ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮੰਤਰੀ ਅਮਨ ਅਰੋੜਾ ‘ਤੇ ਕੱਸੇ ਤੰਜ

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਦੇ ਲੋਕ ਸਾਥ ਦੇ ਰਹੇ ਹਨ…

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਦੇ ਲੋਕ ਸਾਥ ਦੇ ਰਹੇ ਹਨ ਪਰ ਆਮ ਆਦਮੀ ਪਾਰਟੀ ਸਰਕਾਰ ਇਨਸਾਫ਼ ਨਹੀਂ ਦੇ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਹੈ ਕਿ ਸਿੱਧੂ ਮੂਸੇਵਾਲਾ ਆਪਣੀਆਂ ਗਲਤੀਆਂ ਨਾਲ ਮਰਿਆ ਹੈ।  ਉਨ੍ਹਾਂ ਨੇ ਕਿਹਾ ਹੈ ਕਿ ਗਲਤੀਆਂ ਕਿਸ ਤੋਂ ਨਹੀਂ ਹੁੰਦੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਵਿਧਾਨ ਸਭਾ ਸੈਸ਼ਨ ਦੌਰਾਨ ਕੈਬਨਿਟ ਮੰਤਰੀਆਂ ਵੱਲੋਂ ਮੂਸੇਵਾਲਾ ਉਤੇ ਤੰਜ ਕੱਸੇ ਜਾਂਦੇ ਹਨ। 

ਬਲਕੌਰ ਸਿੰਘ ਵੱਲੋਂ ਵੱਡੇ ਖੁਲਾਸੇ 

ਉਨ੍ਹਾਂ ਨੇ ਕਿਹਾ ਹੈ ਕਿ ਸਿੱਧੂ ਮੂਸੇਵਾਲਾ ਬਾਰੇ ਅਜਿਹੀਆਂ ਟਿੱਪਣੀਆਂ ਸੁਣ ਕੇ ਬਹੁਤ ਦੁੱਖ ਹੋਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਿੱਧੂ ਨੂੰ ਇਨਸਾਫ਼ ਦਿਵਾਉਣ ਲਈ ਲੜਾਈ ਲੜਾਂਗੇ। ਉਨ੍ਹਾਂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਮੰਤਰੀ ਖੁਦ ਗੰਨਮੈਨ ਲੈ ਕੇ ਚੱਲਦੇ ਹਨ ਪਰ ਮੇਰੇ ਪੁੱਤ ਦੀ ਸਕਿਉਰਿਟੀ ਵਾਪਸ ਲੈ ਲਈ ਸੀ ਜਿਸ ਕਰਕੇ ਇਹ ਹਮਲਾ ਹੋਇਆ। 

ਇਨਸਾਫ਼ ਲਈ ਲੜਾਈ ਜਾਰੀ ਰਹੇਗੀ 

ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਮੰਤਰੀਆਂ ਨੂੰ ਟਿੱਪਣੀਆਂ ਕਰਨ ਤੋਂ ਪਹਿਲਾਂ ਮੂਸੇਵਾਲਾ ਬਾਰੇ ਜਾਣਨਾ ਚਾਹੀਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮਾਪੇ ਤਾਂ ਹਮੇਸ਼ਾ ਆਪਣੇ ਬੱਚੇ ਲਈ ਭਾਵੁਕ ਹੁੰਦੇ ਹਨ ਪਰ ਇਨਸਾਫ਼ ਲੈਣ ਲਈ ਅਸੀਂ ਹਰ ਸੰਭਵ ਕਦਮ ਚੁੱਕਾਂਗੇ।

Leave a Reply

Your email address will not be published. Required fields are marked *