ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸੰਤ ਸੀਚੇਵਾਲ ਨੂੰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਮੈਂਬਰਸ਼ਿਪ ਤੋਂ ਮੁਕਤ ਕਰ ਦਿੱਤਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਸੰਤ ਸੀਚੇਵਾਲ ਨੇ NGT ਨੂੰ ਨਦੀਆਂ ਦੇ ਪਾਣੀ ਪ੍ਰਦੂਸ਼ਣ ਹੋ ਜਾਣ ਦੀ ਰਿਪੋਰਟ ਦਿੱਤੀ ਸੀ।
ਜਿਸ ਤੋਂ ਬਾਅਦ NGT ਨੇ ਕਾਰਵਾਈ ਕਰਦੇ ਹੋਏ ਪੰਜਾਬ ਸਰਕਾਰ ਤੇ ਜੁਰਮਾਨਾ ਲਗਾ ਦਿੱਤਾ ਸੀ। NGT ਨੇ ਪੰਜਾਬ ਸਰਕਾਰ ਤੇ ਕਰੀਬ 50 ਕਰੋੜ ਦਾ ਜੁਰਮਾਨਾ ਲਗਾਇਆ ਸੀ। ਇਸਤੋਂ ਬਾਅਦ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਸੰਤ ਸੀਚੇਵਾਲ ਨੂੰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਮੈਂਬਰਸ਼ਿਪ ਤੋਂ ਬਾਹਰ ਕੱਢ ਦਿੱਤਾ।

