ਮੁਕਤਸਰ ‘ਚ ਵੱਡਾ ਹਾਦਸਾ, ਸਵਾਰੀਆਂ ਨਾਲ ਭਰੀ ਬੱਸ ਨਹਿਰ ‘ਚ ਡਿੱਗੀ, 6 ਲੋਕਾਂ ਦੀ ਮੌਤ

ਸ੍ਰੀ ਮੁਕਤਸਰ ਸਾਹਿਬ : ਮੁਕਤਸਰ- ਕੋਟਕਪੂਰਾ ਰੋਡ ‘ਤੇ ਪਿੰਡ ਝਬੇਲਵਾਲੀ ਨੇੜਿਓਂ ਲੰਘਦੀਆਂ ਜੁੜਵਾਂ ਨਹਿਰਾਂ ‘ਚੋਂ ਰਾਜਸਥਾਨ ਨਹਿਰ ‘ਚ ਸਵਾਰੀਆਂ ਨਾਲ ਭਰੀ ਨਿਊਦੀਪ ਕੰਪਨੀ ਦੀ ਬੱਸ ਡਿੱਗ…

ਸ੍ਰੀ ਮੁਕਤਸਰ ਸਾਹਿਬ : ਮੁਕਤਸਰ- ਕੋਟਕਪੂਰਾ ਰੋਡ ‘ਤੇ ਪਿੰਡ ਝਬੇਲਵਾਲੀ ਨੇੜਿਓਂ ਲੰਘਦੀਆਂ ਜੁੜਵਾਂ ਨਹਿਰਾਂ ‘ਚੋਂ ਰਾਜਸਥਾਨ ਨਹਿਰ ‘ਚ ਸਵਾਰੀਆਂ ਨਾਲ ਭਰੀ ਨਿਊਦੀਪ ਕੰਪਨੀ ਦੀ ਬੱਸ ਡਿੱਗ ਗਈ ਜਿਸ ਵਿਚ ਛੇ ਲੋਕਾਂ ਦੀ ਮੌਤ ਹੋ ਗਈ ਹੈ ਤੇ 7 ਦੇ ਕਰੀਬ ਲੋਕ ਨਹਿਰ ‘ਚ ਰੁੜ੍ਹ ਗਏ ਹਨ। ਹਾਲਾਂਕਿ ਹੁਣ ਤਕ 35 ਲੋਕਾਂ ਨੂੰ ਬਚਾਇਆ ਜਾ ਚੁੱਕਾ ਹੈ। 

ਜ਼ਿਕਰਯੋਗ ਹੈ ਕਿ ਨਹਿਰ ਦੇ ਪੁਲ਼ ‘ਤੇ ਲੱਗੇ ਲੋਹੇ ਦੇ ਐਂਗਲਾਂ ‘ਚ ਵੱਜਣ ਕਾਰਨ ਬੱਸ ਦਾ ਅੱਧਾ ਹਿੱਸਾ ਨਹਿਰ ‘ਚ ਜਾ ਲਟਕਿਆ ਜਦਕਿ ਅੱਧਾ ਹਿੱਸਾ ਬਾਹਰ ਪੁੱਲ ਉਪਰ ਰਹਿ ਗਿਆ। ਇਸ ਘਟਨਾ ਦਾ ਪਤਾ ਲੱਗਣ ‘ਤੇ ਲੋਕ ਵੱਡੀ ਗਿਣਤੀ ‘ਚ ਉੱਥੇ ਪੁੱਜ ਗਏ। ਓਧਰ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਸਮੇਤ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਕੇ ‘ਤੇ ਪੁੱਜ ਗਏ ਤੇ ਬੱਸ ‘ਚੋਂ ਸਵਾਰੀਆਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ। ਖ਼ਬਰ ਲਿਖੇ ਜਾਣ ਤਕ ਪ੍ਰਸ਼ਾਸਨਿਕ ਅਮਲਾ ਸਵਾਰੀਆਂ ਨੂੰ ਬੱਸ ਵਿਚੋਂ ਬਾਹਰ ਕੱਢਣ ‘ਚ ਜੁਟਿਆ ਹੋਇਆ ਸੀ।

Leave a Reply

Your email address will not be published. Required fields are marked *