ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਮਾੜੀ ਸ਼ਬਦਾਵਲੀ ਬੋਲਣ ਦਾ ਮਾਮਲਾ ਲਗਾਤਾਰ ਭੱਖਦਾ ਜਾ ਰਿਹਾ ਹੈ। ਹੁਣ ਇਸ ਮਾਮਲੇ ਦੀ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵੱਲੋਂ ਸਖ਼ਤ ਸ਼ਬਦਾਂ ‘ਚ ਨਿਖ਼ੇਧੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਕਤ ਬੰਦੇ ਨੇ ਜੋ ਸ਼ਬਦ ਵਰਤੇ ਹਨ, ਉਨ੍ਹਾਂ ਨੂੰ ਸੁਣ ਕੇ ਉਹ ਹੈਰਾਨ ਹੋ ਗਏ ਹਨ। ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਕਿਹਾ ਕਿ ਜੇਕਰ ਸ੍ਰੀ ਗੁਰੂ ਨਾਨਕ ਦੇਵ ਜੀ ਮਰਦਾਨੇ ਦੇ ਨਾਲ ਇਸ ਸਮਾਜ ‘ਚ ਨਾ ਆਉਂਦੇ ਤਾਂ ਸਾਡੀ ਕੌਣ ਸੁਣਦਾ।
Also Read: ਹਰਿਆਣਾ ’ਚ ਵੀ ਪਟਾਕਿਆਂ ’ਤੇ ਬੈਨ, ਸਰਕਾਰ ਵਲੋਂ ਨੋਟੀਫਿਕੇਸ਼ਨ ਜਾਰੀ
ਉਨ੍ਹਾਂ ਕਿਹਾ ਕਿ ਗੱਲ ਹਿੰਦੂਆਂ ਦੀ ਨਹੀਂ ਹੈ, ਭਾਵੇਂ ਵਿਅਕਤੀ ਕਿਸੇ ਵੀ ਜਾਤ-ਧਰਮ ‘ਚ ਪੈਦਾ ਹੋਇਆ ਹੋਵੇ ਪਰ ਇੰਨੀ ਨਫ਼ਰਤ ਕਿਉਂ। ਉਨ੍ਹਾਂ ਕਿਹਾ ਕਿ ਕਿਸੇ ਦੇ ਲਈ ਵੀ ਇੰਨੀ ਜ਼ਿਆਦਾ ਨਫ਼ਰਤ ਦਿਲ ‘ਚ ਰੱਖਣਾ ਬਹੁਤ ਹੀ ਗਲਤ ਹੈ। ਢੱਡਰੀਆਂ ਵਾਲਿਆਂ ਨੇ ਕਿਹਾ ਕਿ ਇਹ ਲੋਕ ਕਿੰਨੇ ਭੈੜੇ ਹਨ, ਜੋ ਆਪਣੇ ਅੰਦਰ ਇੰਨੀ ਜ਼ਹਿਰ ਲੈ ਕੇ ਬੈਠੇ ਹਨ। ਉਨ੍ਹਾਂ ਕਿਹਾ ਕਿ ਸਮਾਜ ‘ਚ ਕ੍ਰਾਂਤੀ ਲਿਆਉਣ ਵਾਲੇ ਸ਼ਖ਼ਸ, ਮਹਾਂਪੁਰਸ਼ ਸਭ ਦੇ ਸਾਂਝੇ ਹੁੰਦੇ ਹਨ, ਸਮਾਜ ਨੂੰ ਸੌਖਿਆਂ ਕਰਨ ਵਾਲੇ ਸਭ ਦੇ ਸਾਂਝੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਲੁੱਟ ਕੇ ਖਾਣ ਵਾਲੇ ਬੰਦਿਆਂ ਤੋਂ ਬਚਾ ਕੇ ਮਨੁੱਖ ਦਾ ਸਾਹ ਸੌਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਅਕਤੀ ਭਾਵੇਂ ਕੁੱਝ ਵੀ ਕਰ ਲਵੇ ਪਰ ਮਨ ਨੂੰ ਕਾਬੂ ਕਰਨਾ ਬੇਹੱਦ ਮੁਸ਼ਕਲ ਹੈ।
Also Read: ਖੇਡ ਮੰਤਰੀ ਪਰਗਟ ਸਿੰਘ ਨੇ ਨੌਜਵਾਨ ਖਿਡਾਰੀਆਂ ਨਾਲ ਖੇਡੀ ਹਾਕੀ, ਕੀਤੇ ਪੁਰਾਣੇ ਦਿਨ ਯਾਦ
ਦੱਸ ਦਈਏ ਕਿ ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸਿੱਖ ਜਥੇਬੰਦੀਆਂ ਵਲੋਂ ਭਾਰੀ ਰੋਸ ਜ਼ਾਹਿਰ ਕੀਤਾ ਜਾ ਰਿਹਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਕਰਨ ਵਾਲੇ ਹਿੰਦੂ ਲੀਡਰ ਅਨਿਲ ਅਰੋੜਾ ਦੀ ਗ੍ਰਿਫਤਾਰੀ ਅਜੇ ਤੱਕ ਨਹੀਂ ਹੋ ਸਕੀ।
Also Read: ਦੀਵਾਲੀ ਅਤੇ ਛੱਠ ਲਈ ਰੇਲਵੇ ਨੇ ਸ਼ੁਰੂ ਕੀਤੀਆਂ 15 ਸਪੈਸ਼ਲ ਟਰੇਨਾਂ, ਜਾਣੋ ਟਾਈਮ-ਟੇਬਲ



