ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੰਗਰੂਰ ਲੋਕ ਸਭਾ ਹਲਕੇ ਤੋਂ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਸ਼ਹੀਦ ਭਗਤ ਸਿੰਘ ਦੇ ਜਨਮ ਸਥਾਨ ਖਟਕੜ ਕਲਾਂ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਦੇ ਬੁੱਤ ਅੱਗੇ ਪਹਿਲਾਂ ਸਰਟੀਫਿਕੇਟ ਰੱਖਿਆ ਅਤੇ ਫਿਰ ਆਸ਼ੀਰਵਾਦ ਲਿਆ।
ਇਸ ਮੌਕੇ ਭਗਵੰਤ ਮਾਨ ਨੇ ਸ਼ਹੀਦ ਨੂੰ ਸ਼ਰਧਾਂਜਲੀ ਵੀ ਭੇਂਟ ਕੀਤੀ | ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਉਹ ਅੱਜ ਜੋ ਕੁੱਝ ਵੀ ਨੇ ਸ਼ਹੀਦਾਂ ਕਾਰਨ ਹੀ ਨੇ | ਤੇ ਉਹ ਸ਼ਹੀਦਾਂ ਨੂੰ ਸਨਮਾਨ ਦਵਾਉਣ ਲਈ ਉਹ ਹਮੇਸ਼ਾ ਹੀ ਸੰਸਦ ਚ ਉਹ ਇਹ ਮੁੱਦਾ ਚੁੱਕਣਗੇ |
Watch Video
