ਪੰਜਾਬ ‘ਚ ਜਿੱਤ ਤੋਂ ਬਾਅਦ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਦਿੱਲੀ ਹੋਏ ਰਵਾਨਾ

ਸੰਗਰੂਰ- ਪਾਰਟੀ ਦੀ ਸ਼ਾਨਦਾਰ ਜਿੱਤ ਪ੍ਰਾਪਤ ਤੋਂ ਬਾਅਦ ‘ਆਪ’ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਪਾਰਟੀ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਰਵਾਨਾ ਹੋ ਗਏ…

ਸੰਗਰੂਰ- ਪਾਰਟੀ ਦੀ ਸ਼ਾਨਦਾਰ ਜਿੱਤ ਪ੍ਰਾਪਤ ਤੋਂ ਬਾਅਦ ‘ਆਪ’ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਪਾਰਟੀ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਰਵਾਨਾ ਹੋ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਓਹ ਕੇਜਰੀਵਾਲ ਨੂੰ ਵਧਾਈ ਦੇਣ ਜਾ ਰਹੇ ਹਨ। 

Also Read: ਦਿਲਜੀਤ ਦੋਸਾਂਝ ਸਮੇਤ ਇਨ੍ਹਾਂ ਸਿਤਾਰਿਆਂ ਨੇ ਭਗਵੰਤ ਮਾਨ ਨੂੰ ਦਿੱਤੀ ਜਿੱਤ ਦੀ ਵਧਾਈ 

ਅੱਜ ਪੰਜਾਬ ਦੇ ਰਾਜਪਾਲ ਤੋਂ ਕਲ ਮਿਲਣ ਲਈ ਸਮਾਂ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਅੱਜ ਸਵੇਰੇ ਪਾਰਟੀ ਦੇ ਪੰਜਾਬ ਸਹਿ ਪ੍ਰਭਾਰੀ ਰਾਘਵ ਚੱਢਾ ਸਵੇਰੇ ਭਗਵੰਤ ਮਾਨ ਦੀ ਰਿਹਾਇਸ਼ ‘ਤੇ ਆਏ ਸਨ ਅਤੇ ਨਾਲ ਹੀ ਦਿੱਲੀ ਰਵਾਨਾ ਹੋ ਗਏ ਹਨ। ਦੱਸ ਦਈਏ ਕਿ ਭਲਕੇ ਪੰਜਾਬ ਵਿਚ ਐਲਾਨੇ ਗਏ ਚੋਣ ਨਤੀਜਿਆਂ ਵਿਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਪੰਜਾਬ ਵਿਚ ਆਮ ਆਦਮੀ ਪਾਰਟੀ ਨੇ 92 ਸੀਟਾਂ ਉੱਤੇ ਜਿੱਤ ਦਰਜ ਕੀਤੀ ਹੈ। ਇਨ੍ਹਾਂ ਚੋਣ ਨਤੀਜਿਆਂ ਤੋਂ ਪਹਿਲਾਂ ਸਾਰੀਆਂ ਸਿਆਸੀ ਪਾਰਟੀਆਂ ਵਲੋਂ ਜਿੱਤ ਦੇ ਦਾਅਵੇ ਕੀਤੇ ਜਾ ਰਹੇ ਸਨ ਪਰ ਆਮ ਆਦਮੀ ਪਾਰਟੀ ਨੇ ਸਾਰਿਆਂ ਦੀਆਂ ਉਮੀਦਾਂ ਉੱਤੇ ‘ਝਾੜੂ’ ਫੇਰ ਦਿੱਤਾ।

Also Read: ਆਪ ਦੀ ਜਿੱਤ ਮਗਰੋਂ ਸੋਸ਼ਲ ਮੀਡੀਆ ‘ਤੇ ਟ੍ਰੈਂਡ ਹੋਣ ਲੱਗੇ ਭਗਵੰਤ ਤੇ ਯੁਕਰੇਨ ਦੇ ਰਾਸ਼ਟਰਪਤੀ ਜ਼ੇਲੈਂਸਕੀ 

Leave a Reply

Your email address will not be published. Required fields are marked *