Bangladesh Train Collision: ਬੰਗਲਾਦੇਸ਼ ‘ਚ ਵੱਡਾ ਹਾਦਸਾ, ਦੋ ਟਰੇਨਾਂ ਦੀ ਟੱਕਰ, ਕਈ ਯਾਤਰੀਆਂ ਦੀ ਮੌਤ

ਬੰਗਲਾਦੇਸ਼: ਬੰਗਲਾਦੇਸ਼ ਦੀ ਰਾਜਧਾਨੀ ਨੇੜੇ ਇੱਕ ਭਿਆਨਕ ਰੇਲ ਹਾਦਸਾ ਵਾਪਰਿਆ। ਜਿਸ ਵਿੱਚ ਦੋ ਟਰੇਨਾਂ ਆਪਸ ਵਿੱਚ ਟਕਰਾ ਗਈਆਂ। ਇਸ ਹਾਦਸੇ ‘ਚ 13 ਲੋਕਾਂ ਦੀ ਮੌਤ…

ਬੰਗਲਾਦੇਸ਼: ਬੰਗਲਾਦੇਸ਼ ਦੀ ਰਾਜਧਾਨੀ ਨੇੜੇ ਇੱਕ ਭਿਆਨਕ ਰੇਲ ਹਾਦਸਾ ਵਾਪਰਿਆ। ਜਿਸ ਵਿੱਚ ਦੋ ਟਰੇਨਾਂ ਆਪਸ ਵਿੱਚ ਟਕਰਾ ਗਈਆਂ। ਇਸ ਹਾਦਸੇ ‘ਚ 13 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਮੀਡੀਆ ਰਿਪੋਰਟ ਮੁਤਾਬਕ ਇਹ ਹਾਦਸਾ ਕਿਸ਼ੋਰਗੰਜ ਦੇ ਭੈਰਬ ਵਿੱਚ ਦੁਪਹਿਰ ਵੇਲੇ ਵਾਪਰਿਆ, ਜਦੋਂ ਇੱਕ ਮਾਲ ਗੱਡੀ ਇੱਕ ਯਾਤਰੀ ਰੇਲ ਗੱਡੀ ਨਾਲ ਟਕਰਾ ਗਈ। ਇਸ ਹਾਦਸੇ ‘ਚ ਮਰਨ ਵਾਲਿਆਂ ਅਤੇ ਜ਼ਖਮੀਆਂ ਦੀ ਗਿਣਤੀ ਹੋਰ ਵਧਣ ਦਾ ਖਦਸ਼ਾ ਹੈ।

ਸਥਾਨਕ ਪੁਲਿਸ ਮੁਤਾਬਕ ਇਹ ਹਾਦਸਾ ਰਾਜਧਾਨੀ ਢਾਕਾ ਤੋਂ ਕਰੀਬ 80 ਕਿਲੋਮੀਟਰ (50 ਮੀਲ) ਦੂਰ ਭੈਰਬ ਵਿੱਚ ਵਾਪਰਿਆ। ਸਥਾਨਕ ਪੁਲਿਸ ਅਧਿਕਾਰੀ ਸਿਰਾਜੁਲ ਇਸਲਾਮ ਨੇ ਕਿਹਾ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ ਕਿਉਂਕਿ ਰਾਹਤ ਕਾਰਜ ਜਾਰੀ ਹਨ। ਰਿਪੋਰਟ ਮੁਤਾਬਕ ਚਸ਼ਮਦੀਦਾਂ ਨੇ ਦੱਸਿਆ ਕਿ ਟਰੇਨ ਹੇਠਾਂ ਕਈ ਲੋਕ ਫਸ ਗਏ ਹਨ। ਨੁਕਸਾਨੇ ਗਏ ਡੱਬਿਆਂ ਦੇ ਹੇਠਾਂ ਕਈ ਜ਼ਖਮੀ ਲੋਕ ਪਏ ਹੋਏ ਸਨ। ਫਿਲਹਾਲ ਫਾਇਰ ਬ੍ਰਿਗੇਡ ਦੇ ਕਰਮਚਾਰੀ ਮੌਕੇ ‘ਤੇ ਪਹੁੰਚ ਗਏ ਹਨ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ।

Leave a Reply

Your email address will not be published. Required fields are marked *