ਚੰਡੀਗੜ੍ਹ: ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀਰਵਾਰ ਨੂੰ ਬਨਵਾਰੀ ਲਾਲ ਪੁਰੋਹਿਤ ਨੂੰ ਪੰਜਾਬ ਦਾ ਸਥਾਈ ਰਾਜਪਾਲ ਨਿਯੁਕਤ ਕਰ ਦਿੱਤਾ ਹੈ। ਹਾਲਾਂਕਿ ਰਾਸ਼ਟਰਪਤੀ ਭਵਨ ਤੋਂ ਜਾਰੀ ਪ੍ਰੈੱਸ ਨੋਟ ਮੁਤਾਬਕ ਪੁਰੋਹਿਤ ਨੂੰ ਚੰਡੀਗੜ੍ਹ ਦਾ ਪ੍ਰਸ਼ਾਸਕ ਬਣਾਉਣ ਦਾ ਜ਼ਿਕਰ ਨਹੀਂ ਹੈ। ਇਸ ਤੋਂ ਇਲਾਵਾ ਫੌਜ ਦੇ ਸਾਬਕਾ ਉਪ ਪ੍ਰਧਾਨ ਤੇ ਸੇਵਾਮੁਕਤ ਲੈਫਟੀਨੈਂਟ ਜਨਰਲ ਗੁਰਮੀਤ ਸਿੰਘ ਨੂੰ ਉੱਤਰਾਖੰਡ ਦਾ ਰਾਜਪਾਲ ਬਣਾਇਆ ਗਿਆ ਹੈ।
ਪੜੋ ਹੋਰ ਖਬਰਾਂ: ਸਰਕਾਰੀ ਸਕੂਲ ’ਚ ਮਿਲਿਆ ਅਜਗਰ, ਮਚੀ ਹਫੜਾ-ਦਫੜੀ
ਰਾਸ਼ਟਰਪਤੀ ਭਵਨ ਮੁਤਾਬਕ ਸਾਬਕਾ ਆਈਪੀਐੱਸ ਅਧਿਕਾਰੀ ਤੇ ਕੇਂਦਰ ਦੇ ਵਾਰਤਾਕਾਰ ਰਹੇ ਆਰਐੱਨ ਰਵਿ ਨੂੰ ਬਤੌਰ ਰਾਜਪਾਲ ਨਾਗਾਲੈਂਡ ਤੋਂ ਤਮਿਲਨਾਡੂ ਭੇਜਿਆ ਗਿਆ ਹੈ। ਅਸਮ ਦੇ ਰਾਜਪਾਲ ਜਗਦੀਸ਼ ਮੁਖੀ ਨੂੰ ਨਾਗਾਲੈਂਡ ਦੀ ਵਧੇਰੇ ਜ਼ਿੰਮੇਦਾਰੀ ਸੌਂਪੀ ਗਈ ਹੈ। ਪੰਜਾਬ ਦੇ ਸਾਬਕਾ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਦਾ ਕਾਰਜਕਾਲ 22 ਅਗਸਤ ਨੂੰ ਖਤਮ ਹੋ ਗਿਆ ਸੀ ਪਰ ਉਹ 27 ਅਗਸਤ ਤੱਕ ਸੇਵਾਵਾਂ ਦਿੰਦੇ ਰਹੇ। 27 ਅਗਸਤ ਨੂੰ ਬਨਵਾਰੀ ਲਾਲ ਪੁਰੋਹਿਤ ਨੂੰ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਦਾ ਵਧੇਰੇ ਚਾਰਜ ਸੌਂਪਿਆ ਗਿਆ ਸੀ। ਹੁਣ ਉਨ੍ਹਾਂ ਨੂੰ ਸਥਾਈ ਤੌਰ ਉੱਤੇ ਪੰਜਾਬ ਦਾ ਰਾਜਪਾਲ ਬਣਾ ਦਿੱਤਾ ਗਿਆ ਹੈ।
ਪੜੋ ਹੋਰ ਖਬਰਾਂ: ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ

