ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ’ਚ ਉਸ ਵੇਲੇ ਇਨਸਾਨੀਅਤ ਸਰਮਸਾਰ ਹੋਈ ਜਦੋ ਇਕ ਛੱਪੜ ਕੋਲੋਂ ਬੱਚੇ ਦਾ ਭਰੂਣ ਮਿਲਿਆ। ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਰੂਹ ਨੂੰ ਝਿੰਜੋੜ ਕੇ ਰੱਖ ਦਿੱਤਾ।
ਮੌਕੇ ਤੇ ਪਹੁੰਚੀ ਪੁਲਿਸ ਨੇ ਬੱਚੇ ਦੇ ਭਰੂਣ ਨੂੰ ਕਬਜੇ ’ਚ ਲੈ ਲਿਆ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

