Big action by Moga Police : 3 ਪਿਸਤੌਲ, ਅੱਧਾ ਕਿੱਲੋ ਅਫ਼ੀਮ ਅਤੇ ਲੱਖਾਂ ਦੀ ‘ਡਰੱਗ ਮਨੀ’ ਸਣੇ 2 ਤਸਕਰ ਕਾਬੂ

ਮੋਗਾ : ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਵੱਲੋਂ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਮੋਗਾ ਪੁਲਿਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ, ਜਦੋਂ…

ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਵੱਲੋਂ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਮੋਗਾ ਪੁਲਿਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ

ਮੋਗਾ : ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਵੱਲੋਂ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਮੋਗਾ ਪੁਲਿਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ, ਜਦੋਂ ਥਾਣਾ ਕੋਟ ਇਸੇ ਖਾਂ ਦੀ ਪੁਲਿਸ ਨੇ ਇੱਕ ਗੁਪਤ ਸੂਚਨਾ ਦੇ ਆਧਾਰ ‘ਤੇ ਛਾਪੇਮਾਰੀ ਕਰਕੇ ਦੋ ਨੌਜਵਾਨਾਂ ਨੂੰ ਨਜਾਇਜ਼ ਅਸਲੇ, ਅਫ਼ੀਮ ਅਤੇ ਲੱਖਾਂ ਦੀ ਨਕਦੀ ਸਣੇ ਗ੍ਰਿਫ਼ਤਾਰ ਕੀਤਾ। ਇਹ ਕਾਰਵਾਈ ਐਸ.ਐਸ.ਪੀ. ਮੋਗਾ ਸ੍ਰੀ ਅਜੈ ਗਾਂਧੀ (IPS) ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਮਲ ਵਿੱਚ ਲਿਆਂਦੀ ਗਈ ਹੈ।

ਕਿਰਾਏ ਦੇ ਮਕਾਨ ‘ਚ ਚੱਲ ਰਿਹਾ ਸੀ ਨਜਾਇਜ਼ ਕਾਰੋਬਾਰ

ਪੁਲਿਸ ਅਨੁਸਾਰ ਸਬ-ਇੰਸਪੈਕਟਰ ਗੁਰਮੀਤ ਸਿੰਘ ਨੂੰ ਕੋਟ ਇਸੇ ਖਾਂ ਚੌਂਕ ਵਿੱਚ ਮੁਖ਼ਬਰੀ ਮਿਲੀ ਸੀ ਕਿ ਆਦਰਸ਼ ਨਗਰ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿ ਰਹੇ ਕੁਝ ਵਿਅਕਤੀ ਨਜਾਇਜ਼ ਅਸਲੇ ਅਤੇ ਨਸ਼ਾ ਤਸਕਰੀ ਦੇ ਧੰਦੇ ਨਾਲ ਜੁੜੇ ਹੋਏ ਹਨ। ਜਾਣਕਾਰੀ ਮੁਤਾਬਕ ਮਨਪ੍ਰੀਤ ਸਿੰਘ ਅਤੇ ਲਵਦੀਪ ਸਿੰਘ (ਦੋਵੇਂ ਸਕੇ ਭਰਾ), ਜੋ ਕਿ ਸ਼ਾਹ ਬੁੱਕਰ ਦੇ ਰਹਿਣ ਵਾਲੇ ਹਨ ਅਤੇ ਮਹੂ ਥਾਣੇ ਦੇ ਇਲਾਕੇ ਨਾਲ ਸਬੰਧਤ ਹਨ, ਇੱਥੇ ਰਹਿ ਕੇ ਨਜਾਇਜ਼ ਗਤੀਵਿਧੀਆਂ ਨੂੰ ਅੰਜਾਮ ਦੇ ਰਹੇ ਸਨ।

ਬਰਾਮਦਗੀ ਦਾ ਵੇਰਵਾ: ਅਸਲਾ, ਅਫ਼ੀਮ ਅਤੇ ਪੋਲੋ ਕਾਰ

ਐਸ.ਐਚ.ਓ. ਸੁਨੀਤਾ ਦੀ ਅਗਵਾਈ ਹੇਠ ਕੀਤੀ ਗਈ ਛਾਪੇਮਾਰੀ ਦੌਰਾਨ ਮੁਲਜ਼ਮਾਂ ਕੋਲੋਂ ਅੱਧਾ ਕਿੱਲੋ ਅਫ਼ੀਮ, 2 ਪਿਸਤੌਲ (32 ਬੋਰ) ਅਤੇ ਇੱਕ ਲਾਇਸੰਸੀ ਰਿਵਾਲਵਰ, 11 ਜ਼ਿੰਦਾ ਰੌਂਦ ਅਤੇ 1 ਲੱਖ ਰੁਪਏ ‘ਡਰੱਗ ਮਨੀ’, ਇੱਕ ਪੋਲੋ ਕਾਰ ਆਦਿ ਸਾਮਾਨ ਬਰਾਮਦ ਕੀਤਾ ਗਿਆ।

ਰਾਜਸਥਾਨ ਤੋਂ ਲਿਆਉਂਦੇ ਸਨ ਨਸ਼ੇ ਦੀ ਖੇਪ

ਸ਼ੁਰੂਆਤੀ ਪੁੱਛਗਿੱਛ ਵਿੱਚ ਮੁਲਜ਼ਮਾਂ ਨੇ ਕਬੂਲਿਆ ਹੈ ਕਿ ਉਹ ਰਾਜਸਥਾਨ ਦੇ ਬੀਕਾਨੇਰ ਜ਼ਿਲ੍ਹੇ ਤੋਂ ਅਫ਼ੀਮ ਦੀ ਖੇਪ ਲਿਆ ਕੇ ਪੰਜਾਬ ਵਿੱਚ ਸਪਲਾਈ ਕਰਦੇ ਸਨ। ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਵਿਰੁੱਧ ਥਾਣਾ ਕੋਟ ਇਸੇ ਖਾਂ ਵਿਖੇ ਐਨ.ਡੀ.ਪੀ.ਐਸ. ਐਕਟ ਅਤੇ ਆਰਮਜ਼ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

ਮਕਾਨ ਮਾਲਕ ਵੀ ਸ਼ੱਕ ਦੇ ਘੇਰੇ ਵਿੱਚ

ਪੁਲਿਸ ਨੇ ਦੱਸਿਆ ਕਿ ਮੁਲਜ਼ਮ ਆਦਰਸ਼ ਨਗਰ ਦੇ ਰਹਿਣ ਵਾਲੇ ਸਾਗਰ ਨਾਮੀ ਵਿਅਕਤੀ ਦੇ ਮਕਾਨ ਵਿੱਚ ਕਿਰਾਏਦਾਰ ਵਜੋਂ ਰਹਿ ਰਹੇ ਸਨ। ਪੁਲਿਸ ਹੁਣ ਮਕਾਨ ਮਾਲਕ ਦੇ ਰੋਲ ਦੀ ਵੀ ਜਾਂਚ ਕਰ ਰਹੀ ਹੈ ਕਿ ਕੀ ਉਸ ਨੂੰ ਇਸ ਗੈਰ-ਕਾਨੂੰਨੀ ਕੰਮ ਦੀ ਜਾਣਕਾਰੀ ਸੀ ਜਾਂ ਨਹੀਂ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ਦੌਰਾਨ ਕਈ ਹੋਰ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਅੰਤਰਰਾਸ਼ਟਰੀ ਡਾਇਰੀ: ਇਸਰਾਈਲ-ਲੇਬਨਾਨ ਵਿਚਾਲੇ ਅਮਰੀਕਾ ‘ਚ ਅਹਿਮ ਬੈਠਕ, ਈਰਾਨ ਨੂੰ ਜੰਗ ਨਾਲ 270 ਅਰਬ ਡਾਲਰ ਦਾ ਨੁਕਸਾਨ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *