ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਬਠਿੰਡਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਸੀ ਜਿਸਨੂੰ ਲੈਕੇ ਪੁਲਿਸ ਨੂੰ ਬਹੁਤ ਵੱਡੀ ਸਫਲਤਾ ਹਾਸਿਲ ਹੋਈ ਹੈ। ਦੱਸ ਦਇਏ ਕਿ ਇਸ ਮਾਮਲੇ ਨੂੰ ਲੈਕੇ ਇਕ SIT ਦੀ ਟੀਮ ਬਣਾਈ ਗਈ ਸੀ ਜਿਸਨੇ ਇਸ ਮਾਮਲੇ ਨੂੰ ਲੈਕੇ ਇਕ NRI ਸਣੇ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ SIT ਦੀ ਟੀਮ ਨੇ ਦਿੱਲੀ ਏਅਰਪੋਰਟ ਤੋਂ ਇਕ NRI ਸਮੇਤ ਚਾਰ ਡੇਰਾ ਪ੍ਰੇਮਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸੂਤਰਾਂ ਤੋਂ ਪਤਾ ਚੱਲਿਆ ਹੈ ਕਿ ਜਤਿੰਦਰ ਜਿੱਮੀ ਨਾਂ ਦਾ ਵਿਅਤਕੀ ਮਲੇਸ਼ਿਆ ਦਾ ਰਹਿਣ ਵਾਲਾ ਹੈ ਤੇ ਉਹ ਵਾਪਸ ਜਾਣ ਦੀ ਤਿਆਰੀ ਕਰ ਰਿਹਾ ਸੀ ਪਰ ਪੁਲਿਸ ਨੇ ਉਸੇ ਦੌਰਾਨ ਹੀ ਉਸਨੂੰ ਗ੍ਰਿਫਤਾਰ ਕਰ ਲਿਆ।
ਕਿਹਾ ਜਾ ਰਿਹਾ ਹੈ ਕਿ ਗ੍ਰਿਫਤਾਰ ਕੀਤੇ ਗਏ ਆਰੋਪੀਆਂ ਨੂੰ ਪੁਲਿਸ ਨੇ 5 ਦਿਨ ਦੀ ਰਿਮਾਂਡ ਵਿੱਚ ਲਿਆ ਹੈ। ਦੱਸਣਯੋਗ ਗੱਲ ਹੈ ਕਿ ਬਠਿੰਡਾ ਦੇ ਪਿੰਡ ਗੁਰੂਸਰ ਜਲਾਲ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਗਈ ਸੀ। ਇਸ ਮਾਮਲੇ ਤੇ ਪੁਲਿਸ ਨੂੰ ਬੜੀ ਸਫਲਤਾ ਹਾਸਿਲ ਕੀਤੀ ਹੈ।


