Bhogpur-Jalandhar highway: ਬਜਰੀ ਨਾਲ ਲੱਦੇ ਟਿੱਪਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਟਾਇਰ ਬਦਲ ਰਹੇ ਕੰਡਕਟਰ ਦੀ ਮੌਤ

ਜਲੰਧਰ: ਜਲੰਧਰ-ਪਠਾਨਕੋਟ ਹਾਈਵੇਅ ‘ਤੇ ਸਥਿਤ ਕਾਲਾ ਬਕਰਾ ਨੇੜੇ ਅੱਜ ਸਵੇਰੇ ਸੰਘਣੀ ਧੁੰਦ ਕਾਰਨ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਇੱਕ ਬੇਕਾਬੂ ਟਿੱਪਰ ਨੇ…

ਜਲੰਧਰ: ਜਲੰਧਰ-ਪਠਾਨਕੋਟ ਹਾਈਵੇਅ ‘ਤੇ ਸਥਿਤ ਕਾਲਾ ਬਕਰਾ ਨੇੜੇ ਅੱਜ ਸਵੇਰੇ ਸੰਘਣੀ ਧੁੰਦ ਕਾਰਨ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਇੱਕ ਬੇਕਾਬੂ ਟਿੱਪਰ ਨੇ ਸੜਕ ਕਿਨਾਰੇ ਖੜ੍ਹੇ ਟਰੱਕ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਦੇ ਸਿੱਟੇ ਵਜੋਂ ਟਰੱਕ ਦੇ ਕੰਡਕਟਰ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਡਰਾਈਵਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।

ਟਾਇਰ ਬਦਲਦੇ ਸਮੇਂ ਵਾਪਰਿਆ ਹਾਦਸਾ

ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਟਰੱਕ ਪਠਾਨਕੋਟ ਤੋਂ ਜਾਲੰਧਰ ਵੱਲ ਆ ਰਿਹਾ ਸੀ। ਜਦੋਂ ਉਹ ਕਾਲਾ ਬਕਰਾ ਰੋਡ ‘ਤੇ ਪਹੁੰਚਿਆ ਤਾਂ ਅਚਾਨਕ ਟਰੱਕ ਦਾ ਟਾਇਰ ਫਟ ਗਿਆ। ਡਰਾਈਵਰ ਅਤੇ ਕੰਡਕਟਰ ਟਰੱਕ ਨੂੰ ਸੜਕ ਕਿਨਾਰੇ ਖੜ੍ਹਾ ਕਰਕੇ ਟਾਇਰ ਬਦਲ ਰਹੇ ਸਨ। ਇਸੇ ਦੌਰਾਨ ਪਿੱਛੇ ਤੋਂ ਆ ਰਹੇ ਬਜਰੀ ਨਾਲ ਲੱਦੇ ਇੱਕ ਤੇਜ਼ ਰਫ਼ਤਾਰ ਟਿੱਪਰ ਨੇ ਖੜ੍ਹੇ ਟਰੱਕ ਵਿੱਚ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਟਾਇਰ ਬਦਲ ਰਿਹਾ ਕੰਡਕਟਰ ਗੱਡੀਆਂ ਦੀ ਲਪੇਟ ਵਿੱਚ ਆ ਗਿਆ ਅਤੇ ਉਸ ਦੀ ਜਾਨ ਚਲੀ ਗਈ।

ਹਾਈਵੇਅ ਤੇ ਲੱਗਿਆ ਲੰਬਾ ਜਾਮ

ਹਾਦਸੇ ਤੋਂ ਬਾਅਦ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ ਅਤੇ ਸੜਕ ਦੇ ਵਿਚਕਾਰ ਹੀ ਫਸ ਗਏ। ਇਸ ਕਾਰਨ ਹਾਈਵੇਅ ‘ਤੇ ਆਵਾਜਾਈ ਪ੍ਰਭਾਵਿਤ ਹੋਈ ਅਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ। ਰਾਹਗੀਰਾਂ ਨੇ ਤੁਰੰਤ ਇਸ ਦੀ ਸੂਚਨਾ ਸੜਕ ਸੁਰੱਖਿਆ ਫੋਰਸ (SSF) ਨੂੰ ਦਿੱਤੀ। ਮੌਕੇ ‘ਤੇ ਪਹੁੰਚੀ ਐਸ.ਐਸ.ਐਫ ਦੀ ਟੀਮ ਨੇ ਕਾਫੀ ਮਸ਼ੱਕਤ ਤੋਂ ਬਾਅਦ ਦੋਵਾਂ ਵਾਹਨਾਂ ਨੂੰ ਸੜਕ ਤੋਂ ਪਾਸੇ ਕਰਵਾਇਆ ਅਤੇ ਜਾਮ ਖੁਲ੍ਹਵਾਇਆ।

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ

ਥਾਣਾ ਕਾਲਾ ਬਕਰਾ ਦੇ ਮੁਖੀ ਮਨਜੀਤ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਹੈ। ਪੁਲਿਸ ਨੇ ਮ੍ਰਿਤਕ ਦੀ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਜ਼ਖ਼ਮੀ ਡਰਾਈਵਰ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਟਿੱਪਰ ਚਾਲਕ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਹੈ ਕਿ ਧੁੰਦ ਦੇ ਮੌਸਮ ਵਿੱਚ ਵਾਹਨ ਚਲਾਉਂਦੇ ਸਮੇਂ ਵਿਸ਼ੇਸ਼ ਸਾਵਧਾਨੀ ਵਰਤੀ ਜਾਵੇ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ 
ਲੁਧਿਆਣਾ ‘ਚ ਗੁੰਡਾਗਰਦੀ ਦਾ ਨੰਗਾ ਨਾਚ: ਸਾਹਨੇਵਾਲ ‘ਚ ਭਿੜੇ ਬਦਮਾਸ਼ਾਂ ਦੇ ਦੋ ਗੁੱਟ, ਚੱਲੀਆਂ ਇੱਟਾਂ-ਰੋੜੇ ਅਤੇ ਬੁਲਟ ਮੋਟਰਸਾਈਕਲ ਨੂੰ ਲਾਈ ਅੱਗ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *