ਬਰਗਾੜੀ ਬੇਅਦਬੀ ਮਾਮਲੇ ਵਿਚ SIT ਦੀ ਵੱਡੀ ਕਾਰਵਾਈ , 6 ਡੇਰਾ ਪ੍ਰੇਮੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਫ਼ਰੀਦਕੋਟ: ਬਰਗਾੜੀ ਬੇਅਦਬੀ ਮਾਮਲੈ ਨੂੰ ਲੈ ਕੇ ਕੈਪਟਨ ਸਰਕਾਰ ਨੇ ਸਖ਼ਤੀ ਨਾਲ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਕੈਪਟਨ ਸਰਕਾਰ ਦੀਆਂ ਹਦਾਇਤਾਂ ਮਰਗੋ ਹੀ ਸ਼੍ਰੀ…

ਫ਼ਰੀਦਕੋਟ: ਬਰਗਾੜੀ ਬੇਅਦਬੀ ਮਾਮਲੈ ਨੂੰ ਲੈ ਕੇ ਕੈਪਟਨ ਸਰਕਾਰ ਨੇ ਸਖ਼ਤੀ ਨਾਲ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਕੈਪਟਨ ਸਰਕਾਰ ਦੀਆਂ ਹਦਾਇਤਾਂ ਮਰਗੋ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਦੀ ਪੜਤਾਲ ਕਰਨ ਲਈ ਡੀਆਈਜੀ ਐਸਪੀਐਸ ਪਰਮਾਰ ਦੀ ਅਗਵਾਈ ਹੇਠ ਬਣਾਈ ਵਿਸ਼ੇਸ਼ ਜਾਂਚ ਟੀਮ ਨੇ ਜਾਂਚ ਦੀ ਰਫਤਾਰ ਵਧਾ ਦਿੱਤੀ ਹੈ।  ਸਿੱਟ ਨੇ ਵੀ ਬਰਗਾੜੀ ਵਿੱਚ ਬੇਅਦਬੀ ਦੇ ਦੋਵੇਂ ਮਾਮਲੇ ਸੁਲਝਾਉਣ ਦਾ ਦਾਅਵਾ ਕੀਤਾ ਹੈ।

ਵਿਸ਼ੇਸ਼ ਜਾਂਚ ਟੀਮ ਦੇ ਦਾਅਵੇ ਅਨੁਸਾਰ  ਇੱਕ ਮਹੀਨੇ ਦੀ ਪੜਤਾਲ ਮਗਰੋਂ ਬੇਅਦਬੀ ਕਾਂਡ ਵਿੱਚ ਛੇ ਵਿਅਕਤੀਆਂ ਸ਼ਕਤੀ ਸਿੰਘ, ਸੁਖਜਿੰਦਰ ਸਿੰਘ, ਪ੍ਰਦੀਪ ਸਿੰਘ, ਨਿਸ਼ਾਨ ਸਿੰਘ, ਰਣਜੀਤ ਸਿੰਘ ਤੇ ਬਲਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਸਾਰੇ ਵਿਅਕਤੀ ਫ਼ਰੀਦਕੋਟ ਜ਼ਿਲ੍ਹੇ ਨਾਲ ਸਬੰਧਤ ਹਨ।

ਗੋਰਤਲਬ ਹੈ ਕਿ 12 ਅਕਤੂਬਰ, 2015 ਦੀ ਰਾਤ ਨੂੰ ਪਿੰਡ ਬਰਗਾੜੀ ਵਿਚ ਅਣਪਛਾਤੇ ਵਿਅਕਤੀਆਂ ਉੱਪਰ ਇਲਜ਼ਾਮ ਹੈ ਕਿ ਉਨ੍ਹਾਂ ਨੇ ਗਲੀਆਂ ਵਿੱਚ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਅੰਗ ਪਾੜ ਕੇ ਖਿਲਾਰ ਦਿੱਤੇ ਸਨ। ਇਸ ਤੋਂ ਪਹਿਲਾਂ 24 ਸਤੰਬਰ, 2015 ਨੂੰ ਪਿੰਡ ਬਰਗਾੜੀ ਵਿੱਚ ਇਤਰਾਜ਼ਯੋਗ ਪੋਸਟਰ ਲਾਏ ਗਏ ਸਨ ਤੇ ਦਾਅਵਾ ਕੀਤਾ ਗਿਆ ਸੀ ਕਿ ਬੁਰਜ ਜਵਾਹਰ ਸਿੰਘ ਵਾਲਾ ਵਿੱਚ ਪਹਿਲੀ ਜੂਨ ਨੂੰ ਚੋਰੀ ਹੋਇਆ ਸਰੂਪ ਉਨ੍ਹਾਂ ਦੇ ਕਬਜ਼ੇ ਵਿੱਚ ਪੋਗ। ਹੁਣ ਸਿੱਟ ਨੇ ਵੀ ਬਰਗਾੜੀ ਵਿੱਚ ਬੇਅਦਬੀ ਦੇ ਦੋਵੇਂ ਮਾਮਲੇ ਸੁਲਝਾਉਣ ਦਾ ਦਾਅਵਾ ਕੀਤਾ ਹੈ।

Leave a Reply

Your email address will not be published. Required fields are marked *