ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੁਲਿਸ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ ਟੈੱਟ ਦੇ ਪੇਪਰ ‘ਚ ਗੜਬੜੀਆਂ ਕਰਨ ਦੇ ਮਾਮਲੇ ਚ ਵੱਡਾ ਐਕਸ਼ਨ ਲੈਂਦਿਆਂ 24 ਘੰਟਿਆਂ ਵਿੱਚ ਦੋ ਅਫ਼ਸਰਾਂ ਨੂੰ ਸਸਪੈਂਡ ਕਰ ਦਿੱਤਾ ਹੈ। ਸੀਐੱਮ ਮਾਨ ਨੇ ਨਾਲ ਹੀ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੇ ਵੀ ਹੁਕਮ ਜਾਰੀ ਕੀਤੇ ਹਨ।
2 ਮੁਲਜ਼ਮ ਕੀਤੇ ਮੁਅੱਤਲ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਵਿਭਾਗ ਦੇ ਪ੍ਰੋਫੈਸਰ ਡਾ. ਹਰਦੀਪ ਸਿੰਘ ਅਤੇ ਪ੍ਰੋਫੈਸਰ, ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ ਡਾ. ਰਵਿੰਦਰ ਸਿੰਘ ਸਾਹਨੀ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।
ਕੁਤਾਹੀ ਬਰਦਾਸ਼ਿਤ ਨਹੀਂ ਹੋਵੇਗੀ
ਭਗਵੰਤ ਮਾਨ ਨੇ ਸਪੱਸ਼ਟ ਕੀਤਾ ਕਿ ਇਸ ਮਿਆਰੀ ਇਮਤਿਹਾਨ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਕੋਈ ਵੀ ਵਿਅਕਤੀ ਭਾਵੇਂ ਉਹ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਬਖਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ:ਅੰਧ ਵਿਸ਼ਵਾਸੀ ਮਾਪਿਆਂ ਨੇ ਘਰੇਲੂ ਕਲੇਸ਼ ਮੁਕਾਉਣ ਲਈ 5 ਸਾਲਾ ਬੱਚੀ ਦੀ ਦਿੱਤੀ ਬਲੀ


