ਖਟਕੜ ਕਲਾਂ- ਪੰਜਾਬ ਵਿਚ ਸ਼ਾਨਦਾਰ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਭਗਵੰਤ ਮਾਨ ਅੱਜ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕ ਲਈ ਹੈ। ਭਗਵੰਤ ਮਾਨ ਦੇ ਇਸ ਸਹੁੰ ਚੁੱਕ ਸਮਾਗਮ ਵਿਚ ਆਪ ਦੇ ਸੁਪਰੀਮੋ ਕੇਜਰੀਵਾਲ ਸਣੇ ਕਈ ਦਿੱਗਜ ਨੇਤਾ ਸ਼ਾਮਲ ਹੋਏ ਹਨ। ਮਾਨ ਪੰਜਾਬ ਦੇ 17ਵੇਂ ਮੁੱਖ ਮੰਤਰੀ ਬਣੇ ਹਨ, ਹਾਲਾਂਕਿ ਕਾਰਜਕਾਲ ਦੇ ਹਿਸਾਬ ਨਾਲ ਉਹ ਪੰਜਾਬ ਦੇ 25ਵੇਂ ਮੁੱਖ ਮੰਤਰੀ ਹਨ।
Also Read: Non-veg ਰੋਜ਼ਾਨਾ ਖਾਣ ਵਾਲੇ ਹੋ ਜਾਓ ਸਾਵਧਾਨ! ਕੈਂਸਰ ਦਾ ਵਧੇਰੇ ਖਤਰਾ
ਅੱਜ ਇਕੱਲੇ ਭਗਵੰਤ ਮਾਨ ਨੇ ਹੀ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਹੈ ਜਦੋਂਕਿ ਉਨ੍ਹਾਂ ਦੀ ਕੈਬਨਿਟ 19 ਮਾਰਚ ਨੂੰ ਹਲਫ ਲਵੇਗੀ। ਇਸ ਦੇ ਨਾਲ ਹੀ ਪੰਜਾਬ ਦੇ ਸਮੁੱਚੇ 117 ਵਿਧਾਇਕਾਂ ਨੂੰ 17 ਮਾਰਚ ਨੂੰ ਵਿਧਾਨ ਸਭਾ ਸੈਸ਼ਨ ਵਿੱਚ ਸਹੁੰ ਚੁਕਾਈ ਜਾਵੇਗੀ। ਦੱਸ ਦਈਏ ਕਿ ਪਹਿਲਾਂ ਚਰਚਾ ਸੀ ਕਿ ਭਗਵੰਤ ਮਾਨ ਦੇ ਨਾਲ ਹੀ ਉਨ੍ਹਾਂ ਦੀ ਕੈਬਨਿਟ ਵੀ ਸਹੁੰ ਚੁੱਕੇਗੀ ਪਰ ਹੁਣ ਸਪਸ਼ਟ ਹੋ ਗਿਆ ਹੈ ਕਿ ਕੈਬਨਿਟ 19 ਮਾਰਚ ਨੂੰ ਹਲਫ ਲਵੇਗੀ। ਇਸ ਦਾ ਕਾਰਨ ਇਹ ਹੈ ਕਿ ਅਜੇ ਤੱਕ ਕੈਬਨਿਟ ਵਿੱਚ ਸ਼ਾਮਲ ਹੋਣ ਵਾਲੇ ਲੀਡਰਾਂ ਦੇ ਨਾਂ ਤੈਅ ਨਹੀਂ ਹੋਏ ਹਨ। ਭਗਵੰਤ ਮਾਨ ਦੀ ਕੈਬਨਿਟ ਉੱਪਰ ਮੋਹਰ ਦਿੱਤੀ ਤੋਂ ਹੀ ਲੱਗਣੀ ਹੈ। ਇਨ੍ਹਾਂ ਮੰਤਰੀਆਂ ਵਿੱਚ ਦੂਜੀ ਵਾਰ ਜਿੱਤ ਹਾਸਲ ਕਰਨ ਵਾਲੇ ਵਿਧਾਇਕਾਂ ਦੇ ਨਾਮ ਸ਼ਾਮਲ ਹੋ ਸਕਦੇ ਹਨ।
Also Read: ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਅਹੁਦੇ ਤੋਂ ਦਿੱਤਾ ਅਸਤੀਫਾ



