ਭੁਪਿੰਦਰ ਹਨੀ ਦੀ ਜ਼ਮਾਨਤ ਦੀ ਅਰਜ਼ੀ ਰੱਦ, 9 ਮਈ ਨੂੰ ਹੋਵੇਗੀ ਅਦਾਲਤ ‘ਚ ਅਗਲੀ ਪੇਸ਼ੀ

ਜਲੰਧਰ- ਮਨੀ ਲਾਂਡਰਿੰਗ ਅਤੇ ਨਾਜਾਇਜ਼ ਮਾਈਨਿੰਗ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੀ ਪੱਕੀ…

ਜਲੰਧਰ- ਮਨੀ ਲਾਂਡਰਿੰਗ ਅਤੇ ਨਾਜਾਇਜ਼ ਮਾਈਨਿੰਗ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੀ ਪੱਕੀ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਹੈ। 

Also Read: ਬਟਾਲਾ ਸਕੂਲ ਬੱਸ ਹਾਦਸੇ ‘ਤੇ ਸਿੱਖਿਆ ਮੰਤਰੀ ਨੇ ਜਤਾਇਆ ਦੁੱਖ, ਦਿੱਤੇ ਇਹ ਹੁਕਮ

ਜ਼ਿਲਾ ਸੈਸ਼ਨ ਜੱਜ ਰੁਪਿੰਦਰਜੀਤ ਚਾਹਲ ਦੀ ਅਦਾਲਤ ਵੱਲੋਂ ਭੁਪਿੰਦਰਦ ਹਨੀ ਅਤੇ ਉਸ ਦੇ ਪਾਰਟਨਰ ਕੁਦਰਤ ਦੀਪ ਸਿੰਘ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਅਦਾਲਤ ਵੱਲੋਂ ਬੁੱਧਵਾਰ ਸਰਕਾਰੀ ਵਕੀਲਾਂ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਰੱਦ ਕਰਨ ਦਾ ਹੁਕਮ ਸੁਣਾਇਆ। ਇਸ ਮਾਮਲੇ ਵਿਚ ਹੁਣ ਅਗਲੀ ਸੁਣਵਾਈ 9 ਮਈ ਨੂੰ ਹੋਵੇਗੀ। 9 ਮਈ ਨੂੰ ਈ. ਡੀ. ਹਨੀ ਨੂੰ ਅਦਾਲਤ ਵਿਚ ਪੇਸ਼ ਕਰੇਗੀ। ਇਥੇ ਜ਼ਿਕਰਯੋਗ ਹੈ ਕਿ ਭੁਪਿੰਦਰ ਸਿੰਘ ਹਨੀ ਨੂੰ ਈ. ਡੀ. ਵੱਲੋਂ ਨਾਜਾਇਜ਼ ਮਾਈਨਿੰਗ ਅਤੇ ਮਨੀ ਲਾਂਡਰਿੰਗ ਦੇ ਮਾਮਲੇ ’ਚ ਗ੍ਰਿਫ਼ਤਾਰ ਕਰ 4 ਫਰਵਰੀ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ ਸੀ।

Leave a Reply

Your email address will not be published. Required fields are marked *