ਚੰਡੀਗੜ੍ਹ- ਪੰਜਾਬ ਵਿਚ ਅੱਜ ਵਿਧਾਨ ਸਭਾ ਦੇ ਇਜਲਾਸ ਦਾ ਆਖਰੀ ਦਿਨ ਹੈ। ਇਸੇ ਵਿਚਾਲੇ ਪੰਜਾਬ ਦੇ ਨਵੇਂ ਚੁਣੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਲਈ ਸਮਾਂ ਮੰਗਿਆ ਹੈ।
Also Read: ਪ੍ਰੇਮ ਵਿਆਹ ਦਾ ਦਰਦਨਾਕ ਅੰਤ, 19 ਸਾਲਾ ਵਿਆਹੁਤਾ ਨੇ ਫਾਹਾ ਲਗਾ ਕੇ ਕੀਤੀ ਖੁਦਕੁਸ਼ੀ
ਪੰਜਾਬ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਮੈਂ ਰਸਮੀ ਮੁਲਾਕਾਤ ਅਤੇ ਪੰਜਾਬ ਦੇ ਮੁੱਦਿਆਂ ‘ਤੇ ਚਰਚਾ ਕਰਨ ਲਈ ਮਾਣਯੋਗ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਤੋਂ ਸਮਾਂ ਮੰਗਿਆ ਹੈ।
— Bhagwant Mann (@BhagwantMann) March 22, 2022
ਇਸ ਸਬੰਧੀ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਆਪਣੇ ਟਵੀਟ ਵਿਚ ਕਿਹਾ ਹੈ ਕਿ ‘ਪੰਜਾਬ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਮੈਂ ਰਸਮੀ ਮੁਲਾਕਾਤ ਅਤੇ ਪੰਜਾਬ ਦੇ ਮੁੱਦਿਆਂ ‘ਤੇ ਚਰਚਾ ਕਰਨ ਲਈ ਮਾਣਯੋਗ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਤੋਂ ਸਮਾਂ ਮੰਗਿਆ ਹੈ।’
Also Read: ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ, 37 ਹਜ਼ਾਰ ਕਰੋੜ ਦਾ ਆਰਜ਼ੀ ਬਜਟ ਪਾਸ
ਵਿਧਾਨ ਸਭਾ ‘ਚ ਵੋਟ ਆਨ ਅਕਾਊਂਟ ਬਿੱਲ ਵੀ ਪੇਸ਼ ਕੀਤਾ ਗਿਆ, ਜਿਸ ਵਿੱਚ ਮਾਨ ਸਰਕਾਰ ਨੇ ਅਗਲੇ ਕੁਝ ਮਹੀਨਿਆਂ ਤੱਕ ਖਰਚਾ ਚਲਾਉਣ ਲਈ ਵਿਧਾਨ ਸਭਾ ਤੋਂ ਮਨਜ਼ੂਰੀ ਲਈ। ਦੱਸ ਦਈਏ ਕਿ ਅੱਜ ਵਿਧਾਨ ਸਭਾ ਇਜਲਾਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 3 ਮਹੀਨੇ ਦਾ ਬਜਟ ਪੇਸ਼ ਕੀਤਾ ਗਿਆ ਸੀ। ਇਸ 37 ਹਜ਼ਾਰ ਕਰੋੜ ਰੁਪਏ ਦੇ ਬਜਟ ਨੂੰ ਪਾਸ ਕਰ ਦਿੱਤਾ ਗਿਆ ਹੈ।



