ਭਗਵੰਤ ਮਾਨ ਭਲਕੇ ਸੰਸਦ ਮੈਂਬਰ ਦੇ ਅਹੁਦੇ ਤੋਂ ਦੇਣਗੇ ਅਸਤੀਫ਼ਾ

ਨਵੀਂ ਦਿੱਲੀ- ਪੰਜਾਬ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੇ ਵੱਡੀ ਬਹੁਮਤ ਨਾਲ ਜਿੱਤ ਦਰਜ ਕੀਤੀ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਮੁੱਖ…

ਨਵੀਂ ਦਿੱਲੀ- ਪੰਜਾਬ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੇ ਵੱਡੀ ਬਹੁਮਤ ਨਾਲ ਜਿੱਤ ਦਰਜ ਕੀਤੀ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਦਾਅਵੇਦਾਰ ਭਗਵੰਤ ਮਾਨ ਨੇ ਧੂਰੀ ਤੋਂ ਵੱਡੀ ਜਿੱਤ ਹਾਸਲ ਕੀਤੀ ਹੈ। ਇਸ ਤੋਂ ਬਾਅਦ ਭਗਵੰਤ ਮਾਨ ਵਿਧਾਇਕ ਜਾਂ ਸੰਸਦ ਮੈਂਬਰ ਦੋਵਾਂ ਵਿਚੋਂ ਇਕੋ ਅਹੁਦੇ ਉੱਤੇ ਰਹਿ ਸਕਦੇ ਹਨ। 

Also Read: ਯੂਕਰੇਨ ‘ਚ ਜੰਗ ਵਿਚਾਲੇ ਅਮਰੀਕੀ ਪੱਤਰਕਾਰ ਦੀ ਗੋਲੀ ਮਾਰ ਕੇ ਹੱਤਿਆ

 

ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਵਜੋਂ ਨਾਮਜ਼ਦ ਭਗਵੰਤ ਮਾਨ ਭਲਕੇ (14 ਮਾਰਚ) ਨੂੰ ਦਿੱਲੀ ‘ਚ ਸੰਸਦ ਮੈਂਬਰ ਦੇ ਅਹੁਦੇ ਤੋਂ ਅਸਤੀਫ਼ਾ ਦੇਣਗੇ। ਦੱਸਣਯੋਗ ਹੈ ਕਿ ਭਗਵੰਤ ਮਾਨ ਸੰਗਰੂਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਹਨ।

Also Read: ਟੀਬੀ ਦੇ ਇਲਾਜ ’ਚ ਕਾਰਗਰ ਹੋ ਸਕਦੀਆਂ ਹਨ ਕੈਂਸਰ ਦੀਆਂ ਦਵਾਈਆਂ! ਅਧਿਐਨ ‘ਚ ਖੁਲਾਸਾ

Leave a Reply

Your email address will not be published. Required fields are marked *