ਸ਼ਹੀਦ ਜਸਵਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੀ ਬੀਬੀ ਜਗੀਰ ਕੌਰ

ਕਪੂਰਥਲਾ : ਜਿਲ੍ਹਾ ਕਪੂਰਥਲਾ ਦੇ  ਪਿੰਡ ਮਾਨਾ ਤਲਵੰਡੀ ਵਿਖੇ ਸ਼ਹੀਦ ਜਸਵਿੰਦਰ ਸਿੰਘ ਦੇ ਘਰ ਵਿੱਚ ਗਮਗੀਨ ਮਾਹੌਲ ਵੱਡੀ ਤਾਦਾਦ ਵਿੱਚ ਲੋਕ ਜਸਵਿੰਦਰ ਸਿੰਘ ਦੀ ਮ੍ਰਿਤਕ…

ਕਪੂਰਥਲਾ : ਜਿਲ੍ਹਾ ਕਪੂਰਥਲਾ ਦੇ  ਪਿੰਡ ਮਾਨਾ ਤਲਵੰਡੀ ਵਿਖੇ ਸ਼ਹੀਦ ਜਸਵਿੰਦਰ ਸਿੰਘ ਦੇ ਘਰ ਵਿੱਚ ਗਮਗੀਨ ਮਾਹੌਲ ਵੱਡੀ ਤਾਦਾਦ ਵਿੱਚ ਲੋਕ ਜਸਵਿੰਦਰ ਸਿੰਘ ਦੀ ਮ੍ਰਿਤਕ ਦੇਹ ਦੀ ਉਡੀਕ ਕਰ ਰਹੇ ਹਨ। ਇਸਦੇ ਨਾਲ ਹੀ ਤੁਹਾਨੂੰ ਦੱਸ ਦਈਏ ਕਿ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਬੀਬੀ ਜਗੀਰ ਕੌਰ ਅਤੇ ਹੋਰ ਵੱਖ ਵੱਖ ਖੇਤਰਾਂ ਦੇ ਲੋਕ ਪੁੱਜੇ ਰਹੇ ਹਨ ਜਿਸ ਦੇ ਚਲਦਿਆਂ ਭਾਰੀ ਫੋਰਸ ਸਮੇਤ ਪੰਜਾਬ ਪੁਲਿਸ ਅਧਿਕਾਰੀ ਵੀ ਹਾਜ਼ਰ ਹਨ।

Also Read : ਜੰਮੂ-ਕਸ਼ਮੀਰ ‘ਚ ਸ਼ਹੀਦ ਹੋਏ ਜਵਾਨਾਂ ਦੀ ਅੰਤਿਮ ਯਾਤਰਾ ‘ਚ ਸ਼ਾਮਲ ਹੋਣਗੇ CM ਚੰਨੀ

ਦੱਸ ਦਈਏ ਕਿ ਜੰਮੂ-ਕਸ਼ਮੀਰ ਦੇ ਪੁੰਛ ’ਚ ਸੋਮਵਾਰ ਨੂੰ ਅੱਤਵਾਦ ਵਿਰੋਧੀ ਮੁਹਿੰਮ ਦੌਰਾਨ ਹੋਏ ਮੁਕਾਬਲੇ ਵਿੱਚ ਭਾਰਤੀ ਫੌਜ ਦੇ ਪੰਜ ਜਵਾਨ ਸ਼ਹੀਦ ਹੋ ਗਏ ਸਨ। ਸ਼ਹੀਦ ਹੋਏ ਜਵਾਨਾਂ ਵਿੱਚ 3 ਜਵਾਨ ਪੰਜਾਬ ਦੇ ਹਨ। ਇਨ੍ਹਾਂ ਸ਼ਹੀਦ ਹੋਏ ਜਵਾਨਾਂ ’ਚ ਇਕ ਸਿੱਖ ਸੈਨਿਕ ਨਾਇਬ ਸੂਬੇਦਾਰ ਜਸਵਿੰਦਰ ਸਿੰਘ (39) ਜ਼ਿਲ੍ਹਾ ਕਪੂਰਥਲਾ ਹਲਕਾ ਦੇ ਭੁਲੱਥ ਵਿਚ ਪੈਂਦੇ ਪਿੰਡ ਮਾਨਾਂ ਤਲਵੰਡੀ ਦਾ ਵਸਨੀਕ ਹੈ, ਜੋ ਇਸ ਵੇਲੇ ਭਾਰਤੀ ਫ਼ੌਜ ਵਿੱਚ ਨਾਇਬ ਸੂਬੇਦਾਰ ਵਜੋਂ ਡਿਊਟੀ ਕਰ ਰਿਹਾ ਸੀ।ਅੱਜ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਜਾਵੇਗਾ।

Leave a Reply

Your email address will not be published. Required fields are marked *