ਅੰਮ੍ਰਿਤਸਰ- ਆਮ ਆਦਮੀ ਪਾਰਟੀ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਹਨੀ ਦਿਨੀਂ ਆਪਣੇ ਪੰਜਾਬ ਦੌਰੇ ਉੱਤੇ ਹਨ। ਉਥੇ ਹੀ ਚੋਣਾਂ ਤੋਂ ਪਹਿਲਾਂ ਅੱਜ ਉਨ੍ਹਾਂ ਨੇ ਅੰਮ੍ਰਿਤਸਰ ਵਿਚ ਵੱਡਾ ਐਲਾਨ ਕੀਤਾ ਹੈ।
Also Read: ਪਤਨੀ ਨੂੰ ਨਾਲ ਭੇਜਣ ਤੋਂ ਕੀਤਾ ਇਨਕਾਰ, ਜਵਾਈ ਨੇ ਸੱਸ ਨੂੰ ਦਿੱਤੀ ਦਰਦਨਾਕ ਮੌਤ
ਕੇਜਰੀਵਾਲ ਨੇ ਕਿਹਾ ਹੈ ਕਿ ਜੇਕਰ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਤਾਂ ਸਰਕਾਰੀ ਦਫਤਰਾਂ ਵਿਚ ਮੁੱਖ ਮੰਤਰੀ ਜਾਂ ਨੇਤਾਵਾਂ ਦੀ ਨਹੀਂ ਬਲਕਿ ਭਗਤ ਸਿੰਘ ਤੇ ਡਾ. ਅੰਬੇਡਕਰ ਦੀਆਂ ਤਸਵੀਰਾਂ ਲਾਈਆਂ ਜਾਣਗੀਆਂ। ਉਨ੍ਹਾਂ ਨੇ ਅੱਗੇ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਤੇ ਭਗਤ ਸਿੰਘ ਦਾ ਸੰਘਰਸ਼ ਹਮੇਸ਼ਾ ਯਾਦ ਕੀਤਾ ਜਾਂਦਾ ਰਹੇਗਾ। ਦੋਵਾਂ ਦੇ ਰਾਸਤੇ ਬੇਸ਼ੱਕ ਵੱਖਰੇ ਸਨ ਪਰ ਉਨ੍ਹਾਂ ਦੀ ਮੰਜ਼ਿਲ ਇਕੋ ਹੀ ਸੀ।
Also Read: ਕਾਜੋਲ ਹੋਈ ਕੋਰੋਨਾ ਪਾਜ਼ੇਟਿਵ, ਧੀ ਨੂੰ ਯਾਦ ਕਰਦਿਆਂ ਸ਼ੇਅਰ ਕੀਤੀ ਪੋਸਟ

