ਚੰਡੀਗੜ੍ਹ- ਪੰਜਾਬ ਵਿੱਚ ਰਿਕਾਰਡ ਤੋੜ ਸੀਟਾਂ ਜਿੱਤਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਨੇ ਸਰਕਾਰ ਬਣਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪੰਜਾਬ ‘ਚ ਪਾਰਟੀ ਦੇ ਮੁੱਖ ਮੰਤਰੀ ਦਾ ਚਿਹਰਾ ਭਗਵੰਤ ਮਾਨ ਸੰਗਰੂਰ ਤੋਂ ਦਿੱਲੀ ਲਈ ਰਵਾਨਾ ਹੋ ਗਏ ਹਨ। ਉਹ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਿਲਣਗੇ। ਇਸ ਤੋਂ ਬਾਅਦ ਭਲਕੇ ਉਹ ਰਾਜਪਾਲ ਨਾਲ ਮੁਲਾਕਾਤ ਕਰਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ। ਭਗਵੰਤ ਮਾਨ ਨੇ ਕਿਹਾ ਕਿ 1-2 ਦਿਨਾਂ ‘ਚ ਸਾਰਾ ਕੰਮ ਹੋ ਜਾਵੇਗਾ।
Also Read: ਪੰਜਾਬ ‘ਚ ਜਿੱਤ ਤੋਂ ਬਾਅਦ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਦਿੱਲੀ ਹੋਏ ਰਵਾਨਾ
ਖਟਕੜ ਕਲਾਂ ਵਿੱਚ ਹੀ ਸਹੁੰ ਚੁੱਕ ਸਮਾਗਮ
ਪੰਜਾਬ ਦੇ ਅਗਲੇ ਸੀਐਮ ਬਣਨ ਜਾ ਰਹੇ ਭਗਵੰਤ ਮਾਨ ਨੇ ਕਿਹਾ ਕਿ ਮੈਂ ਦਿੱਲੀ ਪਾਰਟੀ ਬਣਾਉਣ ਵਾਲੇ ਕੌਮੀ ਕਨਵੀਨਰ ਨੂੰ ਵਧਾਈ ਦੇਣ ਜਾ ਰਿਹਾ ਹਾਂ। ਮਾਨ ਨੇ ਦੱਸਿਆ ਕਿ ਉਨ੍ਹਾਂ ਦਾ ਸਹੁੰ ਚੁੱਕ ਸਮਾਗਮ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਹੋਵੇਗਾ। ਲੋਕਾਂ ਨੇ ਆਮ ਆਦਮੀ ਨੂੰ ਜਿਤਾਇਆ ਹੈ।
ਜਲਦੀ ਹੀ ਵਿਧਾਇਕ ਦਲ ਦੀ ਮੀਟਿੰਗ
ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਦਲ ਦੀ ਜਲਦੀ ਹੀ ਮੀਟਿੰਗ ਹੋਵੇਗੀ। ਉਨ੍ਹਾਂ ਵਿਰੋਧੀਆਂ ਨੂੰ ਵੀ ਆੜੇ ਹੱਥੀਂ ਲਿਆ ਕਿ ਉਨ੍ਹਾਂ ਦੇ ਵਿਧਾਇਕ ਆਮ ਆਦਮੀ ਅਤੇ ਇਮਾਨਦਾਰ ਹਨ, ਜਿਨ੍ਹਾਂ ਨੂੰ ਕਿਤੇ ਬਾਹਰ ਕੱਢਣ ਦੀ ਲੋੜ ਨਹੀਂ ਹੈ।
Also Read: ਆਪ ਦੀ ਜਿੱਤ ਮਗਰੋਂ ਸੋਸ਼ਲ ਮੀਡੀਆ ‘ਤੇ ਟ੍ਰੈਂਡ ਹੋਣ ਲੱਗੇ ਭਗਵੰਤ ਤੇ ਯੁਕਰੇਨ ਦੇ ਰਾਸ਼ਟਰਪਤੀ ਜ਼ੇਲੈਂਸਕੀ
‘ਆਪ’ ਨੂੰ ਪੰਜਾਬ ‘ਚ 92 ਸੀਟਾਂ ਮਿਲੀਆਂ
ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਚੋਣਾਂ ਵਿੱਚ 92 ਸੀਟਾਂ ਜਿੱਤੀਆਂ ਹਨ। ਸਿਰਫ਼ 18 ਕਾਂਗਰਸ, 4 ਅਕਾਲੀ ਦਲ, 2 ਭਾਜਪਾ ਅਤੇ ਇੱਕ ਆਜ਼ਾਦ ਨੂੰ ਗਿਆ। ਸੂਬੇ ਵਿੱਚ ‘ਆਪ’ ਦੀ ਸੁਨਾਮੀ ਅਜਿਹੀ ਸੀ ਕਿ ਕੈਪਟਨ ਅਮਰਿੰਦਰ ਸਿੰਘ, ਨਵਜੋਤ ਸਿੱਧੂ ਸਮੇਤ ਕਈ ਦਿੱਗਜਾਂ ਦੀ ਹਾਰ ਹੋਈ।



