ਪਟਿਆਲਾ : ਨਸ਼ਾ ਮੁਕਤ ਪੰਜਾਬ ਦੀ ਮੁਹਿੰਮ ਤਹਿਤ ਪਟਿਆਲਾ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਕੋਤਵਾਲੀ ਪੁਲਿਸ ਨੇ ਦੋ ਮੋਸਟ ਵਾਂਟਿਡ ਨਸ਼ਾ ਤਸਕਰਾਂ ਨੂੰ ਭਾਰੀ ਮਾਤਰਾ ਵਿੱਚ ਹੈਰੋਇਨ ਸਣੇ ਗ੍ਰਿਫਤਾਰ ਕੀਤਾ। ਡੀ.ਐੱਸ.ਪੀ. ਸਿਟੀ-1 ਨੇ ਦੱਸਿਆ ਕਿ ਪੁਲਿਸ ਨੇ ਚੀਕੂ ਤੇ ਰੋਹਿਤ ਨਾਮ ਦੇ ਦੋ ਵਿਅਕਤੀਆਂ ਨੂੰ 290 ਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ ਹੈ।
ਮੋਸਟ ਵਾਂਟਿਡ ਲਿਸਟ ‘ਚ ਸਨ ਸ਼ਾਮਲ
ਡੀ.ਐੱਸ.ਪੀ. ਸਤਨਾਮ ਸਿੰਘ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਫੜੇ ਗਏ ਦੋਵੇਂ ਦੋਸ਼ੀ ਪੁਲਿਸ ਦੀ ਮੋਸਟ ਵਾਂਟਿਡ ਲਿਸਟ ਵਿੱਚ ਸਨ। ਇਨ੍ਹਾਂ ਖ਼ਿਲਾਫ਼ ਪਹਿਲਾਂ ਵੀ ਐੱਨ.ਡੀ.ਪੀ.ਐੱਸ (NDPS) ਐਕਟ ਤੇ ਨਜਾਇਜ਼ ਹਥਿਆਰਾਂ ਦੇ ਕਈ ਗੰਭੀਰ ਮਾਮਲੇ ਦਰਜ ਹਨ। ਇਹ ਤਸਕਰ ਲੰਬੇ ਸਮੇਂ ਤੋਂ ਪੁਲਿਸ ਦੀਆਂ ਅੱਖਾਂ ਵਿੱਚ ਘੱਟਾ ਪਾ ਕੇ ਨਸ਼ੇ ਦਾ ਕਾਰੋਬਾਰ ਚਲਾ ਰਹੇ ਸਨ।
ਡਰੱਗ ਹਾਟ ਸਪਾਟ ‘ਰੋੜੀ ਕੁੱਟ ਮੁਹੱਲਾ‘ ‘ਚ ਸੀ ਨੈੱਟਵਰਕ
ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਦੋਵੇਂ ਦੋਸ਼ੀ ਪਟਿਆਲਾ ਦੇ ਸਭ ਤੋਂ ਵੱਡੇ ਡਰੱਗ ਹਾਟ ਸਪਾਟ ਵਜੋਂ ਜਾਣੇ ਜਾਂਦੇ ‘ਰੋੜੀ ਕੁੱਟ ਮੁਹੱਲਾ’ ਵਿੱਚ ਨਸ਼ੇ ਦੀ ਸਪਲਾਈ ਕਰਦੇ ਸਨ। ਪੁਲਿਸ ਨੇ ਇਸ ਇਲਾਕੇ ਵਿੱਚ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਰੁਖ਼ ਅਖਤਿਆਰ ਕੀਤਾ ਹੋਇਆ ਹੈ। ਜ਼ਿਕਰਯੋਗ ਹੈ ਕਿ ਇਸੇ ਮੁਹਿੰਮ ਤਹਿਤ ਪੁਲਿਸ ਨੇ ਪਹਿਲਾਂ ਵੀ ਤਿੰਨ ਨਸ਼ਾ ਤਸਕਰਾਂ ਦੇ ਘਰਾਂ ‘ਤੇ ਪੀਲਾ ਪੰਜਾ ਚਲਾਇਆ ਸੀ।
ਜੇਲ੍ਹ ਵਿੱਚੋਂ ਵੀ ਚੱਲ ਰਹੇ ਸਨ ਤਾਰ
ਮਾਮਲੇ ਦੀ ਤਹਿ ਤੱਕ ਜਾਂਦਿਆਂ ਪੁਲਿਸ ਨੇ ਪਟਿਆਲਾ ਜੇਲ੍ਹ ਵਿੱਚ ਬੰਦ ਦੋਸ਼ੀ ਮਨੀਸ਼ ਰਾਜਪੂਤ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ। ਉਸ ਕੋਲੋਂ ਕੀਤੀ ਗਈ ਪੁੱਛਗਿੱਛ ਤੇ ਨਿਸ਼ਾਨਦੇਹੀ ‘ਤੇ 500 ਗ੍ਰਾਮ ਹੋਰ ਹੈਰੋਇਨ ਬਰਾਮਦ ਕੀਤੀ ਗਈ। ਮਨੀਸ਼ ਵੀ ਰੋੜੀ ਕੁੱਟ ਮੁਹੱਲੇ ਵਿੱਚ ਹੀ ਨਸ਼ੇ ਦੀ ਸਪਲਾਈ ਦੀ ਚੇਨ ਦਾ ਮੁੱਖ ਹਿੱਸਾ ਸੀ। ਪੁਲਿਸ ਦਾ ਦਾਅਵਾ ਹੈ ਕਿ ਇਨ੍ਹਾਂ ਗ੍ਰਿਫਤਾਰੀਆਂ ਨਾਲ ਪਟਿਆਲਾ ਵਿੱਚ ਨਸ਼ਾ ਸਪਲਾਈ ਦੀ ਵੱਡੀ ਚੇਨ ਨੂੰ ਤੋੜਨ ਵਿੱਚ ਕਾਮਯਾਬੀ ਮਿਲੀ ਹੈ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
US-Iran : ਉਪ-ਰਾਸ਼ਟਰਪਤੀ ਜੇਡੀ ਵੈਂਸ ਦਾ ਵੱਡਾ ਬਿਆਨ, ‘ਟ੍ਰੰਪ ਦੀਆਂ ਸ਼ਰਤਾਂ ਮੰਨਣ ਨੂੰ ਤਿਆਰ ਨਹੀਂ ਈਰਾਨ’
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



