਚ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 40ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 499 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ  ਸੁਰੂਆਤ 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤੀ ਸੀ। ਇਸ ਮੁਹਿੰਮ ਤਹਿਤ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਪੂਰੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਮੁਹਿੰਮ ਦੇ 40ਵੇਂ ਦਿਨ, ਪੁਲਿਸ ਟੀਮਾਂ ਨੇ 179 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਮੁਲਜ਼ਮਾਂ ਦੇ ਕਬਜ਼ੇ ’ਚੋਂ 4 ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ 12,203 ਹੋ ਗਈ ਹੈ।

ਇਸ ਤੋਂ ਇਲਾਵਾ 80 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 113 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਪਿੱਛੋਂ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 7 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫਤਾਰ ਕੀਤਾ ਹੈ।

ਲੋਕ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਇਸ ‘ਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕੀਤੀ ਜਾ ਸਕਦੀ ਹੈ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 365ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 86 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 878 ਗ੍ਰਾਮ ਹੈਰੋਇਨ, 105 ਕਿਲੋ ਭੁੱਕੀ, 523 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 3720 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਸਿਰਫ਼ 365 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 51,734 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 23 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ।

ਹੋਰ ਜਾਣੋ:

AAP Rally at Jantar Mantar: ਪੰਜਾਬ ਦੇ ਲੋਕ 2027 ਵਿੱਚ ‘ਆਪ’ ਨੂੰ 100 ਸੀਟਾਂ 

ਖ਼ਬਰਾਂ ਲਈ LIVING INDIA NEWS 24/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *