ਕਰਜ ਮੁਆਫੀ ਸਕੀਮ ਤੇ ਪਾਈਆਂ ਲਾਹਨਤਾਂ, ਕਰਜ ਤੋਂ ਪਰੇਸ਼ਾਨ ਇਕ ਹੋਰ ਕਿਸਾਨ ਨੇ ਕੀਤੀ ਖੁਦਕੁਸ਼ੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਵਿੱਚ ਲਗਾਤਾਰ ਕਿਸਾਨਾਂ ਦੀ ਖੁਦਕੁਸ਼ੀ ਦਾ ਸਿਲਸਿਲਾ ਜਾਰੀ ਹੈ। ਜਿਸ ਕਾਰਨ ਪੰਜਾਬ ਸਰਕਾਰ ਦੁਆਰਾ ਲਾਗੂ ਕੀਤਾ ਗਿਆ ਕਰਜ਼ ਮੁਆਫੀ ਸਕੀਮ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਵਿੱਚ ਲਗਾਤਾਰ ਕਿਸਾਨਾਂ ਦੀ ਖੁਦਕੁਸ਼ੀ ਦਾ ਸਿਲਸਿਲਾ ਜਾਰੀ ਹੈ। ਜਿਸ ਕਾਰਨ ਪੰਜਾਬ ਸਰਕਾਰ ਦੁਆਰਾ ਲਾਗੂ ਕੀਤਾ ਗਿਆ ਕਰਜ਼ ਮੁਆਫੀ ਸਕੀਮ ਨਾਂ ਦੀ ਹੀ ਰਹਿ ਗਈ ਹੈ। ਕਿਉਂਕਿ ਕਰਜ ਮੁਆਫੀ ਸਕੀਮ ਦੇ ਲਾਗੂ ਹੋ ਜਾਣ ਤੋਂ ਬਾਅਦ ਵੀ ਕਿਸਾਨ ਲਗਾਤਾਰ ਖੁਦਕੁਸ਼ੀ ਕਰ ਰਹੇ ਹਨ। ਇਸੇ ਤਰ੍ਹਾਂ ਦਾ ਇਕ ਹੋ ਮਾਮਲਾ ਬਰਨਾਲਾ ਤੋਂ ਸਾਹਮਣੇ ਆਇਆ ਹੈ।

Farmer suicide

ਮਿਲੀ ਜਾਣਕਾਰੀ ਦੇ ਅਨੁਸਾਰ ਪਿੰਡ ਚੀਮਾ ਵਿੱਚ ਕਰਜ ਤੋਂ ਪਰੇਸ਼ਾਨ ਕਿਸਾਨ ਨੇ ਖੁਦਕੁਸ਼ੀ ਕਰ ਲਈ ਜਿਸ ਕਾਰਨ ਪੰਜਾਬ ਸਰਕਾਰ ਦੀ ਕਰਜ ਮੁਆਫੀ ਸਕੀਮ ਤੇ ਲਾਹਣਤਾ ਹੀ ਪੈ ਸਕਦੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਜੋਗਿੰਦਰ ਸਿੰਘ ਤੇ ਕਰੀਬ 6 ਲੱਖ ਰੁਪਏ ਦਾ ਕਰਜਾ ਸੀ ਜਿਸ ਕਾਰਨ ਉਹ ਇਸ ਨੂੰ ਚੁੱਕਾ ਨਹੀਂ ਪਾ ਰਿਹਾ ਸੀ

Farmers suicide

ਜਿਸ ਕਾਰਨ ਉਸਨੇ ਖੁਦਕੁਸ਼ੀ ਕਰ ਲਈ। ਇਸ ਤੋਂ ਇਲਾਵਾ ਦੱਸਿਆ ਇਹ ਵੀ ਜਾ ਰਿਹਾ ਹੈ ਕਿ  ਮ੍ਰਿਤਕ ਕਿਸਾਨ ਕੋਲ ਸਿਰਫ 2 ਏਕੜ ਜਮੀਨ ਸੀ ਜਿਸ ਕਾਰਨ ਉਸਦਾ ਗੁਜਾਰਾ ਬਹੁਤ ਹੀ ਮੁਸ਼ਕਿਲ ਨਾਲ ਚੱਲਦਾ ਸੀ। ਇਸੇ ਪਰੇਸ਼ਾਨੀ ਦੇ ਕਾਰਨ ਉਸਨੇ ਆਪਣੀ ਜੀਵਨਲੀਲਾ ਸਾਮਪਤ ਕਰ ਲਈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਕਾਰਵਾਈ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *