BBMB ਮੁੱਦਾ: ਦਲਜੀਤ ਚੀਮਾ ਬੋਲੇ-‘ਪੰਜਾਬੀਆਂ ਦੇ ਹੱਕਾਂ ‘ਤੇ ਮਾਰਿਆ ਜਾ ਰਿਹੈ ਡਾਕਾ’

ਚੰਡੀਗੜ੍ਹ: ਭਾਖੜਾ-ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐੱਮ.ਬੀ.) ਦੇ ਨਿਯਮਾਂ ‘ਚ ਬਦਲਾਅ ਅਤੇ ਇਸ ‘ਚ ਮੈਂਬਰਾਂ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ‘ਚ ਸਿਆਸਤ ਤੇਜ਼ ਹੁੰਦੀ ਜਾ ਰਹੀ…

ਚੰਡੀਗੜ੍ਹ: ਭਾਖੜਾ-ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐੱਮ.ਬੀ.) ਦੇ ਨਿਯਮਾਂ ‘ਚ ਬਦਲਾਅ ਅਤੇ ਇਸ ‘ਚ ਮੈਂਬਰਾਂ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ‘ਚ ਸਿਆਸਤ ਤੇਜ਼ ਹੁੰਦੀ ਜਾ ਰਹੀ ਹੈ। ਇਸ ਦੇ ਨਾਲ ਹੀ ਇਸ ‘ਤੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਅਕਾਲੀ ਆਗੂ ਦਲਜੀਤ ਚੀਮਾ ਨੇ ਪੰਜਾਬ ਅਤੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। 

Also Read: ਪੰਜਾਬ ਸਿਆਸਤ ‘ਚ ਵੱਡੀ ਹਲਚਲ, ਕੈਪਟਨ ਨੇ ਕੀਤੀ ਅਮਿਤ ਸ਼ਾਹ ਨਾਲ ਮੁਲਾਕਾਤ

 

ਦਲਜੀਤ ਚੀਮਾ ਨੇ ਇੱਕ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਬੀਬੀਐਮਬੀ ਵਿੱਚ ਮੈਂਬਰਾਂ ਦੀ ਨਿਯੁਕਤੀ ਵਿੱਚ ਸ਼ਰਤਾਂ ਵਿੱਚ ਕੀਤੀਆਂ ਤਬਦੀਲੀਆਂ ਪੂਰੀ ਤਰ੍ਹਾਂ ਸੰਵਿਧਾਨ ਦੇ ਵਿਰੁੱਧ ਹਨ, ਇਹ ਸਾਰੀਆਂ ਗੱਲਾਂ ਪੂਰੀ ਤਰ੍ਹਾਂ ਪੰਜਾਬ ਦੇ ਹੱਕਾਂ ਦੇ ਵਿਰੁੱਧ ਹਨ। ਦੂਜੇ ਪਾਸੇ ਦਲਜੀਤ ਚੀਮਾ ਨੇ ਕਿਹਾ ਕਿ ਚੰਡੀਗੜ੍ਹ ਯੂਟੀ ਪ੍ਰਸ਼ਾਸਨ ਨੇ ਵੀ ਯੂਟੀ ਕੇਡਰ ਦੇ ਅਧਿਕਾਰੀ ਨੂੰ ਚੰਡੀਗੜ੍ਹ ਇੰਡਸਟਰੀਅਲ ਐਂਡ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ (ਸੀਟਕੋ) ਦੇ ਐਮਡੀ ਦੇ ਅਹੁਦੇ ’ਤੇ ਤਾਇਨਾਤ ਕਰਨ ਨੂੰ ਪੰਜਾਬ ਦੇ ਹੱਕਾਂ ’ਤੇ ਡਾਕਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ ਜਿੱਥੇ ਕੇਂਦਰ ਸਰਕਾਰ ਜ਼ਿੰਮੇਵਾਰ ਹੈ, ਉਥੇ ਕਾਂਗਰਸ ਸਰਕਾਰ ਨੂੰ ਵੀ ਇਸ ਦਾ ਜਵਾਬ ਦੇਣਾ ਪਵੇਗਾ। BBMB ‘ਤੇ ਆਏ ਹੁਕਮਾਂ ਨੂੰ ਕਾਂਗਰਸ ਸਰਕਾਰ ਨੇ ਅੱਗੇ ਸੁਪਰੀਮ ਕੋਰਟ ‘ਚ ਚੁਣੌਤੀ ਕਿਉਂ ਨਹੀਂ ਦਿੱਤੀ? ਸਿਟਕੋ ‘ਚ ਵੀ ਕੇਂਦਰ ਨੇ ਕਿਹਾ ਕਿ ਅਸੀਂ 8 ਵਾਰ ਪੰਜਾਬ ਸਰਕਾਰ ਦਾ ਨਾਂ ਮੰਗਿਆ ਸੀ ਪਰ ਕਾਂਗਰਸ ‘ਤੇ ਕਿਸ ਦਾ ਦਬਾਅ ਸੀ? ਦੋਵੇਂ ਸਰਕਾਰਾਂ ਮਿਲ ਕੇ ਪੰਜਾਬੀਆਂ ਦੇ ਹੱਕਾਂ ਦਾ ਘਾਣ ਕਰ ਰਹੀਆਂ ਹਨ।

Also Read: Russia Ukraina War: PM ਮੋਦੀ ਨੇ 35 ਮਿੰਟ ਕੀਤੀ ਜ਼ੇਲੇਂਸਕੀ ਨਾਲ ਗੱਲਬਾਤ, ਕੀਤਾ ਧੰਨਵਾਦ

Leave a Reply

Your email address will not be published. Required fields are marked *