ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਹਲਕਾ ਖਡੂਰ ਸਾਹਿਬ ਤੋਂ ਅਕਾਲੀ ਦਲ ਦੀ ਸੀਟ ਤੋਂ ਬੀਬੀ ਜਗੀਰ ਕੌਰ ਨੂੰ ਉਮੀਦਵਾਰ ਵੱਜੋ ਹਰੀ ਝੰਡੀ ਮਿਲ ਗਈ ਹੈ | ਜਿਸ ਦੇ ਚੱਲਦਿਆ ਬੀਬੀ ਜਗੀਰ ਕੌਰ ਨੇ ਹਲਕੇ ਦੇ ਦੌਰੇ ਕਰਨੇ ਸ਼ੁਰੂ ਕਰ ਦਿੱਤੇ ਨੇ | ਇਸ ਦੇ ਮੱਦੇਨਜ਼ਰ ਬੀਬੀ ਜਗੀਰ ਕੌਰ ਨੇ ਅੱਜ ਇਸਤਰੀ ਵਿੰਗ ਨਾਲ ਬੈਠਕ ਕੀਤੀ |
ਤੇ ਇਸ ਮੌਕੇ ਉਹਨਾਂ ਕਿਹਾ ਕਿ ਤਰਨ ਤਾਰਨ ਜਿਲ੍ਹੇ ਵਿੱਚ ਬਹੁਤ ਹੀ ਜਲਦ ਇਸਤਰੀ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਇਕਾਈ ਦਾ ਗਠਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਸਰਗਰਮ ਅੋਰਤਾਂ ਨੂੰ ਸ਼ਾਮਲ ਕੀਤਾ ਜਾਵੇਗਾ | ਤਾਂ ਜੋ ਔਰਤਾਂ ਨੂੰ ਬਰਾਬਰ ਦਾ ਸਨਮਾਨ ਮਿਲ ਸਕੇ |
Watch Video
