ਚੰਡੀਗੜ੍ਹ : ਚੰਡੀਗੜ੍ਹ ਵਿੱਚ ਐਪ ਆਧਾਰਿਤ ਕੈਬ ਅਤੇ ਬਾਈਕ ਟੈਕਸੀ ਸੇਵਾਵਾਂ ਦੇਣ ਵਾਲੀਆਂ ਕੰਪਨੀਆਂ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਪ੍ਰਸ਼ਾਸਨ ਨੇ ਸਖ਼ਤ ਕਾਰਵਾਈ ਕਰਦਿਆਂ ਓਲਾ ਅਤੇ ਇੰਡ੍ਰਾਈਵ ਤੋਂ ਬਾਅਦ ਹੁਣ Uber ਅਤੇ ਰੈਪਿਡੋ Rapido ਦਾ ਐਗਰੀਗੇਟਰ ਲਾਇਸੈਂਸ ਛੇ ਮਹੀਨਿਆਂ ਲਈ ਮੁਅੱਤਲ ਕਰ ਦਿੱਤਾ ਹੈ। ਇਹ ਫੈਸਲਾ ਸਟੇਟ ਟਰਾਂਸਪੋਰਟ ਅਥਾਰਟੀ ਦੇ ਸਕੱਤਰ ਅਤੇ ਲਾਇਸੈਂਸਿੰਗ ਅਥਾਰਟੀ ਨਿਤੀਸ਼ ਸਿੰਗਲਾ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਤਹਿਤ ਲਿਆ ਗਿਆ ਹੈ।
ਲੰਬੇ ਸਮੇਂ ਤੋਂ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਦਾ ਅਸਰ
ਡਰਾਈਵਰਾਂ ਅਤੇ ਚਾਲਕਾਂ ਵੱਲੋਂ ਲੰबे ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਸਨ। ਕੈਬ ਅਤੇ ਆਟੋ ਚਾਲਕਾਂ ਦਾ ਧਰਨਾ ਪਿਛਲੇ ਲਗਭਗ 100 ਦਿਨਾਂ ਤੋਂ ਲਗਾਤਾਰ ਜਾਰੀ ਸੀ ਅਤੇ ਇਸ ਦੌਰਾਨ 15 ਦਿਨਾਂ ਦੀ ਭੁੱਖ ਹੜਤਾਲ ਵੀ ਕੀਤੀ ਗਈ। ਡਰਾਈਵਰਾਂ ਦੇ ਇਸ ਭਾਰੀ ਵਿਰੋਧ ਅਤੇ ਰੋਸ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਕੰਪਨੀਆਂ ਖਿਲਾਫ ਇਹ ਸਖ਼ਤ ਕਦਮ ਚੁੱਕਿਆ ਹੈ।
ਨਿਯਮਾਂ ਦੀ ਉਲੰਘਣਾ ਅਤੇ ਨੋਟਿਸਾਂ ਦਾ ਜਵਾਬ ਨਾ ਦੇਣਾ
ਐਸ.ਟੀ.ਏ. (STA) ਦੇ ਆਦੇਸ਼ਾਂ ਅਨੁਸਾਰ, ਉਬਰ ਇੰਡੀਆ ਸਿਸਟਮਜ਼ ਪ੍ਰਾਈਵੇਟ ਲਿਮਟਿਡ ਅਤੇ ਰੋਪੇਨ ਟ੍ਰਾਂਸਪੋਰਟੇਸ਼ਨ ਸਰਵਿਸਿਜ਼ (ਰੈਪਿਡੋ) ‘ਤੇ ਨਿਯਮਾਂ ਅਤੇ ਲਾਇਸੈਂਸ ਦੀਆਂ ਸ਼ਰਤਾਂ ਦੀ ਗੰਭੀਰ ਉਲੰਘਣਾ ਕਰਨ ਦੇ ਦੋਸ਼ ਲੱਗੇ ਹਨ। ਅਥਾਰਟੀ ਵੱਲੋਂ ਇਨ੍ਹਾਂ ਕੰਪਨੀਆਂ ਨੂੰ ਕਈ ਵਾਰ ਨੋਟਿਸ ਜਾਰੀ ਕਰਕੇ ਸਪੱਸ਼ਟੀਕਰਨ ਮੰਗਿਆ ਗਿਆ ਸੀ ਅਤੇ ਨਿਯਮਾਂ ਦੀ ਪਾਲਣਾ ਕਰਨ ਦਾ ਮੌਕਾ ਦਿੱਤਾ ਗਿਆ ਸੀ। ਪਰ ਕੰਪਨੀਆਂ ਵੱਲੋਂ ਨਾ ਤਾਂ ਕੋਈ ਤਸੱਲੀਬਖ਼ਸ਼ ਜਵਾਬ ਦਿੱਤਾ ਗਿਆ ਅਤੇ ਨਾ ਹੀ ਜ਼ਰੂਰੀ ਦਸਤਾਵੇਜ਼ ਪੇਸ਼ ਕੀਤੇ ਗਏ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਲੁਧਿਆਣਾ ਵਿੱਚ ਬਿਜਲੀ ਦੇ ਕੱਟਾਂ ਤੋਂ ਪਰੇਸ਼ਾਨ ਵਪਾਰੀਆਂ ਦੀ ਚੇਤਾਵਨੀ ਤੋਂ ਬਾਅਦ ਜਾਗਿਆ ਮਹਿਕਮਾ, ਮਿਲਿਆ ਭਰੋਸਾ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



