Big action by Delhi Police: ਲੌਰੈਂਸ ਬਿਸ਼ਨੋਈ ਗੈਂਗ ਦਾ ਖ਼ਤਰਨਾਕ ਸ਼ੂਟਰ ਹੋਇਆ ਗ੍ਰਿਫ਼ਤਾਰ

ਨਵੀਂ ਦਿੱਲੀ: ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੇ 18-19 ਫਰਵਰੀ 2026 ਨੂੰ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਲੌਰੈਂਸ ਬਿਸ਼ਨੋਈ ਗੈਂਗ ਦੇ ਦੋ ਸਰਗਰਮ ਮੈਂਬਰਾਂ…

ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੇ 18-19 ਫਰਵਰੀ 2026 ਨੂੰ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਲੌਰੈਂਸ ਬਿਸ਼ਨੋਈ ਗੈਂਗ ਦੇ ਦੋ ਸਰਗਰਮ ਮੈਂਬਰਾਂ ਨੂੰ

ਨਵੀਂ ਦਿੱਲੀ: ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੇ 18-19 ਫਰਵਰੀ 2026 ਨੂੰ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਲੌਰੈਂਸ ਬਿਸ਼ਨੋਈ ਗੈਂਗ ਦੇ ਦੋ ਸਰਗਰਮ ਮੈਂਬਰਾਂ ਨੂੰ ਕਾਬੂ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਨੇਹਾ ਉਰਫ਼ ‘ਮੈਡਮ ਜ਼ਹਿਰ’ ਤੇ ਕੁਖ਼ਿਆਤ ਅਪਰਾਧੀ ਬਾਬੀ ਕਬੂਤਰ ਵਜੋਂ ਹੋਈ ਹੈ। ਪੁਲਿਸ ਅਨੁਸਾਰ ਇਹ ਦੋਵੇਂ ਗੈਂਗ ਦੀਆਂ ਅਪਰਾਧਿਕ ਗਤੀਵਿਧੀਆਂ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਸਨ।

ਜਾਣੋ ਕੌਣ ਹੈ ਮੈਡਮ ਜ਼ਹਿਰ‘?

ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਨੇਹਾ ਉਰਫ਼ ‘ਮੈਡਮ ਜ਼ਹਿਰ’ ਲੌਰੈਂਸ ਬਿਸ਼ਨੋਈ ਗੈਂਗ ਦੇ ਹਥਿਆਰ ਸਪਲਾਇਰ ਅਤੇ ਸ਼ੂਟਰ ਬਾਬੀ ਕਬੂਤਰ ਦੀ ਪ੍ਰੇਮਿਕਾ ਹੈ। ਨੇਹਾ ‘ਤੇ ਗੈਂਗ ਲਈ ਡਰੱਗ ਸਿੰਡੀਕੇਟ ਚਲਾਉਣ ਤੇ ਹਥਿਆਰਾਂ ਦੇ ਨੈੱਟਵਰਕ ਨੂੰ ਸੰਭਾਲਣ ਦੇ ਗੰਭੀਰ ਦੋਸ਼ ਹਨ। ਉਹ ਆਪਣੀ ਚਲਾਕੀ ਅਤੇ ਅਪਰਾਧਿਕ ਸੰਪਰਕਾਂ ਕਾਰਨ ਗੈਂਗ ਵਿੱਚ ‘ਮੈਡਮ ਜ਼ਹਿਰ’ ਦੇ ਨਾਂ ਨਾਲ ਜਾਣੀ ਜਾਂਦੀ ਸੀ ਅਤੇ ਲਗਾਤਾਰ ਪੁਲਿਸ ਦੀ ਨਜ਼ਰ ਤੋਂ ਬਚ ਕੇ ਗੈਂਗ ਦੇ ਗ਼ੈਰ-ਕਾਨੂੰਨੀ ਕੰਮਾਂ ਨੂੰ ਅੰਜਾਮ ਦੇ ਰਹੀ ਸੀ।

ਬਾਬੀ ਕਬੂਤਰ ਨੂੰ ਕੀਤਾ ਪੁਲਿਸ ਨੇ ਗ੍ਰਿਫਤਾਰ

ਦਿੱਲੀ ਪੁਲਿਸ ਨੇ ਬਾਬੀ ਕਬੂਤਰ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ, ਜੋ ਪਿਛਲੇ ਸੱਤ ਸਾਲਾਂ ਤੋਂ ਫੜਿਆ ਨਹੀ ਜਾ ਰਿਹਾ ਸੀ। ਬਾਬੀ ਕਬੂਤਰ ਬਾਰੇ ਖ਼ੁਲਾਸਾ ਹੋਇਆ ਹੈ ਕਿ ਉਹ ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਰੇਕੀ ਕਰਨ ਵਿੱਚ ਸ਼ਾਮਲ ਸੀ। ਉਸ ‘ਤੇ ਬਾਲੀਵੁੱਡ ਅਦਾਕਾਰਾ ਦਿਸ਼ਾ ਪਾਟਨੀ ਦੇ ਬਰੇਲੀ ਸਥਿਤ ਘਰ ‘ਤੇ ਹੋਈ ਫਾਇਰਿੰਗ ਦੇ ਮਾਮਲੇ ਵਿੱਚ ਹਥਿਆਰ ਮੁਹੱਈਆ ਕਰਵਾਉਣ ਦਾ ਵੀ ਦੋਸ਼ ਹੈ।

ਗੈਂਗ ਦੇ ਨੈੱਟਵਰਕ ਤੇ ਵੱਡੀ ਸੱਟ

ਸਪੈਸ਼ਲ ਸੈੱਲ ਦੇ ਅਧਿਕਾਰੀਆਂ ਮੁਤਾਬਕ ਇਨ੍ਹਾਂ ਦੋਵਾਂ ਦੀ ਗ੍ਰਿਫ਼ਤਾਰੀ ਨਾਲ ਬਿਸ਼ਨੋਈ ਗੈਂਗ ਦੇ ਹਥਿਆਰਾਂ ਅਤੇ ਨਸ਼ਿਆਂ ਦੀ ਸਪਲਾਈ ਚੇਨ ਨੂੰ ਵੱਡਾ ਝਟਕਾ ਲੱਗਾ ਹੈ। ਪੁਲਿਸ ਹੁਣ ਇਨ੍ਹਾਂ ਦੋਵਾਂ ਤੋਂ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਗੈਂਗ ਦੇ ਹੋਰ ਮੈਂਬਰਾਂ ਅਤੇ ਭਵਿੱਖ ਦੀਆਂ ਸਾਜ਼ਿਸ਼ਾਂ ਬਾਰੇ ਅਹਿਮ ਸੁਰਾਗ ਮਿਲ ਸਕਣ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ  

ਵਪਾਰੀਆਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਸਰਕਾਰ ਨੇ ਕੱਸੀ ਕਮਰ, ਜ਼ਿਲ੍ਹਾ ਪੱਧਰੀ ਸਮਾਗਮ ਰਾਹੀਂ ਸੁਣੀਆਂ ਦੁੱਖ-ਤਕਲੀਫ਼ਾਂ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *