ਵੱਡੀ ਖ਼ਬਰ : ਬੀਬੀ ਜਗੀਰ ਕੌਰ ਵਿਜੀਲੈਂਸ ਦੇ ਰਾਡਾਰ ‘ਤੇ, ਬੇਗੋਵਾਲ ਡੇਰੇ ‘ਤੇ ਮਾਰਿਆ ਛਾਪਾ, 2 ਘੰਟੇ ਚੱਲੀ ਜਾਂਚ

ਨਡਾਲਾ : ਐਸਜੀਪੀਸੀ ਦੀ ਸਾਬਕਾ ਪ੍ਰਧਾਨ ਤੇ ਭੁਲੱਥ ਤੋਂ ਸਾਬਕਾ ਅਕਾਲੀ ਮੰਤਰੀ ਬੀਬੀ ਜਗੀਰ ਕੌਰ (Bibi Jagir Kaur) ਇਨ੍ਹੀਂ ਦਿਨੀ ਵਿਜੀਲੈਂਸ ਦੇ ਰਡਾਰ ‘ਤੇ ਹਨ।…

ਨਡਾਲਾ : ਐਸਜੀਪੀਸੀ ਦੀ ਸਾਬਕਾ ਪ੍ਰਧਾਨ ਤੇ ਭੁਲੱਥ ਤੋਂ ਸਾਬਕਾ ਅਕਾਲੀ ਮੰਤਰੀ ਬੀਬੀ ਜਗੀਰ ਕੌਰ (Bibi Jagir Kaur) ਇਨ੍ਹੀਂ ਦਿਨੀ ਵਿਜੀਲੈਂਸ ਦੇ ਰਡਾਰ ‘ਤੇ ਹਨ। ਬੀਤੀ ਸ਼ੁੱਕਰਵਾਰ ਨੂੰ ਵਿਜੀਲੈਂਸ ਟੀਮ (Vigilance Team) ਨੇ ਬੀਬੀ ਜਗੀਰ ਕੌਰ (Bigi Jagir Kaur) ਦੇ ਡੇਰੇ ‘ਤੇ ਛਾਪਾ ਮਾਰਿਆ। ਟੀਮ ਨੇ ਕਰੀਬ ਦੋ ਘੰਟੇ ਪੁੱਛਗਿੱਛ ਕੀਤੀ ਤੇ ਜਾਂਚ ਕੀਤੀ। ਹਾਲਾਂਕਿ ਬੀਬੀ ਜਗੀਰ ਕੌਰ ਦਾ ਫੋਨ ਬੰਦ ਮਿਲਣ ‘ਤੇ ਉਨ੍ਹਾਂ ਦੇ ਜਵਾਈ ਯੁਵਰਾਜ ਭੁਪਿੰਦਰ ਸਿੰਘ ਨਾਲ ਗੱਲ ਕਰਨ ‘ਤੇ ਛਾਪੇਮਾਰੀ ਦੀ ਗੱਲ ਕਬੂਲੀ। 

ਸ਼ੁੱਕਰਵਾਰ ਸਵੇਰੇ ਕਰੀਬ 11.30 ਵਜੇ ਵਿਜੀਲੈਂਸ ਦੀ ਟੀਮ ਨੇ ਬੇਗੋਵਾਲ ਸਥਿਤ ਬੀਬੀ ਜਗੀਰ ਕੌਰ ਦੇ ਡੇਰੇ ‘ਤੇ ਛਾਪਾ ਮਾਰਿਆ। ਇਸ ਦੌਰਾਨ ਵਿਜੀਲੈਂਸ ਟੀਮ ਨੇ ਨਗਰ ਪੰਚਾਇਤ ਦੀ ਸਰਕਾਰੀ ਜ਼ਮੀਨ ’ਤੇ ਕਬਜ਼ੇ ਸਬੰਧੀ ਕਰੀਬ ਦੋ ਘੰਟੇ ਪੁੱਛਗਿੱਛ ਕੀਤੀ। ਕਿਉਂਕਿ ਬੀਬੀ ਜਗੀਰ ਕੌਰ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਵਿਚ ਉਨ੍ਹਾਂ ਉੱਤੇ ਨਗਰ ਪੰਚਾਇਤ ਬੇਗੋਵਾਲ ਦੀ ਜ਼ਮੀਨ ‘ਤੇ ਕਬਜ਼ਾ ਕਰਨ ਦਾ ਦੋਸ਼ ਹੈ। 

Leave a Reply

Your email address will not be published. Required fields are marked *