ਬਾਬਾ ਗੁਰਦੀਪ ਸਿੰਘ ਕਤਲ਼ ਮਾਮਲੇ ‘ਤੇ ਅੱਜ ਹੋਵੇਗੀ ਕੋਰ ਕਮੇਟੀ ਦੀ ਮੀਟਿੰਗ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਅਕਾਲੀ ਦਲ ਦੇ ਸਾਬਕਾ ਸਰਪੰਚ ਬਾਬਾ ਗੁਰਦੀਪ ਸਿੰਘ ਦਾ ਕਤਲ਼ ਮਾਮਲਾ ਰਫਤਾਰ ਫੜਦਾ ਨਜ਼ਰ ਆ ਰਿਹਾ ਹੈ। ਬਾਬਾ ਗੁਰਦੀਪ ਸਿੰਘ ਕਤਲ਼…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਅਕਾਲੀ ਦਲ ਦੇ ਸਾਬਕਾ ਸਰਪੰਚ ਬਾਬਾ ਗੁਰਦੀਪ ਸਿੰਘ ਦਾ ਕਤਲ਼ ਮਾਮਲਾ ਰਫਤਾਰ ਫੜਦਾ ਨਜ਼ਰ ਆ ਰਿਹਾ ਹੈ। ਬਾਬਾ ਗੁਰਦੀਪ ਸਿੰਘ ਕਤਲ਼ ਸੰਬੰਧੀ ਅੱਜ  ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੀ ਮੀਟਿੰਗ ਵੀ ਆਯੋਜਿਤ ਕੀਤੀ ਗਈ ਹੈ। ਦੱਸ ਦਈਏ ਕਿ, ਹਲਕਾ ਮਜੀਠਾ ਦੇ ਨੇੜਲੇ ਪਿੰਡ ਉਮਰਪੁਰਾ ‘ਚ ਬਾਬਾ ਗੁਰਦੀਪ ਸਿੰਘ ਦਾ ਗੋਲੀ ਮਾਰ ਕੇ ਕਤਲ਼ ਕਰ ਦਿੱਤਾ ਗਿਆ ਸੀ। ਇਹ ਮਾਮਲਾ ਹੁਣ ਭੱਖ ਚੁੱਕਿਆ ਹੈ।

ਚੰਡੀਗੜ੍ਹ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਕੋਰ ਕਮੇਟੀ ਦੀ ਬੈਠਕ ਕੀਤੀ ਜਾਣ ਵਾਲੀ ਹੈ, ਜਿਸ ਵਿੱਚ ਸਾਬਕਾ ਅਕਾਲੀ ਸਰਪੰਚ ਕਤਲ਼ ਮਾਮਲਾ ਵੀ ਚਰਚਾ ਦਾ ਵਿਸ਼ਾ ਬਣ ਸਕਦਾ ਹੈ ਅਤੇ ਮੌਜੂਦਾ ਪੰਜਾਬ ਸਰਕਾਰ ਨੂੰ ਦੇ ਘਿਰਾਓ ਦੀ ਰਣਨੀਤੀ ਨੂੰ ਵੀ ਉਲੀਕਿਆ ਜਾ ਸਕਦਾ ਹੈ। ਇਸ ਬਾਰੇ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਤੋਂ ਮਿਲੀ ਜਾਣਕਾਰੀ ਮੁਤਾਬਿਕ ਕਈ ਵਿਰੋਧੀ ਅਨਸਰਾਂ ਵਲੋਂ ਪਿਛਲੇ ਕਈ ਸਮੇਂ ਤੋਂ ਅਕਾਲੀ ਆਗੂਆਂ ਨੂੰ ਧਮਕੀ ਭਰੇ ਫੋਨ ਆ ਰਹੇ ਸਨ। ਉਨ੍ਹਾਂ ਦੱਸਿਆ ਕਿ, ਇਸ ਤੋਂ ਪਹਿਲਾ ਵੀ ਅਕਾਲੀ ਆਗੂ ਦਲਬੀਰ ਸਿੰਘ ਢਿੱਲਵਾਂ ਦਾ ਵੀ ਬੇਰਹਮੀ ਨਾਲ ਕਤਲ਼ ਕੀਤਾ ਗਿਆ ਸੀ।

Image result for bikram singh majithia

ਇਸ ਬਾਰੇ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਵੀ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਹੈ ਕਿ,  ਸਾਬਕਾ ਅਕਾਲੀ ਸਰਪੰਚ ਬਾਬਾ ਗੁਰਦੀਪ ਸਿੰਘ ਦਾ ਕਤਲ਼ ਮਾਮਲਾ ਹੁਣ ਭੱਖਦਾ ਨਜ਼ਰ ਆ ਰਿਹਾ ਹੈ। ਬਿਕਰਮ ਮਜੀਠੀਆ ਮੁਤਾਬਿਕ ਇਹ ਕਤਲ਼ ਕਿਸੇ ਰਾਜਨੀਤਕ ਸਾਜਿਸ਼ ਜਾਂ ਪੁਰਾਣੀ ਰੰਜਿਸ਼ ਚਲਦਿਆ ਕੀਤਾ ਗਿਆ ਹੈ।

Leave a Reply

Your email address will not be published. Required fields are marked *