Bathinda petrol bomb attack case: ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 2 ਮੁੱਖ ਮੁਲਜ਼ਮ ਹਥਿਆਰਾਂ ਸਮੇਤ ਕਾਬੂ; ਭੱਜਣ ਦੀ ਕੋਸ਼ਿਸ਼ ‘ਚ ਹੋਏ ਜ਼ਖ਼ਮੀ

ਬਠਿੰਡਾ : ਬਠਿੰਡਾ ਵਿੱਚ ਭਾਜਪਾ ਆਗੂ ਅਤੇ ‘ਆਪ’ ਦੇ ਸਾਬਕਾ ਸੀਨੀਅਰ ਨੇਤਾ ਡਾ. ਤਰਸੇਮ ਗਰਗ ਦੇ ‘ਹੈਨੀਮੈਨ ਹੋਮੀਓ ਕਲੀਨਿਕ’ ‘ਤੇ ਹੋਏ ਕਥਿਤ ਪੈਟਰੋਲ ਬੰਬ ਹਮਲੇ…

ਬਠਿੰਡਾ ਵਿੱਚ ਭਾਜਪਾ ਆਗੂ ਅਤੇ 'ਆਪ' ਦੇ ਸਾਬਕਾ ਸੀਨੀਅਰ ਨੇਤਾ ਡਾ. ਤਰਸੇਮ ਗਰਗ ਦੇ 'ਹੈਨੀਮੈਨ ਹੋਮੀਓ ਕਲੀਨਿਕ' 'ਤੇ ਹੋਏ ਕਥਿਤ ਪੈਟਰੋਲ ਬੰਬ ਹਮਲੇ

ਬਠਿੰਡਾ : ਬਠਿੰਡਾ ਵਿੱਚ ਭਾਜਪਾ ਆਗੂ ਅਤੇ ‘ਆਪ’ ਦੇ ਸਾਬਕਾ ਸੀਨੀਅਰ ਨੇਤਾ ਡਾ. ਤਰਸੇਮ ਗਰਗ ਦੇ ‘ਹੈਨੀਮੈਨ ਹੋਮੀਓ ਕਲੀਨਿਕ’ ‘ਤੇ ਹੋਏ ਕਥਿਤ ਪੈਟਰੋਲ ਬੰਬ ਹਮਲੇ ਦੀ ਗੁੱਥੀ ਨੂੰ ਬਠਿੰਡਾ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਪੰਜਾਬ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਸੁਲਝਾ ਲਿਆ ਹੈ। ਡੀ.ਆਈ.ਜੀ. ਹਰਜੀਤ ਸਿੰਘ ਨੇ ਐੱਸ.ਐੱਸ.ਪੀ. ਜੋਤੀ ਯਾਦਵ ਅਤੇ ਏ.ਆਈ.ਜੀ. ਕਾਊਂਟਰ ਇੰਟੈਲੀਜੈਂਸ ਅਵਨੀਤ ਸਿੱਧੂ ਦੀ ਮੌਜੂਦਗੀ ਵਿੱਚ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋ ਮੁੱਖ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਤੀਜੇ ਦੀ ਭਾਲ ਜਾਰੀ ਹੈ।

ਸੀਸੀਟੀਵੀ ਫੁਟੇਜ ਤੇ ਖੁਫੀਆ ਜਾਣਕਾਰੀ ਸਦਕਾ ਫਾਜ਼ਿਲਕਾ ਦੇ 2 ਨੌਜਵਾਨ ਗ੍ਰਿਫ਼ਤਾਰ

ਪੁਲਿਸ ਮੁਤਾਬਕ 22 ਜੂਨ ਦੀ ਰਾਤ ਨੂੰ ਡਾ. ਤਰਸੇਮ ਗਰਗ ਦੇ ਕਲੀਨਿਕ ‘ਤੇ ਇੱਕ ਜਲਣਸ਼ੀਲ ਵਿਸਫੋਟਕ ਪਦਾਰਥ (ਪੈਟਰੋਲ ਬੰਬ) ਸੁੱਟਿਆ ਗਿਆ ਸੀ। ਘਟਨਾ ਤੋਂ ਤੁਰੰਤ ਬਾਅਦ ਹਰਕਤ ਵਿੱਚ ਆਈ ਪੁਲਿਸ ਨੇ ਸੀਸੀਟੀਵੀ ਫੁਟੇਜ ਅਤੇ ਤਕਨੀਕੀ ਸਬੂਤਾਂ ਦੇ ਆਧਾਰ ‘ਤੇ ਫਾਜ਼ਿਲਕਾ ਦੇ ਖੁਈਆਂ ਸਰਵਰ ਇਲਾਕੇ ਨਾਲ ਸਬੰਧਤ ਦੋ ਨੌਜਵਾਨਾਂ, ਨਕੁਲ ਅਤੇ ਗੁਰਵਿੰਦਰ ਸਿੰਘ ਨੂੰ ਦਬੋਚ ਲਿਆ। ਫੜੇ ਗਏ ਦੋਵੇਂ ਮੁਲਜ਼ਮਾਂ ਦੀ ਉਮਰ ਕਰੀਬ 20 ਸਾਲ ਦੇ ਆਸ-ਪਾਸ ਹੈ ਅਤੇ ਉਹ ਦਿਹਾੜੀ-ਮਜ਼ਦੂਰੀ ਦਾ ਕੰਮ ਕਰਦੇ ਹਨ।

ਵਿਦੇਸ਼ੀ ਨੰਬਰ ਤੋਂ ਆਈ ਧਮਕੀ

ਡੀ.ਆਈ.ਜੀ. ਹਰਜੀਤ ਸਿੰਘ ਨੇ ਖੁਲਾਸਾ ਕੀਤਾ ਕਿ ਵਾਰਦਾਤ ਦੇ ਕੁਝ ਘੰਟਿਆਂ ਬਾਅਦ ਹੀ ਡਾ. ਤਰਸੇਮ ਗਰਗ ਦੀ ਪਤਨੀ ਨੂੰ ਇੱਕ ਅੰਤਰਰਾਸ਼ਟਰੀ ਵਟਸਐਪ ਕਾਲ ਆਈ ਸੀ। ਕਾਲ ਕਰਨ ਵਾਲੇ ਨੇ ਖ਼ੁਦ ਨੂੰ “ਸ਼ਹਿਜ਼ਾਦ ਭੱਟੀ” ਦੱਸਦੇ ਹੋਏ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਮਾਮਲੇ ਦੇ ਤਾਰ ਅੰਤਰਰਾਸ਼ਟਰੀ ਨੈੱਟਵਰਕ ਨਾਲ ਜੁੜਦੇ ਦੇਖ ਪੁਲਿਸ ਨੇ ਐਕਸਪਲੋਸਿਵ ਐਕਟ 1908 ਦੇ ਨਾਲ-ਨਾਲ ਭਾਰਤੀ ਨਿਆਏ ਸੰਹਿਤਾ (BNS) ਦੀ ਧਾਰਾ 113 (ਟੈਰਰਿਸਟ ਐਕਟ) ਵੀ ਮੁਕੱਦਮੇ ਵਿੱਚ ਸ਼ਾਮਲ ਕਰ ਲਈ ਹੈ।

ਪੁਲਿਸ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼

ਐੱਸ.ਐੱਸ.ਪੀ. ਜੋਤੀ ਯਾਦਵ ਨੇ ਦੱਸਿਆ ਕਿ ਜਦੋਂ ਪੁਲਿਸ ਟੀਮ ਮੁਲਜ਼ਮਾਂ ਨੂੰ ਅਬੋਹਰ ਤੋਂ ਗ੍ਰਿਫ਼ਤਾਰ ਕਰਕੇ ਬਠਿੰਡਾ ਲਿਆ ਰਹੀ ਸੀ, ਤਾਂ ਰਸਤੇ ਵਿੱਚ ਮਲੋਟ ਨੇੜੇ ਮੁਲਜ਼ਮਾਂ ਨੇ ਕੁਦਰਤੀ ਲੋੜ (ਬਾਥਰੂਮ) ਦਾ ਬਹਾਨਾ ਬਣਾ ਕੇ ਗੱਡੀ ਰੁਕਵਾਈ। ਇਸ ਦੌਰਾਨ ਉਨ੍ਹਾਂ ਨੇ ਪੁਲਿਸ ਨੂੰ ਚਕਮਾ ਦੇ ਕੇ ਫਲਾਈਓਵਰ ਤੋਂ ਹੇਠਾਂ ਛਾਲ ਮਾਰ ਦਿੱਤੀ। ਭੱਜਣ ਦੀ ਇਸ ਕੋਸ਼ਿਸ਼ ਵਿੱਚ ਦੋਵੇਂ ਮੁਲਜ਼ਮ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਬਠਿੰਡਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਫਾਜ਼ਿਲਕਾ ਤੋਂ ਲਿਆਂਦਾ ਸੀ ਪੈਟਰੋਲ

ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਪੈਟਰੋਲ ਫਾਜ਼ਿਲਕਾ ਤੋਂ ਹੀ ਆਪਣੇ ਨਾਲ ਲੈ ਕੇ ਆਏ ਸਨ ਅਤੇ ਬਠਿੰਡਾ ਪਹੁੰਚ ਕੇ ਉਨ੍ਹਾਂ ਨੇ ਬੋਤਲਾਂ ਵਿੱਚ ਭਰ ਕੇ ਕਲੀਨਿਕ ‘ਤੇ ਹਮਲਾ ਕੀਤਾ। ਇਸ ਸਾਜ਼ਿਸ਼ ਵਿੱਚ ਸ਼ਾਮਲ ਤੀਜੇ ਮੁਲਜ਼ਮ ਸੰਦੀਪ ਸਿੰਘ (ਨਿਵਾਸੀ ਫਾਜ਼ਿਲਕਾ) ਦੀ ਪਛਾਣ ਹੋ ਚੁੱਕੀ ਹੈ, ਜਿਸ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਫਿਲਹਾਲ ਪੁਲਿਸ ਵੱਲੋਂ ਮੁਲਜ਼ਮਾਂ ਦੇ ਮੋਬਾਈਲ ਫੋਨਾਂ ਦੀ ਫੋਰੈਂਸਿਕ ਜਾਂਚ ਕਰਵਾਈ ਜਾ ਰਹੀ ਹੈ ਤਾਂ ਜੋ ਫੰਡਿੰਗ ਅਤੇ ਅਸਲ ਮਕਸਦ ਦਾ ਪਤਾ ਲਗਾਇਆ ਜਾ ਸਕੇ। ਡਾ. ਤਰਸੇਮ ਗਰਗ ਅਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਲਈ ਪੁਲਿਸ ਵੱਲੋਂ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

Terrible accident on Phagwara-Jalandhar highway: ਤੇਜ਼ ਰਫ਼ਤਾਰ ਟਰੱਕ ਨੇ ਪਰਾਲੀ ਦੀਆਂ 2 ਟਰਾਲੀਆਂ ਨੂੰ ਮਾਰੀ ਟੱਕਰ; ਸੜਕ ਵਿਚਕਾਰ ਪਲਟੀਆਂ, ਲੱਗਿਆ ਲੰਮਾ ਜਾਮ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *