ਮੁੱਖ ਮੰਤਰੀ ਦੇ ਭਤੀਜੇ ਹਨੀ ਦੀ ਗ੍ਰਿਫਤਾਰੀ ਨੂੰ ਲੈ ਕੇ ਬੀਬੀ ਹਰਸਿਮਰਤ ਕੌਰ ਬਾਦਲ ਦਾ ਵੱਡਾ ਬਿਆਨ 

ਤਲਵੰਡੀ ਸਾਬੋ: ਪੰਜਾਬ ਦੇ ਮੁੱਖ ਮੰਤਰੀ (Chief Minister of Punjab) ਦੇ ਭਤੀਜੇ ਭੁਪਿੰਦਰ ਸਿੰਘ ਹਨੀ (Bhupinder Singh Honey) ਦੀ ਗ੍ਰਿਫਤਾਰੀ ਨੂੰ ਲੈ ਕੇ ਬੀਬੀ ਹਰਸਿਮਰਤ…

ਤਲਵੰਡੀ ਸਾਬੋ: ਪੰਜਾਬ ਦੇ ਮੁੱਖ ਮੰਤਰੀ (Chief Minister of Punjab) ਦੇ ਭਤੀਜੇ ਭੁਪਿੰਦਰ ਸਿੰਘ ਹਨੀ (Bhupinder Singh Honey) ਦੀ ਗ੍ਰਿਫਤਾਰੀ ਨੂੰ ਲੈ ਕੇ ਬੀਬੀ ਹਰਸਿਮਰਤ ਕੌਰ ਬਾਦਲ (Bibi Harsimrat Kaur Badal) ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਆਪਣੇ ਇਸ ਬਿਆਨ ਵਿਚ ਉਨ੍ਹਾਂ ਨੇ ਮੁੱਖ ਮੰਤਰੀ (CM) ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਭਤੀਜੇ ਹਨੀ ਦੀ ਗ੍ਰਿਫ਼ਤਾਰੀ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਦਾ ਇਹ ਸੱਚ ਲੋਕਾਂ ਦੇ ਸਾਹਮਣੇ ਆ ਗਿਆ ਹੈ ਕਿ ਅਸਲ ‘ਚ ਉਹ ਕਿੰਨੇ ਗਰੀਬ ਹਨ। ਉਕਤ ਵਿਚਾਰਾਂ ਦਾ ਪ੍ਰਗਟਾਵਾ ਬਠਿੰਡਾ ਤੋਂ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ (Bibi Harsimrat Kaur Badal MP from Bathinda) ਸਾਬਕਾ ਕੇਂਦਰੀ ਮੰਤਰੀ (Former Union Minister) ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਹ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਆਏ ਸਨ।
ਦੱਸਣਯੋਗ ਹੈ ਕਿ ਮੁੱਖ ਮੰਤਰੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਨੂੰ ਈ.ਡੀ. ਵਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਤੋਂ ਪਹਿਲਾਂ ਈ.ਡੀ. ਵਲੋਂ ਉਨ੍ਹਾਂ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ ਸੀ, ਜਿਸ ਦੌਰਾਨ 10 ਕਰੋੜ ਦੀ ਨਗਦੀ ਅਤੇ ਇਕ 12 ਲੱਖ ਦੀ ਘੜੀ ਵੀ ਬਰਾਮਦ ਕੀਤੀ ਗਈ ਸੀ।

Leave a Reply

Your email address will not be published. Required fields are marked *