550ਵੇਂ ਪ੍ਰਕਾਸ਼ ਦਿਹਾੜਾ ਮੌਕੇ ਕੈਨੇਡਾ ’ਚ ਬਾਬਾ ਨਾਨਕ ਦੇ ਨਾਂ ’ਤੇ ਹੋਇਆ ਇਹ ਮਤਾ ਪਾਸ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–  ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਿੱਖ ਸ਼ਰਧਾਲੂਆਂ ’ਚ ਖੁਸ਼ੀ ਦੀ ਲਹਿਰ ਛਾਈ ਹੋਈ ਹੈ। ਇਸ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–  ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਿੱਖ ਸ਼ਰਧਾਲੂਆਂ ’ਚ ਖੁਸ਼ੀ ਦੀ ਲਹਿਰ ਛਾਈ ਹੋਈ ਹੈ। ਇਸ ਵਾਰ ਪ੍ਰਕਾਸ਼ ਦਿਹਾੜੇ ਮੌਕੇ ਸ਼ਰਧਾਲੂ ਸ੍ਰੀ ਕਰਤਾਰਪੁਰ ਸਾਹਿਬ ਜਾ ਕੇ ਦਰਸ਼ਨ ਕਰ ਸਕਣਗੇ। ਉੱਥੇ ਹੀ ਦੇਸ਼ ਦੇ ਕੋਨੇ-ਕੋਨੇ ’ਚ ਵੀ ਪ੍ਰਕਾਸ਼ ਦਿਹਾੜੇ ਨੂੰ ਲੈਕੇ ਤਿਆਰੀਆਂ ਚੱਲ ਰਹੀਆਂ ਹਨ। ਕੈਨੇਡਾ ’ਚ ਬਾਬੇ ਨਾਨਕ ਦੇ ਨਾਂ ਤੇ ਸੜ੍ਹਕ ਦਾ ਨਾਂ ਰੱਖਿਆ ਗਿਆ ਹੈ।

baba nanak

ਮਿਲੀ ਜਾਣਕਾਰੀ ਦੇ ਅਨੁਸਾਰ ਉਨਾਟਾਰਿਓ ਦੇ ਬਰੈਂਪਟਨ ਸ਼ਹਿਰ ਦੀ ਨਗਰ ਕੌਂਸਲ ਨੇ ਸੜ੍ਹਕ ਦਾ ਨਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂ ਤੇ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਹੈ। ਜਿਸ ’ਚ ਸੜ੍ਹਕ ਦਾ ਨਾਂ ਗੁਰੂ ਨਾਨਕ ਸਟ੍ਰੀਟ ਜਾਂ ਗੁਰੂ ਨਾਨਕ ਰੋਡ ਰਹੇਗਾ। ਹਾਸਿਲ ਜਾਣਕਾਰੀ ਮੁਤਾਬਿਕ ਬਾਬਾ ਨਾਨਕ ਦੇ ਨਾਂ ਤੇ  ਸੜ੍ਹਕ ਲਈ ਮਤਾ ਖੇਤਰੀ ਕੌਂਸਲਰ ਗੁਰਪ੍ਰੀਤ ਸਿੰਘ ਢਿਲੋਂ ਤੇ ਨਗਰ ਕੌਂਸਰ ਹਰਕੀਰਤ ਸਿੰਘ ਨੇ ਪੇਸ਼ ਕੀਤਾ ਸੀ। ਇਸ ਮਤੇ ਤੋਂ ਬਾਅਦ ਡਿਕਸੀ ਰੋਡ ਤੇ ਗ੍ਰੇਟ ਲੇਕਸ ਵਾਲੀ ਸੜ੍ਹਕ ਦੇ ਵਿਚਕਾਰ ਪੀਟਰ ਰਾਬਰਟਸਨ ਬੂਲੇਵਾਰਡ ਦੇ ਸੈਕਸ਼ਨ ਨੂੰ ਬਾਬਾ ਨਾਨਕ ਦਾ ਨਾਂ ਦਿੱਤਾ ਜਾਵੇਗਾ। ਨਾਲ ਹੀ ਇਕ ਗੁਰਦੁਆਰੇ ਦਾ ਨਿਰਮਾਣ ਵੀ ਕੀਤਾ ਜਾਵੇਗਾ। ਕਾਬਿਲੇਗੌਰ ਹੈ ਕਿ 9 ਨਵੰਬਰ ਨੂੰ ਪੀਐੱਮ ਨਰੇਂਦਰ ਮੋਦੀ ਕਰਤਾਰਪੁਰ ਲਾਂਘੇ ਦਾ ਉਦਘਾਟਨ ਕਰਣਗੇ। ਜਿਸ ਤੋਂ ਬਾਅਦ 10 ਨਵੰਬਰ ਨੂੰ ਕਰਤਾਰਪੁਰ ਲਾਂਘਾ ਚਾਲੂ ਹੋ ਜਾਵੇਗਾ।

 

Leave a Reply

Your email address will not be published. Required fields are marked *