ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਭਾਖੜਾ ਡੈਮ ਦੇ ਪਾਣੀ ਨੂੰ ਛੱਡਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਸੰਬੰਧੀ ਭਾਖੜਾ ਬਿਆਸ ਮੈਨੇਜਮੈਂਟ ਨੇ ਐਲਾਨ ਕੀਤਾ ਹੈ ਕਿ ਅਜੇ ਵੀ ਹੋਰ ਪਾਣੀ ਛੱਡਿਆ ਜਾਵੇਗਾ।
ਨਾਲ ਹੀ ਉਹਨਾਂ ਦਾ ਇਹ ਵੀ ਕਹਿਣਾ ਹੈ ਕਿ ਹਾਲੇ ਵੀ 5 ਫੁੱਟ ਹੋਰ ਪਾਣੀ ਦੇ ਪੱਧਰ ਨੂੰ ਘੱਟ ਕੀਤਾ ਜਾਵੇਗਾ ਜਿਸ ਲਈ ਉਹ ਹੋਰ ਵੀ ਪਾਣੀ ਛੱਡਣਗੇ।
ਉੱਥੇ ਹੀ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਨੇ ਇਸ ਤੋਂ ਪਹਿਲਾ ਇਹ ਵੀ ਦੱਸਿਆ ਸੀ ਕਿ ਸਵੇਰੇ ਪਾਣੀ ਦਾ ਪੱਧਰ 1679.5 ਫੁੱਟ ਸੀ। ਜਿਸ ਨੂੰ 1675 ਫੁੱਟ ਤੱਕ ਲਿਆਂਦਾ ਜਾਵੇਗਾ। ਕਾਬਿਲੇਗੌਰ ਹੈ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਇਸ ਬਿਆਨ ਤੋਂ ਬਾਅਦ ਸਾਫ ਪਤਾ ਲੱਗ ਰਿਹਾ ਹੈ ਕਿ ਪੰਜਾਬ ਤੇ ਅਜੇ ਵੀ ਹੜ੍ਹ ਦਾ ਖਤਰਾ ਬਰਕਰਾਰ ਹੈ।


