ਬਰਿੰਦਰ ਗੋਇਲ ਵੱਲੋਂ ਪਿੰਡ ਓਇੰਦ ਵਿਖੇ ਨਹਿਰੀ ਪਾਣੀ ਲਿਫ਼ਟ ਸਿੰਚਾਈ ਪ੍ਰਾਜੈਕਟ ਦਾ ਉਦਘਾਟਨ,

ਚੰਡੀਗੜ੍ਹ/ਸ੍ਰੀ ਚਮਕੌਰ ਸਾਹਿਬ, 23 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਨੂੰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਅੱਜ ਕੈਬਨਿਟ ਮੰਤਰੀ ਪੰਜਾਬ ਸ਼੍ਰੀ ਬਰਿੰਦਰ…

ਬਰਿੰਦਰ ਗੋਇਲ ਵੱਲੋਂ ਪਿੰਡ ਓਇੰਦ ਵਿਖੇ ਨਹਿਰੀ ਪਾਣੀ ਲਿਫ਼ਟ ਸਿੰਚਾਈ ਪ੍ਰਾਜੈਕਟ ਦਾ ਉਦਘਾਟਨ, 44.83 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਨਾਲ 4500 ਏਕੜ ਖੇਤੀਯੋਗ ਜ਼ਮੀਨ ਨੂੰ ਪਹਿਲੀ

ਚੰਡੀਗੜ੍ਹ/ਸ੍ਰੀ ਚਮਕੌਰ ਸਾਹਿਬ, 23 ਅਪ੍ਰੈਲ:

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਨੂੰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਅੱਜ ਕੈਬਨਿਟ ਮੰਤਰੀ ਪੰਜਾਬ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਓਇੰਦ ਵਿਖੇ ਲਿਫਟ ਸਿੰਚਾਈ ਸਕੀਮ ਦਾ ਉਦਘਾਟਨ ਕੀਤਾ। ਇਹ ਪ੍ਰਾਜੈਕਟ ਸ੍ਰੀ ਚਮਕੌਰ ਸਾਹਿਬ ਤਹਿਸੀਲ ਦੇ ਉਨ੍ਹਾਂ ਪਿੰਡਾਂ ਲਈ ਇੱਕ ਮਹੱਤਵਪੂਰਨ ਕਦਮ ਸਾਬਤ ਹੋਵੇਗਾ ਜੋ ਅਜੇ ਤੱਕ ਨਹਿਰੀ ਪਾਣੀ ਤੋਂ ਵਾਂਝੇ ਰਹੇ ਹਨ ਅਤੇ ਜਿੱਥੇ ਧਰਤੀ ਹੇਠਲਾ ਪਾਣੀ ਲਗਾਤਾਰ ਡੂੰਘਾ ਹੁੰਦਾ ਜਾ ਰਿਹਾ ਹੈ।

ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਸ੍ਰੀ ਚਮਕੌਰ ਸਾਹਿਬ ਇੱਕ ਇਤਿਹਾਸਕ ਨਗਰੀ ਹੈ ਅਤੇ ਇਸ ਖੇਤਰ ਵਿੱਚੋਂ ਲੰਘ ਰਹੀਆਂ ਮੁੱਖ ਨਹਿਰਾਂ – ਸਰਹਿੰਦ ਨਹਿਰ ਅਤੇ ਭਾਖੜਾ ਮੇਨ ਲਾਈਨ ਨਹਿਰ ਦੇ ਬਾਵਜੂਦ ਕਈ ਪਿੰਡਾਂ ਨੂੰ ਹੁਣ ਤੱਕ ਨਹਿਰੀ ਪਾਣੀ ਦੀ ਸੁਵਿਧਾ ਪ੍ਰਾਪਤ ਨਹੀਂ ਹੋ ਰਹੀ ਸੀ ਜਿਸ ਨਾਲ ਛੋਟੇ ਕਿਸਾਨ ਮੋਟਰ ਦਾ ਕੁਨੈਕਸ਼ਨ ਨਾ ਹੋਣ ਕਾਰਨ ਪਾਣੀ ਲਈ ਹੋਰ ਜ਼ਿਮੀਦਾਰਾਂ ਉੱਤੇ ਨਿਰਭਰ ਕਰਦੇ ਹਨ।

ਉਨ੍ਹਾਂ ਕਿਹਾ ਕਿ ਲੋਕਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਵੱਧ ਤੋਂ ਵੱਧ ਰਕਬੇ ਨੂੰ ਨਹਿਰੀ ਸਿੰਚਾਈ ਹੇਠ ਲਿਆਉਣ ਦੇ ਸਰਕਾਰੀ ਟੀਚੇ ਨੂੰ ਪੂਰਾ ਕਰਨ ਲਈ ਇਹ ਲਿਫਟ ਸਿੰਚਾਈ ਸਕੀਮ ਤਿਆਰ ਕੀਤੀ ਗਈ ਹੈ ਜੋ ਸਫਲਤਾਪੂਰਵਕ ਪੂਰੇ ਸੂਬੇ ਵਿੱਚ ਲਾਗੂ ਕੀਤੀ ਜਾ ਰਹੀ ਹੈ। ਜਿਸ ਨਾਲ ਕਿਸਾਨਾਂ ਨੂੰ ਆਤਮ ਨਿਰਭਰ ਬਣਨ ਵਿੱਚ ਸਹਿਯੋਗ ਵੀ ਮਿਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਸ ਯੋਜਨਾ ਅਧੀਨ ਪਿੰਡ ਓਇੰਦ ਕੋਲੋਂ ਭਾਖੜਾ ਮੇਨ ਲਾਈਨ ਨਹਿਰ ਦੇ ਸਮਰਾਲਾ ਮੇਜਰ ਸਿਸਟਮ ਤੋਂ ਪਾਣੀ ਲਿਫਟ ਕਰਕੇ ਲਗਭਗ 900 ਮਿਲੀਮੀਟਰ (ਤਕਰੀਬਨ 3 ਫੁੱਟ) ਵਿਆਸ ਵਾਲੀ ਮੇਨ ਰਾਈਜ਼ਰ ਪਾਈਪ ਰਾਹੀਂ ਪਿੰਡ ਗੱਗੋਂ ਵਿਖੇ ਬਣਾਏ ਜਾਣ ਵਾਲੇ ਡੀ-ਟੈਂਕ ਤੱਕ ਪਹੁੰਚਾਇਆ ਜਾਵੇਗਾ। ਇਸ ਤੋਂ ਬਾਅਦ ਚਾਰ ਵੱਖ-ਵੱਖ ਡਿਸਟ੍ਰੀਬਿਊਸ਼ਨ ਸਕੀਮਾਂ ਰਾਹੀਂ ਆਲੇ-ਦੁਆਲੇ ਦੇ ਪਿੰਡਾਂ ਵਿੱਚ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ।

ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਇਸ ਪ੍ਰੋਜੈਕਟ ‘ਤੇ ਲਗਭਗ 44.83 ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਇਸ ਨਾਲ ਕਰੀਬ 4500 ਏਕੜ ਖੇਤੀਯੋਗ ਜ਼ਮੀਨ ਨੂੰ ਨਹਿਰੀ ਪਾਣੀ ਦੀ ਸੁਵਿਧਾ ਪ੍ਰਾਪਤ ਹੋਵੇਗੀ। ਇਸ ਸਕੀਮ ਦਾ ਲਾਭ ਸ੍ਰੀ ਚਮਕੌਰ ਸਾਹਿਬ, ਸਲੋਮਾਜਰਾ, ਗੱਗੋਂ, ਗਧਰਾਮ ਖੁਰਦ, ਗਧਰਾਮ ਕਲਾਂ, ਪਿੱਪਲਮਾਜਰਾ, ਰੁੜਕੀ, ਤਾਲਾਪੁਰ, ਦੁੱਗਰੀ, ਕੋਟਲੀ, ਕਮਾਲਪੁਰ, ਰਾਮਪੁਰ ਬੇਟ ਸਮੇਤ ਕਈ ਹੋਰ ਪਿੰਡਾਂ ਨੂੰ ਮਿਲੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਪ੍ਰੋਜੈਕਟ ਨਾਲ ਨਾ ਸਿਰਫ਼ ਖੇਤੀਬਾੜੀ ਉਤਪਾਦਨ ਵਿੱਚ ਵਾਧਾ ਹੋਵੇਗਾ, ਸਗੋਂ ਕਿਸਾਨਾਂ ਦੀ ਆਮਦਨ ਵਿੱਚ ਵੀ ਵਧੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੇ ਲੋਕ-ਹਿਤੈਸ਼ੀ ਪ੍ਰੋਜੈਕਟ ਲਾਗੂ ਕੀਤੇ ਜਾਣਗੇ।

ਹਲਕਾ ਵਿਧਾਇਕ ਸ੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਨੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਦਾ ਇਸ ਖ਼ਾਸ ਪ੍ਰੋਜੈਕਟ ਲਈ ਧੰਨਵਾਦ ਕੀਤਾ। ਉਨ੍ਹਾਂ ਉਦਘਾਟਨੀ ਸਮਾਗਮ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਹਨ ਤੇ ਸੂਬਾ ਵਾਸੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਪਹੁੰਚਾਇਆ ਹੈ।

ਇਸ ਮੌਕੇ ਸਹਾਇਕ ਕਮਿਸ਼ਨਰ (ਜ) ਕਮ ਐਸਡੀਐਮ ਸ੍ਰੀ ਚਮਕੌਰ ਸਾਹਿਬ ਪਰਦੀਪ ਸਿੰਘ ਬੈਂਸ, ਡੀਐਸਪੀ ਸ੍ਰੀ ਚਮਕੌਰ ਸਾਹਿਬ ਮਨਜੀਤ ਸਿੰਘ ਔਲਖ, ਐਸ.ਈ. ਗਗਨਦੀਪ ਸਿੰਘ ਗਿੱਲ, ਐਕਸੀਅਨ ਗੁਰਸ਼ਰਨ ਸਿੰਘ ਵਿਰਕ, ਐੱਸਡੀਓ ਕੁਲਵਿੰਦਰ ਸਿੰਘ, ਪ੍ਰੋ. ਬੀਰਦਵਿੰਦਰ ਸਿੰਘ ਬੱਲਾਂ, ਐਨਪੀ ਰਾਣਾ, ਸਿਕੰਦਰ ਸਿੰਘ ਸਹੇੜੀ, ਅਮਨਦੀਪ ਸਿੰਘ ਮਾਂਗਟ, ਹਰਨੇਕ ਸਿੰਘ ਭੂਰਾ, ਜਗਦੇਵ ਭਟੋਆ, ਅੰਮ੍ਰਿਤਪਾਲ ਕੌਰ ਨਾਗਰਾ, ਜਗਤਾਰ ਸਿੰਘ ਘੜੂਆਂ ਤੋਂ ਇਲਾਵਾ ਹੋਰ ਉੱਚ ਅਧਿਕਾਰੀ ਤੇ ਪਤਵੰਤੇ ਸੱਜਣ ਹਾਜ਼ਰ ਸਨ।

.

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ’

ਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *