ਕੰਗਨਾ ਰਣੌਤ ਨੂੰ ਥੱਪੜ ਮਾਰਨ ਦੇ ਮਾਮਲੇ ‘ਚ ਕੁਲਵਿੰਦਰ ਕੌਰ ਖਿ਼ਲਾਫ਼ ਵੱਡੀ ਕਾਰਵਾਈ!

National News : ਬਾਲੀਵੁੱਡ ਅਦਾਕਾਰਾ ਤੇ ਐਮਪੀ ਕੰਗਨਾ ਰਣੌਤ ਦੇ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਖਿਲਾਫ ਵੱਡੀ ਕਾਰਵਾਈ ਕੀਤੀ ਗਈ ਹੈ। CISF ਦੀ ਮੁਲਾਜ਼ਮ ਕੁਲਵਿੰਦਰ…

National News : ਬਾਲੀਵੁੱਡ ਅਦਾਕਾਰਾ ਤੇ ਐਮਪੀ ਕੰਗਨਾ ਰਣੌਤ ਦੇ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਖਿਲਾਫ ਵੱਡੀ ਕਾਰਵਾਈ ਕੀਤੀ ਗਈ ਹੈ। CISF ਦੀ ਮੁਲਾਜ਼ਮ ਕੁਲਵਿੰਦਰ ਕੌਰ ਦੀ ਪੰਜਾਬ ਤੋਂ ਮੀਲਾਂ ਦੂਰ ਬਦਲੀ ਕੀਤੀ ਗਈ ਹੈ। ਹੁਣ ਉਨ੍ਹਾਂ ਦੀ ਚੰਡੀਗੜ੍ਹ ਤੋਂ ਬੰਗਲੌਰ ਵਿਚ ਬਦਲੀ ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ ਕਿਸਾਨ ਬੀਬੀਆਂ ਬਾਰੇ ਮਾੜਾ ਬੋਲਣ ਕਾਰਨ ਚੰਡੀਗੜ੍ਹ ਏਅਰਪੋਰਟ ‘ਤੇ ਪਹੁੰਚੀ ਕੰਗਨਾ ਰਣੌਤ ਨੂੰ ਕੁਲਵਿੰਦਰ ਕੌਰ ਨੇ 6 ਜੂਨ ਨੂੰ ਥੱਪੜ ਮਾਰ ਦਿੱਤਾ ਸੀ। ਥੱਪੜ ਕਾਂਡ ਮਗਰੋਂ ਕੁਲਵਿੰਦਰ ਕੌਰ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਨੇ ਪੂਰੇ ਦੇਸ਼ ਵਿਚ ਤੂਲ ਫੜ ਲਿਆ ਸੀ। ਮਾਮਲੇ ‘ਚ ਮੋਹਾਲੀ ਪੁਲਿਸ ਨੇ ਜਾਂਚ ਲਈ SIT ਵੀ ਬਣਾਈ ਸੀ। 

Leave a Reply

Your email address will not be published. Required fields are marked *