ਅਸਤੀਫ਼ਾ ਦੇਣ ਸੰਸਦ ਭਵਨ ਪਹੁੰਚੇ ਭਗਵੰਤ ਮਾਨ, ਕਿਹਾ- ‘ਪੰਜਾਬੀਆਂ ਨੇ ਦਿੱਤੀ ਮੈਨੂੰ ਵੱਡੀ ਜ਼ਿੰਮੇਦਾਰੀ’

ਨਵੀਂ ਦਿੱਲੀ- ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਚ ਧਮਾਕੇਦਾਰ ਜਿੱਤ ਤੋਂ ਬਾਅਦ ਸੂਬੇ ਦੇ ਹੋਣ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਲੋਕ ਸਭਾ ਦੀ ਮੈਂਬਰਤਾ ਤੋਂ…

ਨਵੀਂ ਦਿੱਲੀ- ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਚ ਧਮਾਕੇਦਾਰ ਜਿੱਤ ਤੋਂ ਬਾਅਦ ਸੂਬੇ ਦੇ ਹੋਣ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਲੋਕ ਸਭਾ ਦੀ ਮੈਂਬਰਤਾ ਤੋਂ ਅਸਤੀਫਾ ਦੇਣ ਲਈ ਸਦਨ ਵਿਚ ਪਹੁੰਚ ਗਏ ਹਨ। ਪੰਜਾਬ ਵਿਚ ਵਿਧਾਇਕ ਚੁਣੇ ਜਾਣ ਤੋਂ ਬਾਅਦ ਉਨ੍ਹਾਂ ਲਈ ਲੋਕ ਸਭਾ ਦੀ ਮੈਂਬਰਤਾ ਤੋਂ ਅਸਤੀਫਾ ਦੇਣਾ ਲਾਜ਼ਮੀ ਸੀ।

Also Read: ਐਕਸ਼ਨ ਮੋਡ ‘ਚ ਆਪ ਸਰਕਾਰ, MLA ਸ਼ੈਰੀ ਕਲਸੀ ਨੇ ਸਿਵਿਲ ਹਸਪਤਾਲ ‘ਚ ਕੀਤੀ ਅਚਨਚੇਤ ਚੈਕਿੰਗ

 

ਅਸਤੀਫ਼ਾ ਦੇਣ ਸੰਸਦ ਭਵਨ ਪਹੁੰਚੇ ਭਗਵੰਤ ਮਾਨ ਦਾ ਕਹਿਣਾ ਸੀ ਕਿ ਮੈਂ, ਇਸ ਸਦਨ ਨੂੰ ਹਮੇਸ਼ਾ ਯਾਦ ਕਰਾਂਗਾ। ਪੰਜਾਬ ਦੇ ਲੋਕਾਂ ਨੇ ਮੈਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਹੈ, ਪਰ ਮੈਂ ਸੰਗਰੂਰ ਦੇ ਲੋਕਾਂ ਨਾਲ ਵਾਅਦਾ ਕਰਦਾ ਹਾਂ ਕਿ ਜਲਦੀ ਹੀ ਇਸ ਸਦਨ ਵਿਚ ਇਕ ਦਲੇਰ ਆਵਾਜ਼ ਗੂੰਜੇਗੀ। ਜ਼ਿਕਰਯੋਗ ਹੈ ਕਿ ਉਹ ਅੱਜ ਆਪਣੇ ਲੋਕ ਸਭਾ ਮੈਂਬਰ ਸੰਗਰੂਰ ਦੇ ਪਦ ਤੋਂ ਅਸਤੀਫ਼ਾ ਦੇਣ ਲਈ ਸੰਸਦ ਭਵਨ ਪਹੁੰਚੇ ਹੋਏ ਹਨ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਦੇ ਉਨ੍ਹਾਂ ਲੋਕਾਂ ਦਾ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਆਪਣੇ ਪੁੱਤਰ ‘ਤੇ ਭਰੋਸਾ ਕੀਤਾ ਅਤੇ ਵੱਡੀ ਗਿਣਤੀ ‘ਚ ਵੋਟਾਂ ਪਾਈਆਂ।

Also Read: ਬਰਾਕ ਓਬਾਮਾ ਹੋਏ ਕੋਰੋਨਾ ਪਾਜ਼ੇਟਿਵ, PM ਮੋਦੀ ਨੇ ਜਲਦ ਸਿਹਤਮੰਦ ਹੋਣ ਦੀ ਕੀਤੀ ਕਾਮਨਾ

Leave a Reply

Your email address will not be published. Required fields are marked *