ਬਰਨਾਲਾ ਦੇ ਨੌਜਵਾਨ ਦਾ ਮਨੀਲਾ ਵਿੱਚ ਗੋਲੀਆਂ ਮਾਰ ਕੇ ਕਤਲ, ਜਾਣੋ ਕੀ ਹੈ ਪੂਰਾ ਮਾਮਲਾ

ਬਰਨਾਲਾ:  ਪੰਜਾਬ ਵਿਚ ਕਤਲ ਚੋਰੀ ਨਾਲ ਜੁੜੀਆਂ ਵਾਰਦਾਤਾਂ ਵੱਧ ਗਈਆਂ ਹਨ। ਇਸ ਵਿਚਾਲੇ ਅੱਜ ਤਾਜਾ ਮਾਮਲਾ (Barnala)ਬਰਨਾਲਾ ਜ਼ਿਲ੍ਹੇ ਦੇ ਪਿੰਡ ਜੋਧਪੁਰ ਤੋਂ ਸਾਹਮਣੇ ਆਇਆ ਹੈ…

ਬਰਨਾਲਾ:  ਪੰਜਾਬ ਵਿਚ ਕਤਲ ਚੋਰੀ ਨਾਲ ਜੁੜੀਆਂ ਵਾਰਦਾਤਾਂ ਵੱਧ ਗਈਆਂ ਹਨ। ਇਸ ਵਿਚਾਲੇ ਅੱਜ ਤਾਜਾ ਮਾਮਲਾ (Barnala)ਬਰਨਾਲਾ ਜ਼ਿਲ੍ਹੇ ਦੇ ਪਿੰਡ ਜੋਧਪੁਰ ਤੋਂ ਸਾਹਮਣੇ ਆਇਆ ਹੈ ਜਿੱਥੇ ਨੌਜਵਾਨ ਦਾ ਫਿਲਪੀਨ ਦੇਸ਼ ’ਚ (shooting death)ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਨੌਜਵਾਨ ਦੀ ਗੋਲੀਆਂ ਮਾਰ ਕੇ ਕਤਲ ਕਰਨ ਦੀ ਦੁੱਖਦਾਈ ਘਟਨਾ ਨਾਲ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ। ਦੱਸ ਦੇਈਏ ਕਿ ਪਿੰਡ ਦਾ 35 ਸਾਲਾ ਨੌਜਵਾਨ (Pargat Singh)ਪਰਗਟ ਸਿੰਘ ਫ਼ਿਲਪੀਨ ਵਿਖੇ ਰਹਿ ਰਿਹਾ ਸੀ। 

ਇੱਥੇ ਪੜੋ ਹੋਰ ਖ਼ਬਰਾਂ: ਚੰਡੀਗੜ੍ਹ ਦੀ ਮਾਰਕਿਟ ਵਿਚ ਲੱਗੀ ਭਿਆਨਕ ਅੱਗ, 6 ਦੁਕਾਨਾਂ ਚੜ੍ਹੀਆਂ ਅੱਗ ਦੀ ਭੇਟ

ਮਿਲੀ ਜਾਣਕਾਰੀ ਦੇ ਮੁਤਾਬਿਕ ਨੌਜਵਾਨ Pargat Singh(ਪਰਗਟ ਸਿੰਘ) ਦਾ ਵਿਆਹ ਵੀ ਉਥੋਂ ਦੀ ਹੀ ਲੜਕੀ ਨਾਲ ਕਰਵਾਇਆ ਸੀ। ਅੱਜ ਸਵੇਰ ਸਮੇਂ ਜਦੋਂ ਉਹ ਆਪਣੇ ਕੰਮ ’ਤੇ ਜਾ ਰਿਹਾ ਸੀ, ਉਸਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭੈਣ-ਭਰਾ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ਪਰਗਟ 2008 ’ਚ ਫਿਲਪੀਨ ਗਿਆ ਸੀ। ਜਿੱਥੋਂ ਉਹ 2012 ਵਿੱਚ ਪਿੰਡ ਵਾਪਸ ਆ ਗਿਆ ਅਤੇ ਮੁੜ ਚਾਰ ਸਾਲਾਂ ਤੋਂ ਫ਼ਿਲਪੀਨ ਚਲਿਆ ਗਿਆ। ਜਿੱਥੇ ਉਹ ਆਪਣੇ ਪਰਿਵਾਰ ਸਮੇਤ ਰਹਿ ਰਿਹਾ ਸੀ। ਉਸਦੇ ਦੋ ਲੜਕੇ ਅਤੇ ਘਰਵਾਲੀ ਵੀ ਉਸਦੇ ਨਾਲ ਫ਼ਿਲਪੀਨ ’ਚ ਹੀ ਰਹਿ ਰਹੇ ਸੀ।

ਹੋਰ ਖ਼ਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ: ਮਸ਼ਹੂਰ ਵਾਤਾਵਰਣ ਪ੍ਰੇਮੀ ਤੇ ਚਿਪਕੋ ਅੰਦੋਲਨ ਦੇ ਨੇਤਾ ਸੁੰਦਰ ਲਾਲ ਬਹੁਗੁਣਾ ਦੀ ਕੋਰੋਨਾ ਨਾਲ ਹੋਈ ਮੌਤ

ਉਨ੍ਹਾਂ ਦੱਸਿਆ ਕਿ ਪਰਗਟ ਫ਼ਿਲਪੀਨ ’ਚ ਫ਼ਾਈਨਾਂਸ ਦਾ ਕਾਰੋਬਾਰ ਕਰਦਾ ਸੀ। ਜਿੱਥੇ ਅੱਜ ਉਹ ਆਪਣੇ ਕੰਮ ’ਤੇ ਜਾਣ ਲਈ ਘਰ ਤੋਂ ਨਿਕਲਿਆ ਅਤੇ ਰਸਤੇ ਵਿੱਚ ਉਸਨੂੰ ਕੁੱਝ ਲੋਕਾਂ ਨੇ ਗੋਲੀਆਂ ਮਾਰ ਦਿੱਤੀਆਂ। ਪਰਿਵਾਰਕ ਮੈਂਬਰਾਂ ਨੇ ਭਾਰਤ ਅਤੇ ਫ਼ਿਲਪੀਨ ਸਰਕਾਰ ਤੋਂ ਮ੍ਰਿਤਕ ਦੇਹ ਭਾਰਤ ਲਿਆਉਣ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ।

Leave a Reply

Your email address will not be published. Required fields are marked *