Bathinda Police ਦੀ drug smugglers ਵਿਰੁੱਧ ਵੱਡੀ ਕਾਰਵਾਈ: 274 ਗ੍ਰਾਮ ਹੈਰੋਇਨ ਸਮੇਤ ਮੋਗਾ ਦਾ ਖ਼ਤਰਨਾਕ ਅਪਰਾਧੀ ਗ੍ਰਿਫ਼ਤਾਰ

ਬਠਿੰਡਾ: ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਚਲਾਈ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਤਹਿਤ ਬਠਿੰਡਾ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ, ਜਦੋਂ ਨਾਕਾਬੰਦੀ…

ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਚਲਾਈ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਤਹਿਤ ਬਠਿੰਡਾ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ

ਬਠਿੰਡਾ: ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਚਲਾਈ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਤਹਿਤ ਬਠਿੰਡਾ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ, ਜਦੋਂ ਨਾਕਾਬੰਦੀ ਦੌਰਾਨ ਇੱਕ ਅੰਤਰ-ਜ਼ਿਲ੍ਹਾ ਨਸ਼ਾ ਤਸਕਰ ਨੂੰ ਭਾਰੀ ਮਾਤਰਾ ਵਿੱਚ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਫੜਿਆ ਗਿਆ ਮੁਲਜ਼ਮ ਮੋਗਾ ਜ਼ਿਲ੍ਹੇ ਨਾਲ ਸਬੰਧਤ ਹੈ ਅਤੇ ਪੁਲਿਸ ਨੂੰ ਕਈ ਸੰਗੀਨ ਮਾਮਲਿਆਂ ਵਿੱਚ ਲੋੜੀਂਦਾ ਸੀ।

ਜਲੇਬੀ ਚੌਕ ਨੇੜੇ ਲੱਗੇ ਨਾਕੇ ਦੌਰਾਨ ਹੋਈ ਗ੍ਰਿਫ਼ਤਾਰੀ

ਮਾਮਲੇ ਦੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਸੰਦੀਪ ਸਿੰਘ ਭਾਟੀ ਨੇ ਦੱਸਿਆ ਕਿ ਬਠਿੰਡਾ ਪੁਲਿਸ ਵੱਲੋਂ ਸ਼ਹਿਰ ਦੇ ਜਲੇਬੀ ਚੌਕ ਨੇੜੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਇੱਕ ਸ਼ੱਕੀ ਮੋਟਰਸਾਈਕਲ ਸਵਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ। ਜਦੋਂ ਪੁਲਿਸ ਟੀਮ ਵੱਲੋਂ ਨੌਜਵਾਨ ਦੀ ਤਲਾਸ਼ੀ ਲਈ ਗਈ, ਤਾਂ ਉਸ ਦੇ ਕਬਜ਼ੇ ਵਿੱਚੋਂ 274 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਨਸ਼ੀਲੇ ਪਦਾਰਥ ਅਤੇ ਮੋਟਰਸਾਈਕਲ ਨੂੰ ਜ਼ਬਤ ਕਰ ਲਿਆ।

ਪੁਰਾਣਾ ਅਪਰਾਧੀ ਤੇ ਭਗੌੜਾ ਨਿਕਲਿਆ ਤਸਕਰ

ਪੁਲਿਸ ਦੀ ਮੁੱਢਲੀ ਜਾਂਚ ਵਿੱਚ ਵੱਡਾ ਖੁਲਾਸਾ ਹੋਇਆ ਹੈ ਕਿ ਫੜਿਆ ਗਿਆ ਤਸਕਰ ਕੋਈ ਆਮ ਅਪਰਾਧੀ ਨਹੀਂ ਹੈ। ਮੁਲਜ਼ਮ ਵਿਰੁੱਧ ਪਹਿਲਾਂ ਹੀ ਜ਼ਿਲ੍ਹਾ ਮੋਗਾ ਵਿੱਚ ਲੁੱਟ-ਖੋਹ ਅਤੇ ਅਸਲਾ ਐਕਟ ਵਰਗੇ ਕਈ ਗੰਭੀਰ ਮੁਕੱਦਮੇ ਦਰਜ ਹਨ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਮੁਲਜ਼ਮ ਕਾਫੀ ਸਮੇਂ ਤੋਂ ਭਗੌੜਾ ਚੱਲ ਰਿਹਾ ਸੀ, ਜਿਸ ਨੂੰ ਹੁਣ ਬਠਿੰਡਾ ਪੁਲਿਸ ਨੇ ਦਬੋਚ ਲਿਆ ਹੈ।

ਬੈਕਵਰਡ ਲਿੰਕੇਜ ਦੀ ਜਾਂਚ ਲਈ ਲਿਆ ਜਾਵੇਗਾ ਰਿਮਾਂਡ

ਡੀ.ਐਸ.ਪੀ. ਭਾਟੀ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਰਿਮਾਂਡ ਦੌਰਾਨ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਨਸ਼ੇ ਦੀ ਇਹ ਵੱਡੀ ਖੇਪ ਕਿੱਥੋਂ ਲੈ ਕੇ ਆਇਆ ਸੀ ਅਤੇ ਬਠਿੰਡਾ ਜਾਂ ਆਸ-ਪਾਸ ਦੇ ਇਲਾਕਿਆਂ ਵਿੱਚ ਇਸ ਨੇ ਕਿੱਥੇ ਸਪਲਾਈ ਕਰਨੀ ਸੀ। ਪੁਲਿਸ ਨੂੰ ਉਮੀਦ ਹੈ ਕਿ ਪੁੱਛਗਿੱਛ ਦੌਰਾਨ ਨਸ਼ਾ ਸਪਲਾਈ ਚੇਨ ਨਾਲ ਜੁੜੇ ਹੋਰ ਵੱਡੇ ਖੁਲਾਸੇ ਹੋ ਸਕਦੇ ਹਨ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
Amritsar Firing : ਦਿਨ ਦਿਹਾੜੇ ਅਣਪਛਾਤੇ ਹਮਲਾਵਰਾਂ ਨੇ ਨੌਜਵਾਨ ਨੂੰ ਬਣਾਇਆ ਨਿਸ਼ਾਨਾ, ਮਾਪਿਆਂ ਦੇ ਇਕਲੌਤੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *