ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਟਾਲਾ ‘ਚੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਮਹਿਲਾ ਦੇ ਨਾਲ ਕੁੱਟ ਮਾਰ ਕੀਤੀ ਗਈ ਤੇ ਨਾਲ ਹੀ ਮਹਿਲਾ ਦਾ ਮੂੰਹ ਕਾਲਾ ਵੀ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਨਜਾਇਜ਼ ਸੰਬੰਧਾਂ ਦੇ ਸ਼ੱਕ ਦੇ ਚੱਲਦੇ ਔਰਤ ਦੇ ਨਾਲ ਕੁੱਟ ਮਾਰ ਕੀਤੀ ਗਈ।
ਦੱਸਿਆ ਜਾ ਰਿਹਾ ਹੈ ਕਿ ਗੁਆਂਢੀਆਂ ਨੇ ਮਹਿਲਾ ਦੇ ਨਾਲ ਕੁੱਟ ਮਾਰ ਕੀਤੀ। ਨਾਲ ਹੀ ਔਰਤ ਦਾ ਮੂੰਹ ਕਾਲਾ ਵੀ ਕੀਤਾ ਗਿਆ। ਦੱਸ ਦਈਏ ਕਿ ਇਹ ਵੀਡਿਓ ਸੋਸ਼ਲ ਮੀਡਿਆ ਤੇ ਅਪਲੋਡ ਵੀ ਕੀਤੀ ਗਈ ਹੈ। ਫਿਲਹਾਲ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

