ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਬਾਕੀ ਬਚੇ ਦੋ ਮੈਚਾਂ ਨੂੰ ਲੈ ਕੇ BCCI ਨੇ ਲਿਆ ਵੱਡਾ ਫ਼ੈਸਲਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਕੋਰੋਨਾ ਵਾਇਰਸ ਦੇ ਕਹਿਰ ਨੂੰ ਵੇਖਦੇ ਹੋਏ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਨੇ ਇਕ ਵੱਡਾ ਫ਼ੈਸਲਾ ਲਿਆ ਹੈ। ਦਰਅਸਲ ਬੀਸੀਸੀਆਈ ਨੇ ਭਾਰਤ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਕੋਰੋਨਾ ਵਾਇਰਸ ਦੇ ਕਹਿਰ ਨੂੰ ਵੇਖਦੇ ਹੋਏ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਨੇ ਇਕ ਵੱਡਾ ਫ਼ੈਸਲਾ ਲਿਆ ਹੈ। ਦਰਅਸਲ ਬੀਸੀਸੀਆਈ ਨੇ ਭਾਰਤ ਅਤੇ ਦੱਖਣੀ ਅਫਰੀਕਾ ਵਿਚ ਵਿਚਾਲੇ ਹੋਣ ਵਾਲੇ ਸੀਰਜ ਦੇ ਅਗਲੇ ਦੋ ਮੈਚਾ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਪਹਿਲਾ ਇਕ ਮੈਚ ਬਾਰਿਸ਼ ਦੀ ਭੇਟ ਚੜ ਗਿਆ ਸੀ।

ਦਰਅਸਲ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਤਿੰਨ ਮੈਚਾਂ ਦੀ ਵਨ-ਡੇ ਲੜੀ ਖੇਡੀ ਜਾ ਰਹੀ ਸੀ। ਪਹਿਲਾ ਮੈਚ ਹਿਮਾਚਲ ਦੇ ਧਰਮਸ਼ਾਲਾ ਕ੍ਰਿਕਟ ਗਰਾਊਂਡ ਸਟੇਡੀਅਮ ਵਿਚ ਬਾਰਿਸ਼ ਦੀ ਭੇਟ ਚੜ੍ਹ ਗਿਆ ਅਤੇ ਬਿਨਾਂ ਕੋਈ ਗੇਂਦ ਖੇਡੇ ਇਹ ਮੈਚ ਰੱਦ ਕਰਨਾ ਪਿਆ। ਇਸ ਤੋਂ ਬਾਅਦ ਹੋਰ ਦੋ ਮੈਚ ਲਖਨਊ ਅਤੇ ਕੱਲਕਤਾ ਦੇ ਸਟੇਡੀਅਮ ਵਿਚ ਹੋਣੇ ਸਨ ਜਿਨ੍ਹਾਂ ਨੂੰ ਹੁਣ ਰੱਦ ਕਰ ਦਿੱਤਾ ਗਿਆ ਹੈ। ਬੀਸੀਸੀਆਈ ਨੇ ਇਹ ਫੈਸਲਾ ਕੋਰੋਨਾ ਵਾਇਰਸ ਦੇ ਕਹਿਰ ਨੇ ਵੇਖਦੇ ਹੋਏ ਲਿਆ ਹੈ ਕਿਉਂਕਿ ਭਾਰਤ ਵਿਚ ਹੁਣ ਤੱਕ 80 ਤੋਂ ਵੱਧ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ।

ਇਸ ਤੋਂ ਪਹਿਲਾਂ ਬੀਸੀਸੀਆਈ ਨੇ ਅੱਜ ਸ਼ੁੱਕਰਵਾਰ ਨੂੰ ਹੀ ਆਈਪੀਐਲ ਦੇ ਸਾਰੇ ਮੈਚ 15 ਅਪ੍ਰੈਲ ਤੱਕ ਟਾਲਣ ਦਾ ਫੈਸਲਾ ਕੀਤਾ ਸੀ। ਜੋ ਕਿ 29 ਮਾਰਚ ਤੋਂ ਸ਼ੁਰੂ ਹੋਣੇ ਸਨ ਪਰ ਹੁਣ ਇਹ ਲੜੀ 15 ਅਪ੍ਰੈਲ ਤੋਂ ਬਾਅਦ ਹੀ ਸ਼ੁਰੂ ਹੋਵੇਗੀ। ਇੰਨਾ ਹੀ ਨਹੀਂ ਭਾਰਤ ਸਰਕਾਰ ਨੇ 15 ਅਪ੍ਰੈਲ ਤੱਕ ਸਾਰੇ ਵਿਦੇਸ਼ੀ ਨਾਗਰਿਕਾਂ ਦੇ ਵੀਜ਼ੇ ਰੱਦ ਕਰਨ ਦਾ ਐਲਾਨ ਕੀਤਾ ਸੀ ਜਿਸ ਤੋਂ ਬਾਅਦ ਆਈਪੀਐਲ ਵਿਚ ਵਿਦੇਸ਼ੀ ਖਿਡਾਰੀਆਂ ਦੇ ਖੇਡਣ ਉੱਤੇ ਵੀ ਸ਼ੰਕਾ ਦੇ ਬੱਦਲ ਛਾਏ ਹੋਏ ਸਨ। ਕੋਰੋਨਾ ਵਾਇਰਸ ਦੀ ਮਹਾਮਾਰੀ ਅੱਗੇ ਨੇ ਫੈਲੇ ਇਸ ਕਰਕੇ ਬੀਸੀਸੀਆਈ ਨੇ ਇਹ ਕਦਮ ਚੁੱਕਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬੀਸੀਸੀਆਈ ਨੇ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਲੜੀ ਦੇ ਬਚੇ ਹੋਏ ਦੋ ਮੈਚਾਂ ਨੂੰ ਸਟੇਡੀਅਮ ਵਿਚ ਬਿਨਾਂ ਦਰਸ਼ਕਾਂ ਦੇ ਕਰਾਉਣ ਦਾ ਫੈਸਲਾ ਕੀਤਾ ਸੀ।

Leave a Reply

Your email address will not be published. Required fields are marked *